ਗੁਰਦਾਸਪੁਰ ''ਚ ਜਾਰੀ ਰਹੇਗਾ ਬਲੈਕਆਉਟ, ਹੈਲਪ ਲਾਈਨ ਨੰਬਰ ਕੀਤਾ ਜਾਰੀ
Sunday, May 11, 2025 - 06:08 PM (IST)

ਗੁਰਦਾਸਪੁਰ(ਹਰਮਨ)- ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਕਿਹਾ ਹੈ ਕਿ ਭਾਰਤ-ਪਾਕਿਸਤਾਨ ਦਰਮਿਆਨ ਸੀਜ਼ਫਾਇਰ ਹੋਣ ਉਪਰੰਤ ਹਾਲਤਾਂ ਵਿੱਚ ਸੁਧਾਰ ਹੋਇਆ ਹੈ ਅਤੇ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰਾਂ ਸ਼ਾਂਤਮਈ ਅਤੇ ਕਾਬੂ ਹੇਠ ਹੈ। ਪਰ ਇਸਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਅਤੇ ਅਹਿਤਿਆਤ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜੇ ਰਾਤ ਦੇ ਬਲੈਕਆਊਟ ਦੇ ਹੁਕਮ ਵਾਪਸ ਨਹੀਂ ਲਏ ਗਏ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਹੈ ਕਿ ਉਹ ਸੁਰੱਖਿਆ ਉਪਾਵਾਂ ਵਜੋਂ ਰਾਤ ਸਮੇਂ ਆਪਣੇ ਘਰਾਂ ਦੇ ਅੰਦਰ-ਬਾਹਰ ਲਾਈਟਾਂ ਨੂੰ ਬੰਦ ਰੱਖ ਕੇ ਬਲੈਕਆਊਟ ਨੂੰ ਜਾਰੀ ਰੱਖਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਦੋਂ ਵੀ ਸਾਇਰਨ ਵੱਜਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਸੂਚਨਾ ਦਿੱਤੀ ਜਾਂਦੀ ਹੈ ਤਾਂ ਉਸਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਹਾਇਤਾ ਜਾਂ ਜਾਣਕਾਰੀ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 01874-266376 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਨਹਿਰ 'ਚ ਨਹਾਉਂਦਿਆਂ 2 ਦੀ ਮੌਤ
ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਵੱਲੋਂ ਹਰ ਸਥਿਤੀ ਵਿੱਚ ਜ਼ਿਲ੍ਹਾ ਵਾਸੀਆਂ ਦੇ ਨਾਲ ਖੜ੍ਹੇ ਰਹਿਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਹੁਣ ਹਾਲਾਤ ਆਮ ਵਾਂਗ ਹੋਣ ਉਪਰੰਤ ਵੀ ਅਧਿਕਾਰੀ ਆਮ ਲੋਕਾਂ ਨੂੰ ਹਰ ਪ੍ਰਕਾਰ ਦਾ ਸਹਿਯੋਗ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਤਤਪਰ ਹਨ।
ਇਸੇ ਤਰ੍ਹਾਂ ਰੋਜ਼ਾਨਾ ਸ਼ਾਮ 7 ਵਜੇ ਪਠਾਨਕੋਟ 'ਚ ਬਲੈਕਆਊਟ ਰਹੇ।
ਇਹ ਵੀ ਪੜ੍ਹੋ- ਗੁਰਦਾਸਪੁਰ ਵਾਸੀਆਂ ਲਈ ਅਹਿਮ ਖ਼ਬਰ, ਲਾਗੂ ਹੋਏ ਨਵੇਂ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8