ਗੁਰਦੁਆਰੇ ਦੇ ਗ੍ਰੰਥੀ ਰਹੇ ਵਿਅਕਤੀ ਦਾ ਸ਼ਰਮਨਾਕ ਕਾਰਾ, ਔਰਤਾਂ ਨਾਲ ਅਸ਼ਲੀਲ ਵੀਡੀਓਜ਼ ਬਣਾ ਕੇ...

Wednesday, Sep 18, 2024 - 12:00 PM (IST)

ਗੁਰਦੁਆਰੇ ਦੇ ਗ੍ਰੰਥੀ ਰਹੇ ਵਿਅਕਤੀ ਦਾ ਸ਼ਰਮਨਾਕ ਕਾਰਾ, ਔਰਤਾਂ ਨਾਲ ਅਸ਼ਲੀਲ ਵੀਡੀਓਜ਼ ਬਣਾ ਕੇ...

ਬਠਿੰਡਾ (ਵਰਮਾ)- ਪੁਲਸ ਥਾਣਾ ਕੋਟਫੱਤਾ ਨੇ ਔਰਤਾਂ ਦੇ ਨਾਲ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਹ ਗਿਰੋਹ ਹੁਣ ਤਕ ਕੋਟਫੱਤਾ ਇਲਾਕੇ ਦੇ ਕਈ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਚੁੱਕਾ ਹੈ।

ਇਹ ਖ਼ਬਰ ਵੀ ਪੜ੍ਹੋ - ਹੁਣ ਪੰਜਾਬ ਤੋਂ ਸਿੱਧਾ Thailand ਜਾਵੇਗੀ Flight, ਪੜ੍ਹੋ ਪੂਰਾ ਸ਼ਡਿਊਲ

ਐੱਸ. ਐੱਚ. ਓ. ਕਰਮਜੀਤ ਸਿੰਘ ਪੂਹਲੀ ਦੀ ਅਗਵਾਈ ਹੇਠ ਪੁਲਸ ਟੀਮ ਨੇ ਇਸ ਗਿਰੋਹ ਵਿਚ ਸ਼ਾਮਲ ਮਾਨਸਾ ਦੀਆਂ ਕੁਝ ਔਰਤਾਂ ਦੀ ਭਾਲ ਕਰਦਿਆਂ ਗੁਰਦੁਆਰਾ ਸਾਹਿਬ ਦੇ ਸੇਵਾਮੁਕਤ ਗ੍ਰੰਥੀ ਅਤੇ ਉਸ ਦੇ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਕੋਟਫੱਤਾ ਦੇ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਪਿੰਡ ਕੋਟਫੱਤਾ ਦੇ ਰਹਿਣ ਵਾਲੇ ਸ਼ਿੰਦਰ ਸਿੰਘ (65) ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ 5 ਸਾਲ ਪਹਿਲਾਂ ਕੁਲਦੀਪ ਸਿੰਘ ਵਾਸੀ ਪਿੰਡ ਭਾਗੀਵਾਂਦਰ ਨੂੰ ਗੁਰਦੁਆਰਾ ਸਾਹਿਬ ’ਚ ਗ੍ਰੰਥੀ ਸੇਵਾਦਾਰ ਵਜੋਂ ਰੱਖਿਆ ਹੋਇਆ ਸੀ।

ਉਨ੍ਹਾਂ ਨੇ ਦੱਸਿਆ ਕਿ ਉਕਤ ਗ੍ਰੰਥੀ ਕਰੀਬ 6 ਮਹੀਨੇ ਤੋਂ ਗੁਰਦੁਆਰਾ ਸਾਹਿਬ ਵਿਖੇ ਸੇਵਾ ਨਿਭਾਅ ਰਿਹਾ ਸੀ ਪਰ ਉਸ ਦੇ ਵਿਵਹਾਰ ਕਾਰਨ ਪਤਵੰਤਿਆਂ ਨੇ ਉਸ ਨੂੰ ਗੁਰਦੁਆਰਾ ਸਾਹਿਬ ਤੋਂ ਵਾਪਸ ਭੇਜ ਦਿੱਤਾ ਸੀ।

ਕੁਝ ਔਰਤਾਂ ਨਾਲ ਮਿਲਕੇ ਬਣਾਇਆ ਸੀ ਗਿਰੋਹ

ਪੀੜਤ ਨੇ ਦੱਸਿਆ ਕਿ ਉਕਤ ਗ੍ਰੰਥੀ ਨੇ ਪਿੰਡ ਕੋਟਭਾਰਾ ਦੇ ਬਲਜੀਤ ਸਿੰਘ ਨਾਲ ਮਿਲ ਕੇ ਇਕ ਗਿਰੋਹ ਬਣਾਇਆ ਹੋਇਆ ਹੈ, ਜਿਸ ਵਿਚ ਕੁਝ ਔਰਤਾਂ ਵੀ ਸ਼ਾਮਲ ਹਨ। ਉਸ ਨੇ ਬਲਜੀਤ ਸਿੰਘ ਤੋਂ ਪਿੰਡ ਦੇ ਕੁਝ ਲੋਕਾਂ ਦੇ ਨੰਬਰ ਲਏ ਅਤੇ ਪਿੰਡ ਦੀਆਂ ਔਰਤਾਂ ਨੂੰ ਫੋਨ ਕਰ ਕੇ ਉਨ੍ਹਾਂ ’ਚੋਂ ਕੁਝ ਦੇ ਫੋਨਾਂ ’ਤੇ ਅਸ਼ਲੀਲ ਵੀਡੀਓਜ਼ ਬਣਾ ਲਈਆਂ, ਜਿਸ ਤੋਂ ਬਾਅਦ ਬਲੈਕਮੇਲਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ।

ਇਹ ਖ਼ਬਰ ਵੀ ਪੜ੍ਹੋ - ਮੁਲਾਜ਼ਮਾਂ ਲਈ Good News: ਵੱਡਾ ਤੋਹਫ਼ਾ ਦੇਣ ਜਾ ਰਹੀ ਸਰਕਾਰ

ਪੀੜਤਾ ਨੇ ਦੱਸਿਆ ਕਿ ਉਕਤ ਵਿਅਕਤੀ ਬਲਜੀਤ ਸਿੰਘ ਰਾਹੀਂ ਉਸ ਨੂੰ ਵਰਗਲਾ ਕੇ ਮਾਨਸਾ ਲੈ ਗਿਆ, ਜਿੱਥੇ ਉਸ ਨੇ ਗਲਤ ਔਰਤਾਂ ਨਾਲ ਉਸ ਦੀ ਵੀਡੀਓ ਆਦਿ ਬਣਾ ਲਈ। ਇਸੇ ਤਰ੍ਹਾਂ ਉਕਤ ਗਿਰੋਹ ਨੇ ਕਰੀਬ ਚਾਰ ਮਹੀਨੇ ਪਹਿਲਾਂ ਪਿੰਡ ਕੋਟਭਾਰਾ ਦੇ ਨਰਿੰਦਰ ਸਿੰਘ ਤੋਂ ਵੀ 3 ਲੱਖ ਰੁਪਏ ਵਸੂਲ ਕੀਤੇ ਸਨ। ਇਸ ਗਿਰੋਹ ਨੇ ਕੋਟਫੱਤਾ ਇਲਾਕੇ ਦੇ ਕਈ ਹੋਰ ਲੋਕਾਂ ਨੂੰ ਵੀ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕੀਤਾ ਹੈ ਅਤੇ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ ਪਰ ਅਜਿਹੇ ਲੋਕ ਆਪਣੀ ਇੱਜ਼ਤ ਲਈ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ।

ਪੁਲਸ ਮਾਮਲੇ ਦੀ ਜਾਂਚ ਕਰ ਕੇ ਸਖ਼ਤ ਕਾਰਵਾਈ ਕਰੇਗੀ : ਕਰਮਜੀਤ ਸਿੰਘ

ਥਾਣਾ ਕੋਟਫੱਤਾ ਦੇ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਬਲਜੀਤ ਸਿੰਘ ਅਤੇ ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਕਥਿਤ ਦੋਸ਼ੀਆਂ ਨੇ ਮੰਨਿਆ ਹੈ ਕਿ ਇਸ ਗਿਰੋਹ ਨਾਲ ਮਾਨਸਾ ਦੀਆਂ ਕੁਝ ਔਰਤਾਂ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News