ਪਵਿੱਤਰ ਕਾਲੀ ਵੇਈਂ ਨਦੀ ਬਣੀ ਬਾਕੀ ਨਦੀਆਂ ਲਈ ਰੋਲ ਮਾਡਲ(ਵੀਡੀਓ)
Monday, Jul 23, 2018 - 04:01 PM (IST)
ਸੁਲਤਾਨਪੁਰ ਲੋਧੀ (ਬਿਊਰੋ)— ਸੁਲਤਾਨਪੁਰ ਲੋਧੀ 'ਚ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਦੀ 18ਵੀਂ ਵਰ੍ਹੇਗੰਢ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਮਾਗਮ ਕਰਵਾਇਆ ਗਿਆ, ਜਿਸ 'ਚ 20 ਕਿਲੋਵਾਟ ਦੇ ਸੋਲਰ ਬਿਜਲੀ ਉਤਪਾਦਨ ਦੇ ਪ੍ਰਾਜੈਕਟ ਤੋਂ ਇਲਾਵਾ ਵਾਤਾਵਰਨ ਨੂੰ ਸੁੰਦਰ ਬਣਾਉਣ ਲਈ ਕਈ ਪ੍ਰੋਜੈਕਟਾਂ ਦਾ ਉਦਘਾਟਨ ਵੀ ਕੀਤਾ ਗਿਆ। ਇਹ ਸਮਾਗਮ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ, ਜਿਸ 'ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗੁਰਬਚਨ ਸਿੰਘ ਨੇ ਵੀ ਹਾਜ਼ਰੀ ਭਰੀ।
ਹਲਕੇ ਦੇ ਵਿਧਾਇਕ ਨਵਤੇਜ ਚੀਮਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰ੍ਰਕਾਸ਼ ਪੁਰਬ ਦੇ ਸਬੰਧ 'ਚ ਸਰਕਾਰ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਮਾਗਮ 'ਚ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੋਕਾਂ ਨੂੰ ਵਾਤਾਵਰਨ ਸਾਫ ਰੱਖਣ ਲਈ ਪ੍ਰੇਰਿਤ ਵੀ ਕੀਤਾ।