ਸਾਵਧਾਨ! ਕੋਰੋਨਾ ਤੋਂ ਬਾਅਦ ਜਲੰਧਰ ''ਤੇ ਮੰਡਰਾਇਆ ਇਕ ਹੋਰ ਖ਼ਤਰਾ, ''ਬਲੈਕ ਫੰਗਸ'' ਨੇ ਦਿੱਤੀ ਦਸਤਕ

Saturday, May 15, 2021 - 07:03 PM (IST)

ਜਲੰਧਰ (ਰਾਹੁਲ ਕਾਲਾ) - ਕੋਰੋਨਾ ਵਾਇਰਸ ਤੋਂ ਬਾਅਦ ਹੁਣ ਜਲੰਧਰ ਵਿਚ ਇਕ ਹੋਰ ਖ਼ਤਰਾ ਮੰਡਰਾਉਣ ਲੱਗ ਗਿਆ ਹੈ। ਕੋਰੋਨਾ ਦੇ ਕਹਿਰ ਦਰਮਿਆਨ ਹੁਣ ਜਲੰਧਰ ਵਿਚ ਬਲੈਕ ਫੰਗਸ ਨੇ ਵੀ ਦਸਤਕ ਦੇ ਦਿੱਤੀ ਹੈ। ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਬਲੈਕ ਫੰਗਸ ਦੇ ਕਨਫਰਮ ਮਾਮਲੇ ਪਾਏ ਗਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਪ੍ਰਾਈਵੇਟ ਹਸਪਤਾਲ ਵਿੱਚ ਦੋ ਤੋਂ ਤਿੰਨ ਬਲੈਕ ਫੰਗਸ ਨਾਲ ਪੀੜਤ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਤਿੰਨ ਤੋਂ ਚਾਰ ਮਰੀਜ਼ ਡਿਸਚਾਰਜ ਵੀ ਹੋ ਗਏ ਹਨ। ਹਸਪਤਾਲ ਵਿਚ ਦਾਖ਼ਲ ਪੀੜਤਾਂ ਵਿਚੋਂ ਇਕ ਸ਼ੱਕੀ ਮਰੀਜ਼ ਵੀ ਹੈ। ਹਾਲਾਂਕਿ ਇਸ ਪ੍ਰਾਈਵੇਟ ਹਸਪਤਾਲ ਨੇ ਬਲੈਕ ਫੰਗਸ ਦੇ ਮਾਮਲਿਆਂ ਦੀ ਪੁਸ਼ਟੀ ਕਰ ਦਿੱਤੀ ਹੈ ਪਰ ਮਰੀਜ਼ਾਂ ਦੇ ਅੰਕੜੇ ਹਾਲੇ ਤੱਕ ਜਾਰੀ ਨਹੀਂ ਕੀਤੇ ਹਨ। 

ਇਹ ਵੀ ਪੜ੍ਹੋ: ਜਲੰਧਰ: ਸਪਾ ਸੈਂਟਰ 'ਚ ਹੋਏ ਕੁੜੀ ਨਾਲ ਗੈਂਗਰੇਪ ਦੇ ਮਾਮਲੇ 'ਚ ਖੁੱਲ੍ਹੀਆਂ ਕਈ ਪਰਤਾਂ, ਪੁਲਸ ਮੁਲਾਜ਼ਮ ਦਾ ਨਾਂ ਵੀ ਜੁੜਿਆ

ਡਾਕਟਰ ਸ਼ਮੀਤ ਚੋਪੜਾ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜਦੋਂ ਹਸਪਤਾਲ ਵੱਲੋਂ ਬਲੈਕ ਫੰਗਸ ਦੇ ਮਰੀਜ਼ਾਂ ਦਾ ਆਡਿਟ ਕੀਤਾ ਜਾਵੇਗਾ ਤਾਂ ਉਦੋਂ ਹੀ ਅਸਲ ਅੰਕੜੇ ਜਾਰੀ ਕੀਤੇ ਜਾਣਗੇ। ਫਿਲਹਾਲ ਡਾਕਟਰ ਸ਼ਮੀਤ ਚੋਪੜਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਬਲੈਕ ਫੰਗਸ ਵਰਗੀ ਸ਼ਿਕਾਇਤ ਨਜ਼ਰ ਆਉਂਦੀ ਹੈ ਤਾਂ ਉਹ ਤੁਰੰਤ ਕਿਸੇ ਮਾਹਿਰ ਡਾਕਟਰ ਨਾਲ ਸੰਪਰਕ ਕਰਨ ਅਤੇ ਆਪਣਾ ਇਲਾਜ ਕਰਵਾਉਣ।

ਇਹ ਵੀ ਪੜ੍ਹੋ:  ਪਤਨੀ ਦੇ ਨਾਜਾਇਜ਼ ਸੰਬੰਧਾਂ ਨੇ ਤਬਾਹ ਕੀਤੀਆਂ ਘਰ ਦੀਆਂ ਖ਼ੁਸ਼ੀਆਂ, ਦੁਖੀ ਹੋਏ ਪਤੀ ਨੇ ਕੀਤੀ ਖ਼ੁਦਕੁਸ਼ੀ

ਡਾਕਟਰ ਸ਼ਮੀਤ ਚੋਪੜਾ ਨੇ ਬਲੈਕ ਫੰਗਸ ਦੇ ਲੱਛਣਾਂ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜੇਕਰ ਕਿਸੇ ਦੇ ਨੱਕ ਵਿਚੋਂ ਖ਼ੂਨ ਵਗਦਾ ਹੈ ਜਾਂ ਇਕ ਨੱਕ ਬੰਦ ਹੋਣ ਦੀ ਸ਼ਿਕਾਇਤ ਹੈ ਅਤੇ ਨੱਕ ਵਿਚੋਂ ਨਿਕਲ ਰਹੇ ਰੇਸ਼ੇ ਦਾ ਰੰਗ ਬਦਲਿਆ ਨਜ਼ਰ ਆਉਂਦਾ ਹੈ ਤਾਂ ਉਸ ਨੂੰ ਬਲੈਕ ਫੰਗਸ ਦੀ ਸ਼ਿਕਾਇਤ ਹੋ ਸਕਦੀ ਹੈ। ਇਸ ਤੋਂ ਇਲਾਵਾ ਅੱਖਾਂ ਦੀ ਰੋਸ਼ਨੀ ਘਟ ਜਾਣਾ ਅੱਖਾਂ ਅਤੇ ਸਿਰ ਵਿੱਚ ਦਰਦ ਹੋਣਾ, ਮੂੰਹ ਦੇ ਇਕ ਪਾਸੇ ਅਤੇ ਅੱਖਾਂ ਵਿਚ ਸੋਜ ਆਉਣੀ, ਚਿਹਰੇ ਉਤੇ ਦਰਦ ਹੋਣਾ, ਦੰਦਾਂ ਵਿਚ ਦਰਦ ਅਤੇ ਉਨ੍ਹਾਂ ਦਾ ਢਿੱਲਾ ਹੋਣਾ ਵਰਗੇ ਵੀ ਲੱਛਣ ਵੀ ਬਲੈਕ ਫੰਗਸ ਦੇ ਹੋ ਸਕਦੇ ਹਨ। 

ਇਹ ਵੀ ਪੜ੍ਹੋ: 'ਵੀਕੈਂਡ ਲਾਕਡਾਊਨ' ਦੌਰਾਨ ਤਸਵੀਰਾਂ 'ਚ ਵੇਖੋ ਜਲੰਧਰ ਜ਼ਿਲ੍ਹੇ ਦਾ ਹਾਲ, ਜਾਣੋ ਕੀ ਹੈ ਖੁੱਲ੍ਹਾ ਤੇ ਕੀ ਹੈ ਬੰਦ

ਇਸ ਤੋਂ ਇਲਾਵਾ ਡਾਕਟਰ ਨੇ ਇਸ ਬੀਮਾਰੀ ਤੋਂ ਬਚਣ ਲਈ ਸਲਾਹ ਦਿੰਦੇ ਹੋਏ ਕਿਹਾ ਕਿ ਸਭ ਤੋਂ ਪਹਿਲਾਂ ਬਲੱਡ ਸ਼ੂਗਰ ਦੇ ਮਰੀਜ਼ ਆਪਣੀ ਬੀਮਾਰੀ ਨੂੰ ਕੰਟਰੋਲ ਚ ਰੱਖਣ, ਡਾਕਟਰ ਦੀ ਸਲਾਹ ਤੋਂ ਬਿਨਾਂ ਸਟੌਰਾਇਡ ਦਾ ਇਸਤੇਮਾਲ ਨਾ ਕੀਤਾ ਜਾਵੇ, ਕਰੁਣਾ ਵਰਗੇ ਲੱਛਣ ਸਾਹਮਣੇ ਆਉਂਦੇ ਹਨ ਤਾਂ ਤੁਰੰਤ ਇਸ ਦੀ ਜਾਂਚ ਕਰਵਾਈ ਜਾਵੇ। ਇਸ ਦੇ ਇਲਾਵਾ ਡਾਕਟਰ ਨੇ ਕਿਹਾ ਕਿ ਬਲੈਕ ਫੰਗਸ ਜ਼ਿਆਦਾਤਰ ਕੇਸ ਬਲੱਡ ਸ਼ੂਗਰ ਦੀ ਬੀਮਾਰੀ ਨਾਲ ਲੜ ਰਹੇ ਕੋਰੋਨਾ ਮਰੀਜ਼ਾਂ ਵਿੱਚ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ ਦੀ ਦਰਦਨਾਕ ਤਸਵੀਰ: ਲੋਕਾਂ ਨੇ ਮੋੜੇ ਮੂੰਹ ਤਾਂ ਧੀ ਦੀ ਲਾਸ਼ ਖ਼ੁਦ ਹੀ ਮੋਢਿਆਂ 'ਤੇ ਚੁੱਕ ਸ਼ਮਸ਼ਾਨਘਾਟ ਪੁੱਜਾ ਪਿਓ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News