ਵੱਡੀ ਖ਼ਬਰ : ਪੰਜਾਬ ਸਰਕਾਰ ਨੇ 'ਬਲੈਕ ਫੰਗਸ' ਨੂੰ ਐਲਾਨਿਆ 'ਮਹਾਮਾਰੀ', ਜਾਰੀ ਕੀਤੀ ਨੋਟੀਫਿਕੇਸ਼ਨ

Friday, May 21, 2021 - 09:59 AM (IST)

ਵੱਡੀ ਖ਼ਬਰ : ਪੰਜਾਬ ਸਰਕਾਰ ਨੇ 'ਬਲੈਕ ਫੰਗਸ' ਨੂੰ ਐਲਾਨਿਆ 'ਮਹਾਮਾਰੀ', ਜਾਰੀ ਕੀਤੀ ਨੋਟੀਫਿਕੇਸ਼ਨ

ਚੰਡੀਗੜ੍ਹ  (ਅਸ਼ਵਨੀ) : ਪੰਜਾਬ ਸਰਕਾਰ ਨੇ ਬਲੈਕ ਫੰਗਸ ਨੂੰ ਮਹਾਮਾਰੀ ਐਲਾਨ ਦਿੱਤਾ ਹੈ। ਬਕਾਇਦਾ ਇਸ ਨੂੰ ਮਹਾਮਾਰੀ ਐਕਟ ਦੇ ਤਹਿਤ ਨੋਟੀਫਾਈ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਸਰਕਾਰੀ ਹਸਪਤਾਲਾਂ ਅਤੇ ਪੇਂਡੂ ਮੁੱਢਲੇ ਸਿਹਤ ਕੇਂਦਰਾਂ ਵਿਚ ਇਸ ਰੋਗ ਦੇ ਇਲਾਜ ਲਈ ਜ਼ਰੂਰੀ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਮੋਗਾ 'ਚ ਇੰਡੀਅਨ ਏਅਰਫੋਰਸ ਦਾ ਜਹਾਜ਼ ਕਰੈਸ਼, ਪਾਇਲਟ ਦੀ ਮੌਤ

ਉਨ੍ਹਾਂ ਸਿਹਤ ਵਿਭਾਗ ਨੂੰ ਇਹ ਵੀ ਕਿਹਾ ਕਿ ਬਲੈਕ ਫੰਗਸ ਜੋ ਕਿ ਕਈ ਸੂਬਿਆਂ ਵਿਚ ਫੈਲ ਗਈ ਹੈ, ਦਾ ਛੇਤੀ ਪਤਾ ਲਗਾਉਣ ਅਤੇ ਇਲਾਜ ਲਈ ਪੇਂਡੂ ਖੇਤਰਾਂ ਦੇ ਮੁੱਢਲੇ ਸਿਹਤ ਕੇਂਦਰਾਂ ਵਿਚ ਡਾਕਟਰ ਤਾਇਨਾਤ ਕੀਤੇ ਜਾਣ। ਬੀਮਾਰੀ ਦੇ ਜਾਨਲੇਵਾ ਖ਼ਤਰੇ ਨੂੰ ਟਾਲਣ ਲਈ ਇਸ ਦਾ ਛੇਤੀ ਪਤਾ ਲਗਾਉਣ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਡਾ. ਕੇ. ਕੇ. ਤਲਵਾੜ ਦੀ ਅਗਵਾਈ ਵਾਲੀ ਕੋਵਿਡ ਮਾਹਰ ਟੀਮ ਨੂੰ ਕਿਹਾ ਕਿ ਲੈਵਲ-3 ਦੇ ਸਿਹਤ ਕੇਂਦਰਾਂ ਵਿਚ ਡਾਕਟਰ ਇਹ ਯਕੀਨੀ ਬਣਾਉਣ ਕਿ ਕੋਵਿਡ ਮਰੀਜ਼ਾਂ ਦੇ ਇਲਾਜ ਦੌਰਾਨ ਬੇਲੋੜੇ ਸਟੀਰਾਇਡ ਦਾ ਪ੍ਰਯੋਗ ਨਾ ਹੋਵੇ ਕਿਉਂਕਿ ਬਲੈਕ ਫੰਗਸ ਬੀਮਾਰੀ ਦੇ ਮੁੱਖ ਕਾਰਣ ਦੇ ਤੌਰ ’ਤੇ ਪਛਾਣ ਕੀਤੀ ਗਈ ਹੈ, ਖ਼ਾਸ ਕਰਕੇ ਸ਼ੂਗਰ ਦੇ ਮਰੀਜ਼ਾਂ ਵਿਚ।

ਇਹ ਵੀ ਪੜ੍ਹੋ : ਅਹਿਮ ਖ਼ਬਰ : 'ਕੋਰੋਨਾ' ਦੇ ਵਿਗੜੇ ਹਾਲਾਤ ਦੌਰਾਨ ਪੰਜਾਬ ਦੇ 'ਕਾਲਜਾਂ' ਨੂੰ ਜਾਰੀ ਹੋਏ ਖ਼ਾਸ ਨਿਰਦੇਸ਼

ਮੁੱਖ ਮੰਤਰੀ ਦੀ ਪ੍ਰਧਾਨਗੀ ਵਿਚ ਹੋਈ ਕੋਵਿਡ ਸਮੀਖਿਆ ਮੀਟਿੰਗ ਦੌਰਾਨ ਡਾ. ਤਲਵਾੜ ਨੇ ਦੱਸਿਆ ਕਿ ਕੋਵਿਡ ਮਰੀਜ਼ਾਂ ਦੇ ਇਲਾਜ ਵਿਚ ਸਟੀਰਾਇਡ ਦਾ ਵਾਧੂ ਪ੍ਰਯੋਗ ਬੀਮਾਰੀ ਦਾ ਮੁੱਖ ਕਾਰਣ ਹੈ। ਡਾਕਟਰਾਂ ਨੂੰ ਇਸ ਲਈ ਬਦਲਵੀਂ ਦਵਾਈ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ ਅਤੇ ਮਾਹਰ ਗਰੁੱਪ ਵੀ ਕੋਸ਼ਿਸ਼ ਕਰ ਰਿਹਾ ਹੈ ਕਿ ਇਸ ਦਾ ਇਲਾਜ ਲੱਭਿਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਬੀਤੇ ਦਿਨ ਹੀ ਇਸ ਰੋਗ ਨੂੰ ਮਹਾਮਾਰੀ ਐਕਟ ਦੇ ਅਨੁਸਾਰ ਨੋਟੀਫਾਈ ਕੀਤਾ ਹੈ, ਹਾਲਾਂਕਿ ਅਜਿਹੇ ਕੋਈ ਦਿਸ਼ਾ-ਨਿਰਦੇਸ਼ ਕੇਂਦਰ ਵਲੋਂ ਜਾਰੀ ਨਹੀਂ ਕੀਤੇ ਗਏ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News