ਲੁਧਿਆਣਾ ’ਚ ''ਬਲੈਕ ਫੰਗਸ'' ਦੇ 4 ਨਵੇਂ ਮਰੀਜ਼ ਆਏ ਸਾਹਮਣੇ
Wednesday, May 26, 2021 - 02:01 PM (IST)

ਲੁਧਿਆਣਾ (ਸਹਿਗਲ) : ਸਥਾਨਕ ਹਸਪਤਾਲਾਂ ’ਚ ਬਲੈਕ ਫੰਗਸ ਦੇ 4 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਸ ਨਾਲ ਇਨ੍ਹਾਂ ਮਰੀਜ਼ਾਂ ਦੀ ਗਿਣਤੀ 44 ਹੋ ਗਈ ਹੈ। ਜ਼ਿਲ੍ਹਾ ਐਪੀਡੇਮਿਓਲੋਜਿਸਟ ਡਾ. ਰਮੇਸ਼ ਭਗਤ ਮੁਤਾਬਕ ਇਨ੍ਹਾਂ ਮਰੀਜ਼ਾਂ ’ਚ 18 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂ ਕਿ 26 ਮਰੀਜ਼ ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ।
ਹੁਣ ਤੱਕ ਬਲੈਕ ਫੰਗਸ ਨਾਲ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ’ਚੋਂ 2 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਸਨ, ਜਦੋਂ ਕਿ ਚਾਰ ਦੂਜੇ ਜ਼ਿਲ੍ਹਿਆਂ ਆਦਿ ਨਾਲ ਸਬੰਧਿਤ ਸਨ।