ਪਠਾਨਕੋਟ ''ਚ ਰੋਜ਼ਾਨਾ ਦੀ ਤਰ੍ਹਾਂ ਸ਼ਾਮ 7 ਵਜੇ ਹੋਵੇਗਾ ਬਲੈਕਆਊਟ

Sunday, May 11, 2025 - 06:17 PM (IST)

ਪਠਾਨਕੋਟ ''ਚ ਰੋਜ਼ਾਨਾ ਦੀ ਤਰ੍ਹਾਂ ਸ਼ਾਮ 7 ਵਜੇ ਹੋਵੇਗਾ ਬਲੈਕਆਊਟ

ਪਠਾਨਕੋਟ- ਭਾਰਤ-ਪਾਕਿਸਤਾਨ ਦਰਮਿਆਨ ਸੀਜ਼ਫਾਇਰ ਹੋਣ ਉਪਰੰਤ ਹਾਲਤਾਂ ਵਿੱਚ ਸੁਧਾਰ ਹੋਇਆ ਹੈ ਅਤੇ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰਾਂ ਸ਼ਾਂਤਮਈ ਅਤੇ ਕਾਬੂ ਹੇਠ ਹੈ ਪਰ ਇਸਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਅਤੇ ਅਹਿਤਿਆਤ ਵਰਤੀ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਅੱਜ ਰਾਤ ਨੂੰ ਪਠਾਨਕੋਟ 'ਚ ਬਲੈਕਆਊਟ ਦੇ ਹੁਕਮ ਵਾਪਸ ਨਹੀਂ ਲਏ ਗਏ ਅਤੇ ਲੋਕਾਂ ਨੂੰ ਅਪੀਲ ਹੈ ਕਿ ਉਹ ਸੁਰੱਖਿਆ ਉਪਾਵਾਂ ਵਜੋਂ ਰਾਤ ਸਮੇਂ ਆਪਣੇ ਘਰਾਂ ਦੇ ਅੰਦਰ-ਬਾਹਰ ਲਾਈਟਾਂ ਨੂੰ ਬੰਦ ਰੱਖ ਕੇ ਬਲੈਕਆਊਟ ਨੂੰ ਜਾਰੀ ਰੱਖਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਦੋਂ ਵੀ ਸਾਇਰਨ ਵੱਜਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਸੂਚਨਾ ਦਿੱਤੀ ਜਾਂਦੀ ਹੈ ਤਾਂ ਉਸਦੀ ਪਾਲਣਾ ਕੀਤੀ ਜਾਵੇ। 

ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਨਹਿਰ 'ਚ ਨਹਾਉਂਦਿਆਂ 2 ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News