ਬਰਗਾੜੀ ਬੇਅਦਬੀ ਕਾਂਡ ਦੀ ਚੌਥੀ ਬਰਸੀ ''ਤੇ ਮਨਾਇਆ ਜਾਵੇਗਾ ਕਾਲਾ ਦਿਵਸ : ਖਹਿਰਾ

Wednesday, Oct 02, 2019 - 12:38 PM (IST)

ਬਰਗਾੜੀ ਬੇਅਦਬੀ ਕਾਂਡ ਦੀ ਚੌਥੀ ਬਰਸੀ ''ਤੇ ਮਨਾਇਆ ਜਾਵੇਗਾ ਕਾਲਾ ਦਿਵਸ : ਖਹਿਰਾ

ਫ਼ਰੀਦਕੋਟ (ਹਾਲੀ)— ਪੀ. ਡੀ. ਏ. ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਫ਼ਰੀਦਕੋਟ ਵਿਖੇ ਆਪਣੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਦੀ ਮੀਟਿੰਗ ਕਰਨ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਦੀ ਚੌਥੀ ਬਰਸੀ ਬਰਗਾੜੀ ਵਿਖੇ ਕਾਲਾ ਦਿਵਸ ਵਜੋਂ ਮਨਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਦਿਨ ਬਰਗਾੜੀ ਦੇ ਸਟੇਡੀਅਮ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਇਸ ਕਾਂਡ ਦੌਰਾਨ ਸ਼ਹੀਦ ਹੋਣ ਵਾਲੇ ਨੌਜਵਾਨਾਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਉਨ੍ਹਾਂ ਦੀ ਪਾਰਟੀ ਦੇ ਸਮਰਥਕ ਬਹੁਜਨ ਸਮਾਜ ਪਾਰਟੀ, ਸ਼੍ਰੋਮਣੀ ਅਕਾਲੀ ਦਲ ਟਕਸਾਲੀ, ਲੋਕ ਇਨਸਾਫ਼ ਪਾਰਟੀ, ਡਾ. ਧਰਮਵੀਰ ਗਾਂਧੀ ਅਤੇ ਲੱਖਾ ਸਿਧਾਣਾ ਤੋਂ ਇਲਾਵਾ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਅਤੇ ਕਿਸਾਨ ਯੂਨੀਅਨਾਂ ਦੀ ਸ਼ਮੂਲੀਅਤ ਵੀ ਹੋਵੇਗੀ।

ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ 7 ਤੋਂ 14 ਅਕਤੂਬਰ ਤੱਕ ਚਿੱਟੇ ਖਿਲਾਫ਼ ਵੀ ਕਾਲਾ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਵਿਚ ਉਨ੍ਹਾਂ ਦੀਆਂ ਸਾਰੀਆਂ ਸਹਿਯੋਗੀ ਪਾਰਟੀਆਂ ਸ਼ਮੂਲੀਅਤ ਕਰਨਗੀਆਂ। ਇਸ ਸਮੇਂ ਵਿਧਾਇਕ ਮਾਸਟਰ ਬਲਦੇਵ ਸਿੰਘ, ਮੁਕੇਸ਼ ਭੰਡਾਰੀ ਜ਼ਿਲਾ ਪ੍ਰਧਾਨ, ਸਵਰਨ ਸਿੰਘ, ਮੱਖਣ ਸਿੰਘ ਨੰਗਲ ਵੀ ਮੌਜੂਦ ਸਨ।


author

Shyna

Content Editor

Related News