ਪੰਜਾਬ ਵਿਚ ਬਲੈਕਆਊਟ ਖ਼ਤਮ, ਜ਼ਿਲ੍ਹਿਆਂ ਦੇ ਡੀ. ਸੀ. ਨੇ ਵਾਪਸ ਲਏ ਹੁਕਮ
Saturday, May 10, 2025 - 06:46 PM (IST)

ਚੰਡੀਗੜ੍ਹ : ਭਾਰਤ ਅਤੇ ਪਾਕਿਸਤਾਨ ਵਿਚਾਲੇ ਸੀਜ਼ਫਾਇਰ 'ਤੇ ਫੈਸਲਾ ਲੈਣ ਤੋਂ ਬਾਅਦ ਪੰਜਾਬ ਵਿਚ ਬਲੈਕ ਆਊਟ ਖ਼ਤਮ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਸਾਰੇ ਜ਼ਿਲ੍ਹਿਆਂ ਦੇ ਡੀ. ਸੀਜ਼ ਵੱਲੋਂ ਸਾਰੀਆਂ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ। ਹੁਣ ਤਕ ਦੀ ਮਿਲੀ ਜਾਣਕਾਰੀ ਮੁਤਾਬਕ ਜਲੰਧਰ, ਰੋਪੜ, ਅੰਮ੍ਰਿਤਸਰ ਵਿਚ ਕਿਸੇ ਤਰ੍ਹਾਂ ਦਾ ਬਲੈਕ ਆਊਟ ਨਹੀਂ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਡੀਸੀਜ਼ ਵੱਲੋਂ ਪਾਬੰਦੀਆਂ ਦੇ ਹੁਕਮ ਵਾਪਸ ਲੈ ਲਏ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਸਰਕਾਰੀ ਦਫ਼ਤਰਾਂ ਨੂੰ ਲੈ ਕੇ ਵੱਡਾ ਫ਼ੈਸਲਾ
ਭਾਰਤ-ਪਾਕਿ ਵਿਚਾਲੇ ਸੀਜ਼ਫਾਇਰ
ਭਾਰਤ ਪਾਕਿਸਤਾਨ ਵਿਚਾਲੇ ਸੀਜ਼ਫਾਇਰ ਹੋ ਗਿਆ ਹੈ। ਇਸ ਦਾ ਦਾਅਵਾ ਸਭ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਵੱਲੋਂ ਕੀਤਾ ਤੇ ਇਸ ਤੋਂ ਬਾਅਦ ਭਾਰਤ ਦੇ ਵਿਦੇਸ਼ ਸਕੱਤਰ ਨੇ ਵੀ ਪ੍ਰੈੱਸ ਕਾਨਫਰੰਸ ਕਰ ਕੇ ਇਸ ਦੀ ਪੁਸ਼ਟੀ ਕਰ ਦਿੱਤੀ ਹੈ। ਦੱਸ ਦਈਏ ਕਿ ਟਰੁੱਥ ਉੱਤੇ ਪਾਈ ਇਕ ਪੋਸਟ ਵਿਚ ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਦੁਆਰਾ ਵਿਚੋਲਗੀ ਦੀ ਇਕ ਲੰਮੀ ਰਾਤ ਦੀ ਗੱਲਬਾਤ ਤੋਂ ਬਾਅਦ ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਇਕ ਪੂਰਨ ਅਤੇ ਤੁਰੰਤ ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਕਾਮਨ ਸੈਂਸ ਅਤੇ ਮਹਾਨ ਬੁੱਧੀ ਦੀ ਵਰਤੋਂ ਕਰਨ ਲਈ ਦੋਵਾਂ ਦੇਸ਼ਾਂ ਨੂੰ ਵਧਾਈਆਂ। ਇਸ ਮਾਮਲੇ ਵੱਲ ਤੁਹਾਡਾ ਧਿਆਨ ਦੇਣ ਲਈ ਤੁਹਾਡਾ ਧੰਨਵਾਦ!
ਇਹ ਵੀ ਪੜ੍ਹੋ : ਭਾਰਤ-ਪਾਕਿ ਵਿਚਾਲੇ ਛਿੜੀ ਜੰਗ ਦੌਰਾਨ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e