ਬਲੈਕਮੇਲ ਤੋਂ ਦੁਖੀ ਵਿਅਕਤੀ ਨੇ ਰੱਸੀ ਨਾਲ ਫਾਹਾ ਲੈ ਕੀਤੀ ਖ਼ੁਦਕੁਸ਼ੀ

Saturday, Jan 29, 2022 - 12:38 PM (IST)

ਬਲੈਕਮੇਲ ਤੋਂ ਦੁਖੀ ਵਿਅਕਤੀ ਨੇ ਰੱਸੀ ਨਾਲ ਫਾਹਾ ਲੈ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ (ਜਸ਼ਨ) - ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਇਕ ਵਿਅਕਤੀ ਵਲੋਂ ਪਲਾਸਟਿਕ ਦੀ ਰੱਸੀ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਰਾਜਾਸਾਂਸੀ ਦੀ ਪੁਲਸ ਨੇ ਇਸ ਮਾਮਲੇ ’ਚ 2 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ, ਜਿਨ੍ਹਾਂ ਦੀ ਪਛਾਣ ਪਰਮਜੀਤ ਕੌਰ ਪਤਨੀ ਜੋਗਾ ਸਿੰਘ ਅਤੇ ਰਮਨ ਪੁੱਤਰ ਜੋਗਾ ਸਿੰਘ ਵਾਸੀ ਰਾਜਾਸਾਂਸੀ ਹਾਲ ਵਾਸੀ ਗੁਰੂ ਕੀ ਵਡਾਲੀ (ਛੇਹਰਟਾ) ਵਜੋਂ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਬਟਾਲਾ ਤੋਂ ਲੜ ਸਕਦੇ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ!

ਪੁਲਸ ਨੂੰ ਕੀਤੀ ਸ਼ਿਕਾਇਤ ਵਿਚ ਰਾਜਬੀਰ ਕੌਰ ਪਤਨੀ ਜਰਨੈਲ ਸਿੰਘ ਵਾਸੀ ਸੈਦਪੁਰਾ ਨੇ ਦੱਸਿਆ ਕਿ ਉੁਸ ਦੇ ਪਤੀ ਜਰਨੈਲ ਸਿੰਘ ਨੂੰ ਉਕਤ ਮੁਲਜ਼ਮ ਬਲੈਕਮੇਲ ਅਤੇ ਤੰਗ ਪ੍ਰੇਸ਼ਾਨ ਕਰਦੇ ਸਨ। ਇਨ੍ਹਾਂ ਤੋਂ ਦੁਖੀ ਹੋ ਉਸ ਦੇ ਪਤੀ ਨੇ ਘਰ ਦੇ ਵਿਹੜੇ ਵਿਚ ਲੱਗੀ ਧਰੇਕ ਦੇ ਦਰੱਖ਼ਤ ਨਾਲ ਪਲਾਸਟਿਕ ਦੀ ਰੱਸੀ ਬੰਨ ਕੇ ਫਾਹ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਪੁਲਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਨਵਜੋਤ ਕੌਰ ਸਿੱਧੂ ਦਾ ਮਜੀਠੀਆ 'ਤੇ ਸ਼ਬਦੀ ਹਮਲਾ, ਹਰਸਿਮਰਤ ਨੂੰ ਵੀ ਸੁਣਾਈਆਂ ਖਰੀਆਂ-ਖਰੀਆਂ (ਵੀਡੀਓ)


author

rajwinder kaur

Content Editor

Related News