ਜਲੰਧਰ ਜ਼ਿਲ੍ਹੇ ਵਿਚ ਬਲੈਕ ਫੰਗਸ ਤੋਂ ਪੀੜਤ 2 ਹੋਰ ਮਰੀਜ਼ ਮਿਲੇ
Sunday, May 30, 2021 - 05:22 PM (IST)
ਜਲੰਧਰ (ਰੱਤਾ)- ਕੋਰੋਨਾ ਦੇ ਨਾਲ-ਨਾਲ ਹੁਣ ਦਹਿਸ਼ਤ ਦਾ ਕਾਰਨ ਬਣੇ ਬਲੈਕ ਫੰਗਸ (ਮਿਊਕ੍ਰੋਮਾਈਕੋਸਿਸ) ਤੋਂ ਪੀੜਤ 2 ਹੋਰ ਮਰੀਜ਼ ਮਿਲਣ ਨਾਲ ਜ਼ਿਲ੍ਹੇ ਵਿਚ ਹੁਣ ਤੱਕ ਮਿਲੇ ਬਲੈਕ ਫੰਗਸ ਦੇ ਮਰੀਜ਼ਾਂ ਦੀ ਗਿਣਤੀ 31 ਹੋ ਗਈ ਹੈ। ਸ਼ਨੀਵਾਰ ਨੂੰ ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਾਨਗਰ ਦੇ 2 ਨਿੱਜੀ ਹਸਪਤਾਲਾਂ ਵਿਚ ਇਲਾਜ ਅਧੀਨ 51 ਅਤੇ 40 ਸਾਲਾ ਔਰਤ ਨੂੰ ਬਲੈਕ ਫੰਗਸ ਹੋਣ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿਚੋਂ ਇਕ ਔਰਤ ਹੁਸ਼ਿਆਰਪੁਰ ਜ਼ਿਲੇ ਦੀ ਰਹਿਣ ਵਾਲੀ ਹੈ।
ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿਚ ਹੁਣ ਤੱਕ ਬਲੈਕ ਫੰਗਸ ਦੇ ਮਿਲ ਚੁੱਕੇ 31 ਮਰੀਜ਼ਾਂ ਵਿਚੋਂ 12 ਦੂਜੇ ਜ਼ਿਲ੍ਹਿਆਂ ਜਾਂ ਸੂਬੇ ਨਾਲ ਸਬੰਧਤ ਪਾਏ ਗਏ। ਜ਼ਿਲ੍ਹੇ ਦੇ 19 ਮਰੀਜ਼ਾਂ ਵਿਚੋਂ 4 ਦੀ ਮੌਤ ਹੋ ਚੁੱਕੀ ਹੈ ਅਤੇ 15 ਹਸਪਤਾਲ ਵਿਚ ਇਲਾਜ ਅਧੀਨ ਹਨ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਰਾਹਤ ਭਰੀ ਖ਼ਬਰ, ਘੱਟਣ ਲੱਗੀ ਕੋਰੋਨਾ ਦੀ ਰਫ਼ਤਾਰ, ਜਾਣੋ ਕਿੰਨੇ ਆਏ ਅੱਜ ਮਾਮਲੇ
ਇਹ ਹਨ ਬਲੈਕ ਫੰਗਸ ਦੇ ਲੱਛਣ
ਅੱਖਾਂ ’ਚ ਤੇਜ਼ੀ ਨਾਲ ਸੜਨ ਪੈਣੀ।
ਪਲਕਾਂ ਹੇਠਾਂ ਸੋਜ ਆਉਣੀ।
ਅੱਖਾਂ ਦਾ ਲਾਲ ਹੋਣਾ।
ਖ਼ੂਨ ਦੀ ਉਲਟੀ ਆਉਣਾ।
ਦੰਦ ਢਿੱਲੇ ਹੋ ਜਾਣੇ।
ਨੱਕ ਬੰਦ ਹੋਣਾ।
ਇਹ ਵੀ ਪੜ੍ਹੋ: ਗੈਂਗਰੇਪ ਮਾਮਲੇ 'ਚ ਅਰਸ਼ਦ ਨੂੰ ਬਚਾਉਣ ਲਈ ਸਾਹਮਣੇ ਆਈ ਇਹ ਕਹਾਣੀ, ਸਪਾ ਸੈਂਟਰ ’ਚ ਗਿਆ ਸੀ ਆਪਣੀ ਪੇਮੈਂਟ ਲੈਣ
ਬੀਮਾਰੀ ਵੱਧਣ ਦੇ ਬਾਅਦ ਕੀ ਹੁੰਦਾ ਹੈ
ਅੱਖਾਂ ਦਾ ਘੁੰਮਣਾ ਘੱਟ ਹੋਣਾ।
ਦਿੱਸਣ ’ਚ ਧੁੰਦਲਾ ਵਿਖਾਈ ਦੇਣਾ।
ਚੀਜ਼ਾਂ ਦੋ-ਦੋ ਵਿਖਾਈ ਦੇਣੀਆਂ।
ਅੱਖਾਂ ਦਾ ਬਾਹਰ ਨਿਕਲਣਾ।
ਇਹ ਵੀ ਪੜ੍ਹੋ: ਗੈਂਗਰੇਪ ਮਾਮਲੇ 'ਚ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਸਖ਼ਤੀ, ਜਲੰਧਰ ਪੁਲਸ ਨੂੰ ਭੇਜਿਆ ਨੋਟਿਸ
ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ
ਕੋਰੋਨਾ ਦੇ ਮਰੀਜ਼ ਨੱਕ ਬੰਦ ਹੋਣ ’ਤੇ ਇਸ ਨੂੰ ਬੈਕਟੀਰੀਅਲ ਇਨਫੈਕਸ਼ਨ ਨਾ ਸਮਝਣ। ਇਸ ਦੀ ਜਾਂਚ ਜ਼ਰੂਰ ਕਰਵਾਉਣ।
ਇਲਾਜ ਸ਼ੁਰੂ ਕਰਨ ’ਚ ਦੇਰੀ ਨਾ ਕਰੋ।
ਆਕਸੀਜਨ ਥੈਰੇਪੀ ਦੌਰਾਨ ਉਬਲਿਆ ਹੋਇਆ ਸਾਫ਼ ਪਾਣੀ ਦੀ ਵਰਤੋਂ ਕਰੋ।
ਡਾਕਟਰ ਦੀ ਸਲਾਹ ਤੋਂ ਬਾਅਦ ਹੀ ਐਂਟੀਬਾਓਟਿਕ ਅਤੇ ਐਂਟੀਫੰਗਲ ਦਵਾਈਆਂ ਦੀ ਵਰਤੋਂ ਕਰੋ।
ਸ਼ੂਗਰ ਦੇ ਮਰੀਜ਼ਾਂ ਨੂੰ ਜ਼ਿਆਦਾ ਸਾਵਧਾਨੀ ਵਰਤਣ ਦੀ ਲੋੜ ਹੈ। ਕੋਰੋਨਾ ਤੋਂ ਠੀਕ ਹੋ ਕੇ ਘਰ ਪਰਤੇ ਮਰੀਜ਼ ਰੋਜ਼ਾਨਾ ਬਲੱਡ ਸ਼ਗੂਰ ਨੂੰ ਚੈੱਕ ਕਰਦੇ ਰਹਿਣ।
ਮਿੱਟੀ-ਘੱਟੇ ਵਾਲੀ ਜਗ੍ਹਾ ’ਤੇ ਜਾਉਣ ਵੇਲੇ ਮੂੰਹ ’ਤੇ ਮਾਸਕ ਜ਼ਰੂਰ ਲਗਾ ਕੇ ਜਾਓ।
ਇਹ ਵੀ ਪੜ੍ਹੋ: ਕਿਸਾਨਾਂ ਦੇ ਹੱਕ ’ਚ ਨਵਜੋਤ ਸਿੰਘ ਸਿੱਧੂ ਨੇ ਮੁੜ ਕੀਤਾ ਟਵੀਟ, ਆਖੀ ਇਹ ਗੱਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ