ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਪਠਾਨਕੋਟ ’ਚ ਕਾਲੇ ਝੰਡੇ ਲਹਿਰਾ ਕੇ ਸਾੜੇ ਕੇਂਦਰ ਦੇ ਪੁਤਲੇ
Wednesday, May 26, 2021 - 03:44 PM (IST)
ਪਠਾਨਕੋਟ (ਧਰਮਿੰਦਰ) - ਕੇਂਦਰ ਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ 6 ਮਹੀਨਿਆਂ ਤੋਂ ਦਿੱਲੀ ਦੀਆਂ ਹੱਦਾਂ ’ਤੇ ਬੈਠੇ ਹੋਏ ਹਨ। ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਨੂੰ ਅੱਜ 6 ਮਹੀਨੇ ਪੂਰੇ ਹੋ ਗਏ ਹਨ, ਜਿਸ ਦੇ ਸਬੰਧ ’ਚ ਅੱਜ ਕੌਮੀ ਪੱਧਰ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਲੋਕ ਕਾਲੇ ਝੰਡੇ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਪਠਾਨਕੋਟ ਅੰਮ੍ਰਿਤਸਰ ਰਾਸ਼ਟਰੀ ਮਾਰਗ ’ਤੇ ਵੀ ਅੱਜ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਜਿਥੇ ਇਕ ਪਾਸੇ ਪੁਤਲਾ ਫੂਕਿਆ, ਉਥੇ ਹੀ ਦੂਜੇ ਪਾਸੇ ਕਾਲੇ ਝੰਡੇ ਲੈ ਕੇ ਕੇਂਦਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਅਤੇ ਰੋਸ ਪ੍ਰਦਰਸ਼ਨ ਕੀਤਾ।
ਪੜ੍ਹੋ ਇਹ ਵੀ ਖਬਰ - 2 ਬੱਚਿਆਂ ਦੀ ਮਾਂ ਨਾਲ ਕਰਾਉਣਾ ਚਾਹੁੰਦਾ ਸੀ ਵਿਆਹ, ਇੰਝ ਕੀਤੀ ਆਪਣੀ ਜੀਵਨ ਲੀਲਾ ਖ਼ਤਮ
ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਜਦੋਂ ਪੱਤਰਕਾਰ ਨੇ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ। ਇਨ੍ਹਾਂ ਕਰਕੇ ਕਿਸਾਨ ਪਿਛਲੇ 6 ਮਹੀਨਿਆਂ ਤੋਂ ਵਿਰੋਧ ਕਰ ਰਹੇ ਹਨ। ਦੂਜੇ ਪਾਸੇ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਾ ਕਰਨ ’ਤੇ ਅੜੀ ਹੋਈ ਹੈ, ਜਿਸ ਦੇ ਵਿਰੋਧ ਅਤੇ ਰੋਸ ’ਚ ਅੱਜ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਗ੍ਰੰਥੀ ਦੀ ਘਿਨੌਣੀ ਕਰਤੂਤ, ਬੱਚੀ ਨਾਲ ਕਰ ਰਿਹਾ ਸੀ ਅਸ਼ਲੀਲ ਹਰਕਤਾਂ, ਖੰਭੇ ਨਾਲ ਬੰਨ ਚਾੜ੍ਹਿਆ ਕੁਟਾਪਾ (ਵੀਡੀਓ)