ਪੰਜਾਬ ''ਚ ਅੱਜ ਹੋਵੇਗਾ BLACKOUT, ਮੁੜ ਤੋਂ ਵੱਜਣਗੇ ਖ਼ਤਰੇ ਦੇ ਘੁੱਗੂ, ਅਲਰਟ ਜਾਰੀ

Friday, Nov 27, 2026 - 09:20 AM (IST)

ਪੰਜਾਬ ''ਚ ਅੱਜ ਹੋਵੇਗਾ BLACKOUT,  ਮੁੜ ਤੋਂ ਵੱਜਣਗੇ ਖ਼ਤਰੇ ਦੇ ਘੁੱਗੂ, ਅਲਰਟ ਜਾਰੀ

ਚੰਡੀਗੜ੍ਹ/ਜਲੰਧਰ (ਜ.ਬ) : ਪੰਜਾਬ ’ਚ ਸਿਵਲ ਡਿਫੈਂਸ ਦੀਆਂ ਤਿਆਰੀਆਂ ਅਤੇ ਹੰਗਾਮੀ ਸਥਿਤੀਆਂ ਨਾਲ ਨਜਿੱਠਣ ਦੀ ਸਮਰੱਥਾ ਪਰਖਣ ਲਈ 27 ਨਵੰਬਰ ਯਾਨੀ ਅੱਜ ਰਾਤ 8 ਵਜੇ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਏਅਰ ਰੇਡ ਅਤੇ ਬਲੈਕਆਊਟ ਦੀ ਮੌਕ ਡਰਿੱਲ ਕਰਵਾਈ ਜਾਵੇਗੀ। ਇਹ ਅਭਿਆਸ ਕੇਂਦਰੀ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਕੀਤਾ ਜਾ ਰਿਹਾ ਹੈ। ਰਾਤ 8 ਵਜੇ ਮੌਕ ਡਰਿੱਲ ਦੀ ਸ਼ੁਰੂਆਤ ਦੋ ਮਿੰਟ ਤੱਕ ਉੱਚੀ-ਨੀਵੀਂ ਆਵਾਜ਼ ਵਾਲੇ ਸਾਇਰਨ ਨਾਲ ਕੀਤੀ ਜਾਵੇਗੀ। 

ਇਹ ਵੀ ਪੜ੍ਹੋ: 3 ਲੱਖ ਤੋਂ ਪਾਰ ਹੋਵੇਗੀ ਸੋਨੇ ਦੀ ਕੀਮਤ! 2027 ਨੂੰ ਲੈ ਕੇ ਬਾਬਾ ਵੇਂਗਾ ਦੀ ਡਰਾਉਣੀ ਭਵਿੱਖਬਾਣੀ

ਜਾਣਕਾਰੀ ਮੁਤਾਬਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਨਿਰਧਾਰਤ ਇਲਾਕਿਆਂ ਵਿੱਚ ਰਾਤ 8:00 ਵਜੇ ਤੋਂ 8:15 ਵਜੇ ਤੱਕ 15 ਮਿੰਟ ਲਈ ਸੰਕੇਤਕ ਬਲੈਕਆਊਟ ਰਹੇਗਾ। ਚੰਡੀਗੜ੍ਹ ਵਿੱਚ ਇਹ ਅਭਿਆਸ ਸ਼ਾਮ 7:00 ਵਜੇ ਹੋਵੇਗਾ। ਇਸ ਦੌਰਾਨ ਅੱਗ ਬੁਝਾਉਣ, ਖੋਜ ਤੇ ਬਚਾਅ, ਫਸਟ ਏਡ, ਜ਼ਖ਼ਮੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਤੇ ਟ੍ਰੈਫਿਕ ਅਤੇ ਭੀੜ ਕੰਟਰੋਲ ਕਰਨ ਦਾ ਅਭਿਆਸ ਵੀ ਕੀਤਾ ਜਾਵੇਗਾ। ਇਸ ਦੌਰਾਨ ਹਸਪਤਾਲਾਂ ਅਤੇ ਹੋਰ ਜ਼ਰੂਰੀ ਸੇਵਾਵਾਂ ਦੀ ਬਿਜਲੀ ਸਪਲਾਈ ਆਮ ਵਾਂਗ ਚਾਲੂ ਰਹੇਗੀ ਪਰ ਲੋਕਾਂ ਦੇ ਘਰਾਂ ਦੀ ਸਪਲਾਈ ਬੰਦ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਰਾਤੋਂ-ਰਾਤ ਅਮੀਰ ਬਣਨਾ ਚਾਹੁੰਦੇ ਹੋ ਤਾਂ ਅੱਜ ਹੀ ਛੱਡ ਦਿਓ ਇਹ ਆਦਤਾਂ, ਘਰ 'ਚ ਲੱਗਣਗੇ ਨੋਟਾਂ ਦੇ ਢੇਰ

ਇਸ ਦੌਰਾਨ ਡਿਪਟੀ ਕਮਿਸ਼ਨਰਾਂ ਵੱਲੋਂ ਨਿਰਧਾਰਤ ਇਲਾਕਿਆਂ ’ਚ ਬਲੈਕਆਊਟ ਕੀਤਾ ਜਾਵੇਗਾ। ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ ਦੀ ਹਦਾਇਤ ਕੀਤੀ ਗਈ ਹੈ, ਜਦੋਂ ਕਿ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ। ਅਭਿਆਸ ਦੀ ਸਮਾਪਤੀ ਦੋ ਮਿੰਟ ਤੱਕ ਲਗਾਤਾਰ ਸਾਇਰਨ ਵਜਾ ਕੇ ਦਿੱਤੇ ਜਾਣ ਵਾਲੇ ‘ਆਲ ਕਲੀਅਰ’ ਸੰਕੇਤ ਨਾਲ ਹੋਵੇਗੀ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਹ ਰੂਟੀਨ ਮੌਕ ਡਰਿੱਲ ਹੈ, ਇਸ ਲਈ ਸਾਇਰਨ ਸੁਣ ਕੇ ਘਬਰਾਉਣ ਦੀ ਲੋੜ ਨਹੀਂ ਹੈ।

ਇਹ ਵੀ ਪੜ੍ਹੋ: 15 ਹਜ਼ਾਰ ਰੁਪਏ ਸਸਤਾ ਹੋਇਆ ਸੋਨਾ! ਇਕ ਹਫ਼ਤੇ 'ਚ ਚਾਂਦੀ 28,500 ਡਿੱਗੀ, ਕੀਮਤਾਂ 'ਤੇ ਮਾਹਿਰਾਂ ਦਾ ਵੱਡਾ ਖੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News