ਸ੍ਰੀ ਮੁਕਤਸਰ ਸਾਹਿਬ 'ਚ ਤੁਰੰਤ ਪ੍ਰਭਾਵ ਨਾਲ ਬਲੈਕ ਆਊਟ ਲਾਗੂ, DC ਨੇ ਲੋਕਾਂ ਨੂੰ ਕੀਤੀ ਅਪੀਲ
Friday, May 09, 2025 - 10:04 PM (IST)

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਤੁਰੰਤ ਪ੍ਰਭਾਵ ਨਾਲ ਬਲੈਕ ਆਊਟ ਲਾਗੂ ਹੋ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ, ਸਭ ਨੂੰ ਬੇਨਤੀ ਹੈ ਕਿ ਕਿਸੇ ਵੀ ਪ੍ਰਕਾਰ ਦੀ ਲਾਈਟ ਨਾ ਜਗਾਈ ਜਾਵੇ। ਘਰ ਦੇ ਅੰਦਰ ਰਹੋ, ਖਿੜਕੀ ਦੇ ਨਜ਼ਦੀਕ ਨਾ ਆਓ। ਘਬਰਾਓ ਦੀ ਜ਼ਰੂਰਤ ਨਹੀਂ ਹੈ। ਸੁਚੇਤ ਰਹੋ।