''ਬਲੈਕ ਫੰਗਸ'' ਨੂੰ ਲੈ ਕੇ ਜਾਣੋ ਜਲੰਧਰ ਜ਼ਿਲ੍ਹੇ ਦੇ ਕੀ ਨੇ ਹਾਲਾਤ, ਇੰਝ ਕਰੋ ਆਪਣਾ ਬਚਾਅ

Wednesday, Jun 09, 2021 - 02:05 PM (IST)

''ਬਲੈਕ ਫੰਗਸ'' ਨੂੰ ਲੈ ਕੇ ਜਾਣੋ ਜਲੰਧਰ ਜ਼ਿਲ੍ਹੇ ਦੇ ਕੀ ਨੇ ਹਾਲਾਤ, ਇੰਝ ਕਰੋ ਆਪਣਾ ਬਚਾਅ

ਜਲੰਧਰ (ਰੱਤਾ)- ਕੋਰੋਨਾ ਦੇ ਨਾਲ-ਨਾਲ ਹੁਣ ਦਹਿਸ਼ਤ ਦਾ ਕਾਰਨ ਬਣੇ ਬਲੈਕ ਫੰਗਸ ਦੇ ਜਲੰਧਰ ਜ਼ਿਲ੍ਹੇ ਵਿਚ ਹੁਣ ਤੱਕ ਮਿਲ ਚੁੱਕੇ 67 ਮਰੀਜ਼ਾਂ ਵਿਚੋਂ 13 ਦੀ ਮੌਤ ਹੋ ਚੁੱਕੀ ਹੈ ਅਤੇ 10 ਮਰੀਜ਼ ਇਲਾਜ ਤੋਂ ਬਾਅਦ ਠੀਕ ਹੋਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਬਲੈਕ ਫੰਗਸ ਦੇ 67 ਮਰੀਜ਼ਾਂ ਵਿਚੋਂ 30 ਹੋਰ ਸੂਬਿਆਂ ਜਾਂ ਜ਼ਿਲ੍ਹਿਆਂ ਨਾਲ ਸਬੰਧਤ ਪਾਏ ਗਏ ਅਤੇ 37 ਮਰੀਜ਼ ਜ਼ਿਲ੍ਹਾ ਜਲੰਧਰ ਦੇ ਹਨ। ਬਲੈਕ ਫੰਗਸ ਨਾਲ ਪੀੜਤ ਜਿਨ੍ਹਾਂ 13 ਮਰੀਜ਼ਾਂ ਦੀ ਮੌਤ ਹੋਈ ਹੈ, ਉਨ੍ਹਾਂ ਵਿਚੋਂ 4 ਦੂਜੇ ਜ਼ਿਲ੍ਹਿਆਂ ਜਾਂ ਸੂਬਿਆਂ ਨਾਲ ਸਬੰਧਤ ਅਤੇ 9 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਬਾਕੀ 44 ਮਰੀਜ਼ਾਂ ਵਿਚੋਂ 3 ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ, ਜਦਕਿ ਇਕ ਮਰੀਜ਼ ਬਿਨਾਂ ਦੱਸੇ ਚਲਾ ਗਿਆ। ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿਚ ਹੁਣ ਬਲੈਕ ਫੰਗਸ ਦੇ 40 ਮਰੀਜ਼ ਇਲਾਜ ਅਧੀਨ ਹਨ, ਜਿਨ੍ਹਾਂ ਵਿਚੋਂ ਕੁਝ ਸ਼ੱਕੀ ਹਨ।

ਇਹ ਵੀ ਪੜ੍ਹੋ:  ਜਲੰਧਰ: ਮੁੜ ਚਰਚਾ 'ਚ ਟਿੰਕੂ ਕਤਲ ਦਾ ਮਾਮਲਾ, ਪਰਿਵਾਰ ਨੇ ਪੁਲਸ ਕਮਿਸ਼ਨਰ ਅੱਗੇ ਰੱਖੀ ਇਹ ਮੰਗ

ਇਹ ਹਨ ਬਲੈਕ ਫੰਗਸ ਦੇ ਲੱਛਣ 
ਅੱਖਾਂ ’ਚ ਤੇਜ਼ੀ ਨਾਲ ਸੜਨ ਪੈਣੀ। 
ਪਲਕਾਂ ਹੇਠਾਂ ਸੋਜ ਆਉਣੀ। 
ਅੱਖਾਂ ਦਾ ਲਾਲ ਹੋਣਾ। 
ਖ਼ੂਨ ਦੀ ਉਲਟੀ ਆਉਣਾ। 
ਦੰਦ ਢਿੱਲੇ ਹੋ ਜਾਣੇ। 

ਇਹ ਵੀ ਪੜ੍ਹੋ: ਫਿਲੌਰ ਵਿਖੇ ਭਿਆਨਕ ਸੜਕ ਹਾਦਸੇ ’ਚ ਪ੍ਰੇਮੀ-ਪ੍ਰੇਮਿਕਾ ਦੀ ਮੌਤ, ਕਾਰ ’ਚ ਅਜਿਹੀ ਚੀਜ਼ ਨੂੰ ਵੇਖ ਉੱਡੇ ਲੋਕਾਂ ਦੇ ਹੋਸ਼

ਬੀਮਾਰੀ ਵੱਧਣ ਦੇ ਬਾਅਦ ਕੀ ਹੁੰਦਾ ਹੈ
ਅੱਖਾਂ ਦਾ ਘੁੰਮਣਾ ਘੱਟ ਹੋਣਾ। 
ਦਿੱਸਣ ’ਚ ਧੁੰਦਲਾ ਵਿਖਾਈ ਦੇਣਾ। 
ਚੀਜ਼ਾਂ ਦੋ-ਦੋ ਵਿਖਾਈ ਦੇਣੀਆਂ। 
ਅੱਖਾਂ ਦਾ ਬਾਹਰ ਨਿਕਲਣਾ। 

ਇਹ ਵੀ ਪੜ੍ਹੋ:  ਸਰਕਾਰੀ ਸਕੂਲਾਂ ’ਚ ਪੜ੍ਹਦੇ ਪਹਿਲੀ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸੂਬਾ ਸਰਕਾਰ ਦੇਵੇਗੀ ਇਹ ਖ਼ਾਸ ਸਹੂਲਤ

ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ
ਕੋਰੋਨਾ ਦੇ ਮਰੀਜ਼ ਨੱਕ ਬੰਦ ਹੋਣ ’ਤੇ ਇਸ ਨੂੰ ਬੈਕਟੀਰੀਅਲ ਇਨਫੈਕਸ਼ਨ ਨਾ ਸਮਝਣ। ਇਸ ਦੀ ਜਾਂਚ ਜ਼ਰੂਰ ਕਰਵਾਉਣ। 
ਇਲਾਜ ਸ਼ੁਰੂ ਕਰਨ ’ਚ ਦੇਰੀ ਨਾ ਕਰੋ। 
ਆਕਸੀਜਨ ਥੈਰੇਪੀ ਦੌਰਾਨ ਉਬਲਿਆ ਹੋਇਆ ਸਾਫ਼ ਪਾਣੀ ਦੀ ਵਰਤੋਂ ਕਰੋ। 
ਡਾਕਟਰ ਦੀ ਸਲਾਹ ਤੋਂ ਬਾਅਦ ਹੀ ਐਂਟੀਬਾਓਟਿਕ ਅਤੇ ਐਂਟੀਫੰਗਲ ਦਵਾਈਆਂ ਦੀ ਵਰਤੋਂ ਕਰੋ। 
ਸ਼ੂਗਰ ਦੇ ਮਰੀਜ਼ਾਂ ਨੂੰ ਜ਼ਿਆਦਾ ਸਾਵਧਾਨੀ ਵਰਤਣ ਦੀ ਲੋੜ ਹੈ। ਕੋਰੋਨਾ ਤੋਂ ਠੀਕ ਹੋ ਕੇ ਘਰ ਪਰਤੇ ਮਰੀਜ਼ ਰੋਜ਼ਾਨਾ ਬਲੱਡ ਸ਼ਗੂਰ ਨੂੰ ਚੈੱਕ ਕਰਦੇ ਰਹਿਣ। 
ਮਿੱਟੀ-ਘੱਟੇ ਵਾਲੀ ਜਗ੍ਹਾ ’ਤੇ ਜਾਉਣ ਵੇਲੇ ਮੂੰਹ ’ਤੇ ਮਾਸਕ ਜ਼ਰੂਰ ਲਗਾ ਕੇ ਜਾਓ। 

ਇਹ ਵੀ ਪੜ੍ਹੋ: ਜਲੰਧਰ: ਪਿੰਡ ਚਹੇੜੂ ਨੇੜੇ ਵਾਪਰਿਆ ਦਰਦਨਾਕ ਹਾਦਸਾ, ਮੰਜ਼ਰ ਵੇਖ ਦਹਿਲਿਆ ਹਰ ਕਿਸੇ ਦਾ ਦਿਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News