ਕੋਰੋਨਾ ਵੈਕਸੀਨ ਲਗਵਾਉਣ ਤੋਂ ਆਂਗਣਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਨੂੰ ਦਿੱਤਾ ਕੋਰਾ ਜਵਾਬ

Friday, Feb 05, 2021 - 03:50 PM (IST)

ਕੋਰੋਨਾ ਵੈਕਸੀਨ ਲਗਵਾਉਣ ਤੋਂ ਆਂਗਣਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਨੂੰ ਦਿੱਤਾ ਕੋਰਾ ਜਵਾਬ

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ) : ਪਹਿਲਾਂ ਸਿਹਤ ਮਹਿਕਮੇ ’ਚ ਕੰਮ ਕਰ ਰਹੀਆਂ ਸੂਬੇ ਦੀਆਂ 40 ਹਜ਼ਾਰ ਤੋਂ ਵੱਧ ਆਸ਼ਾ ਵਰਕਰਾਂ ਨੇ ਪੰਜਾਬ ਸਰਕਾਰ ਨੂੰ ਕੋਰੋਨਾ ਵੈਕਸੀਨ ਲਗਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਕਈ ਹੋਰ ਮਹਿਕਮਿਆਂ ਦੇ ਮੁਲਾਜ਼ਮਾਂ ਨੇ ਵੀ ਇਹ ਵੈਕਸੀਨ ਲਗਵਾਉਣ ਤੋਂ ਆਨਾ-ਕਾਨੀ ਕਰ ਲਈ ਹੈ। ਹੁਣ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਵੀ ਪੰਜਾਬ  ਸਰਕਾਰ ਨੂੰ ਕੋਰਾ ਜਵਾਬ ਦੇ ਦਿੱਤਾ ਹੈ ਕਿ ਉਹ ਕੋਰੋਨਾ ਵੈਕਸੀਨ ਨਹੀਂ ਲਗਵਾਉਣਗੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਹੈ ਕਿ ਸਰਕਾਰ ਅਤੇ ਸਿਹਤ ਮਹਿਕਮਾ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਜਬਰੀ ਇਹ ਟੀਕੇ ਨਾ ਲਗਵਾਉਣ। ਜੇਕਰ ਅਜਿਹਾ ਕੀਤਾ ਗਿਆ ਤਾਂ ਜਥੇਬੰਦੀ ਇਸ ਦਾ ਸਖ਼ਤ ਵਿਰੋਧ ਕਰੇਗੀ।

ਇਹ ਵੀ ਪੜ੍ਹੋ : ਹਮਲਾਵਰ ਖ਼ਿਲਾਫ਼ ਪੁਲਸ ਨੇ ਕਾਰਵਾਈ ਨਾ ਕੀਤੀ ਤਾਂ ਅਕਾਲੀ ਦਲ ਲਾਏਗਾ ਧਰਨਾ : ਮਜੀਠੀਆ 

ਉਨ੍ਹਾਂ ਕਿਹਾ ਕਿ ਜੇਕਰ ਕੋਈ ਵਰਕਰ ਜਾਂ ਹੈਲਪਰ ਆਪਣੀ ਮਰਜ਼ੀ ਨਾਲ ਇਹ ਟੀਕਾ ਲਗਵਾਉਣਾ ਚਾਹੁੰਦੀ ਹੈ ਤਾਂ ਉਹ ਲਗਵਾ ਲਵੇ ਪਰ ਕਿਸੇ ਵਰਕਰ ਜਾਂ ਹੈਲਪਰ ਨੂੰ ਡਰਾ-ਧਮਕਾ ਕੇ ਜ਼ਬਰਦਸਤੀ ਇਹ ਟੀਕਾ ਨਾ ਲਗਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪਹਿਲਾਂ ਸਿਹਤ ਮਹਿਕਮੇ ਨਾਲ ਸਬੰਧਿਤ ਸਾਰੇ ਮੁਲਾਜ਼ਮ ਇਹ ਵੈਕਸੀਨ ਲਗਵਾਉਣ। ਆਂਗਣਵਾੜੀ ਵਰਕਰਾਂ ਤੇ ਹੈਲਪਰ ਇਹ ਵੈਕਸੀਨ ਲਗਵਾਉਣ ਤੋਂ ਪਹਿਲਾਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮਹਿਕਮਾ ਪੰਜਾਬ ਨਾਲ ਸਬੰਧਿਤ ਸਾਰੇ ਉੱਚ ਅਧਿਕਾਰੀਆਂ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ, ਸੀ. ਡੀ. ਪੀ. ਓ. ਅਤੇ ਮਹਿਕਮੇ ਦੀਆਂ ਸੁਪਰਵਾਈਜ਼ਰਾਂ ਨੂੰ ਇਹ ਵੈਕਸੀਨ ਦਿੱਤੀ ਜਾਵੇ। ਇਸ ਮੌਕੇ ਯੂਨੀਅਨ ਦੇ ਹੋਰ ਆਗੂ ਵੀ ਮੌਜੂਦ ਸਨ। 

ਇਹ ਵੀ ਪੜ੍ਹੋ : ਜੈਜ਼ੀ ਬੀ ਨੇ ਅਕਸ਼ੈ ਕੁਮਾਰ ’ਤੇ ਵਿਨਿ੍ਹਆ ਨਿਸ਼ਾਨਾ, ਕਿਹਾ ‘ਨਕਲੀ ਕਿੰਗ’

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


author

Anuradha

Content Editor

Related News