ਬਲੈਕਮੇਲਿੰਗ ਨੇ ਉਜਾੜਿਆ ਹੱਸਦਾ-ਖੇਡਦਾ ਨਵ-ਵਿਆਹਿਆ ਜੋੜਾ, ਖੰਨਾ ''ਚ ਆਰਕੀਟੈਕਟ ਨੌਜਵਾਨ ਤੇ ਪਤਨੀ ਵੱਲੋਂ ਖ਼ੁਦਕੁਸ਼ੀ
Wednesday, Jun 24, 2026 - 01:57 AM (IST)
ਖੰਨਾ (ਰਣਧੀਰ ਧੀਰਾ) : ਸਬ-ਡਵੀਜ਼ਨ ਖੰਨਾ ਦੇ ਪਿੰਡ ਬੂਥਗੜ੍ਹ ਵਿਚ ਇਕ ਨਵ-ਵਿਆਹੇ ਜੋੜੇ ਨੇ ਖ਼ੁਦਕੁਸ਼ੀ ਕਰ ਲਈ। ਪਰਿਵਾਰ ਦੇ ਦੋਸ਼ਾਂ ਅਨੁਸਾਰ ਇਕ ਔਰਤ ਵੱਲੋਂ ਬਲੈਕਮੇਲਿੰਗ ਕੀਤੇ ਜਾਣ ਕਾਰਨ ਪਹਿਲਾਂ ਨੌਜਵਾਨ ਨੇ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ ਕਰ ਲਈ, ਜਦੋਂ ਕਿ ਕੁਝ ਸਮੇਂ ਬਾਅਦ ਪਤੀ ਦੀ ਮੌਤ ਦਾ ਸਦਮਾ ਬਰਦਾਸ਼ਤ ਨਾ ਕਰ ਸਕਣ ਕਾਰਨ ਉਸ ਦੀ ਪਤਨੀ ਨੇ ਵੀ ਜ਼ਹਿਰ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾਂ ਦੀ ਪਛਾਣ ਪਿੰਡ ਬੂਥਗੜ੍ਹ ਦੇ ਰਹਿਣ ਵਾਲੇ ਗੁਰਕਰਮਦੀਪ ਸਿੰਘ (31) ਅਤੇ ਉਸ ਦੀ ਪਤਨੀ ਜੈਸਮੀਨ ਨਾਗਰਾ (23) ਵਜੋਂ ਹੋਈ ਹੈ। ਦੋਵਾਂ ਦਾ ਕਰੀਬ ਚਾਰ ਮਹੀਨੇ ਪਹਿਲਾਂ ਹੀ ਪ੍ਰੇਮ ਵਿਆਹ ਹੋਇਆ ਸੀ। ਗੁਰਕਰਮਦੀਪ ਸਿੰਘ ਇਕ ਆਰਕੀਟੈਕਟ ਸੀ।
ਇਹ ਵੀ ਪੜ੍ਹੋ : ਪੰਜਾਬ: ਮਾਂ ਲਈ ਰੋਟੀ ਲੈਣ ਗਏ ਪੁੱਤ ਦਾ ਕਤਲ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕ ਗੁਰਕਰਮਦੀਪ ਸਿੰਘ ਦੀ ਮਾਂ ਸ਼ਿੰਦਰਪਾਲ ਕੌਰ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਪਿੰਡ ਦੀ ਹੀ ਨਵਜੋਤ ਕੌਰ ਉਰਫ਼ ਦੀਪ ਨਾਂ ਦੀ ਔਰਤ ਦੀ ਵਿਆਹ ਤੋਂ ਪਹਿਲਾਂ ਉਨ੍ਹਾਂ ਦੇ ਪੁੱਤਰ ਨਾਲ ਦੋਸਤੀ ਸੀ। ਵਿਆਹ ਤੋਂ ਬਾਅਦ ਨਵਜੋਤ ਕੌਰ ਉਸ ਦੇ ਪੁੱਤਰ ਨੂੰ ਬਲੈਕਮੇਲ ਕਰਨ ਲੱਗ ਪਈ। ਪਰਿਵਾਰ ਦਾ ਦੋਸ਼ ਹੈ ਕਿ ਉਹ ਲਗਾਤਾਰ ਪੈਸਿਆਂ ਦੀ ਮੰਗ ਕਰਦੀ ਸੀ, ਮਾਨਸਿਕ ਦਬਾਅ ਬਣਾਉਂਦੀ ਸੀ ਅਤੇ ਘਰ ਆ ਕੇ ਕਲੇਸ਼ ਵੀ ਕਰਦੀ ਰਹਿੰਦੀ ਸੀ। ਇਸ ਤੋਂ ਦੁਖੀ ਹੋ ਕੇ ਗੁਰਕਰਮਦੀਪ ਸਿੰਘ ਨੇ ਘਰ ਵਿਚ ਰੱਖੀ ਜ਼ਹਿਰੀਲੀ ਦਵਾਈ ਨਿਗਲ ਲਈ। ਉਸ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਉਸ ਦੀ ਪਤਨੀ ਜੈਸਮੀਨ ਨਾਗਰਾ ਡੂੰਘੇ ਸਦਮੇ ਵਿਚ ਚਲੀ ਗਈ ਅਤੇ ਉਸ ਨੇ ਵੀ ਜ਼ਹਿਰ ਪੀ ਲਿਆ। ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ।
ਇਹ ਵੀ ਪੜ੍ਹੋ : ਜੰਗ ਦੀਆਂ ਧਮਕੀਆਂ ਨਾਲ PoK ਦੀਆਂ ਨਾਕਾਮੀਆਂ ਨਹੀਂ ਲੁਕਣਗੀਆਂ! ਭਾਰਤ ਦਾ ਪਾਕਿ ਨੂੰ ਕਰਾਰਾ ਜਵਾਬ
ਘਟਨਾ ਤੋਂ ਬਾਅਦ ਸਦਰ ਥਾਣਾ ਪੁਲਸ ਨੇ ਮ੍ਰਿਤਕ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਨਵਜੋਤ ਕੌਰ ਉਰਫ਼ ਦੀਪ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
