ਬੇਅਦਬੀ ਦੀਆਂ ਘਟਨਾਵਾਂ 'ਤੇ ਨਹੀਂ ਲੱਗ ਰਹੀ ਲਗਾਮ, CCTV 'ਚ ਕੈਦ ਨਸ਼ੇੜੀ ਦੀਆਂ ਹਰਕਤਾਂ ਦੇਖ ਉੱਡ ਜਾਣਗੇ ਹੋਸ਼

Saturday, Aug 05, 2023 - 05:06 AM (IST)

ਬੇਅਦਬੀ ਦੀਆਂ ਘਟਨਾਵਾਂ 'ਤੇ ਨਹੀਂ ਲੱਗ ਰਹੀ ਲਗਾਮ, CCTV 'ਚ ਕੈਦ ਨਸ਼ੇੜੀ ਦੀਆਂ ਹਰਕਤਾਂ ਦੇਖ ਉੱਡ ਜਾਣਗੇ ਹੋਸ਼

ਬਠਿੰਡਾ (ਵਿਜੇ) : ਜ਼ਿਲ੍ਹੇ ਦੇ ਪਿੰਡ ਗੋਬਿੰਦਪੁਰਾ 'ਚ ਨਸ਼ੇੜੀਆਂ ਨੇ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਉਂਦਿਆਂ ਇਕ ਨੌਜਵਾਨ ਨੰਗੇ ਸਿਰ ਅਤੇ ਜੁੱਤੀ ਸਣੇ ਗੁਰਦੁਆਰਾ ਸਾਹਿਬ ਦੇ ਦਰਬਾਰ 'ਚ ਦਾਖ਼ਲ ਹੋਇਆ ਅਤੇ ਗੋਲਕ ਤੋੜ ਕੇ ਪੈਸੇ ਚੋਰੀ ਕਰ ਲਏ। ਘਟਨਾ ਸੀਸੀਟੀਵੀ 'ਚ ਕੈਦ ਹੋ ਗਈ ਹੈ। ਪਿੰਡ ਦੀ ਪੰਚਾਇਤ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਮੋਦਨ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜਦੋਂ ਉਹ ਪ੍ਰਕਾਸ਼ ਕਰਵਾਉਣ ਲਈ ਗੁਰਦੁਆਰਾ ਸਾਹਿਬ ਪੁੱਜੇ ਤਾਂ ਦੇਖਿਆ ਕਿ ਗੁਰਦੁਆਰਾ ਸਾਹਿਬ ਦੇ ਤਾਲੇ ਟੁੱਟੇ ਹੋਏ ਸਨ, ਜਦੋਂ ਉਸ ਨੇ ਅੰਦਰ ਜਾ ਕੇ ਦੇਖਿਆ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਹਮਣੇ ਪਈ ਗੋਲਕ ਟੁੱਟੀ ਹੋਈ ਸੀ ਅਤੇ ਉਸ ਵਿਚਲੇ ਪੈਸੇ ਵੀ ਗਾਇਬ ਸਨ।

ਇਹ ਵੀ ਪੜ੍ਹੋ : ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਮੁੜ ਵਿਗੜੀ ਸਿਹਤ, ਫਰੀਦਕੋਟ ਦੇ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ

PunjabKesari

ਉਸ ਨੇ ਘਟਨਾ ਦੀ ਸੂਚਨਾ ਤੁਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਚਾਇਤ ਨੂੰ ਦਿੱਤੀ, ਜਿਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਗੁਰਦੁਆਰਾ ਸਾਹਿਬ 'ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ। ਕੈਮਰਿਆਂ 'ਚ ਦੇਖਿਆ ਗਿਆ ਕਿ ਇਕ ਨੌਜਵਾਨ ਗੋਲਕ ਦੀ ਭੰਨ੍ਹ-ਤੋੜ ਕਰਕੇ ਪੈਸੇ ਕੱਢ ਕੇ ਫਰਾਰ ਹੋ ਗਿਆ। ਪੰਚਾਇਤ ਮੈਂਬਰ ਅਤੇ ਬਲਾਕ ਸਮਿਤੀ ਮੈਂਬਰ ਸਰਦੂਲ ਸਿੰਘ ਨੇ ਕੈਂਟ ਥਾਣੇ ਵਿੱਚ ਦਰਜ ਕਰਵਾਈ ਸ਼ਿਕਾਇਤ ਵਿੱਚ ਕਿਹਾ ਕਿ ਉਨ੍ਹਾਂ ਦੇ ਪਿੰਡ 'ਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਗੁਰਦੁਆਰਾ ਸਾਹਿਬ ਵਿੱਚ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦਾ ਸਬੰਧ ਨਸ਼ਿਆਂ ਨਾਲ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਪੁਲਸ ਵਿਭਾਗ ਨੇ ਪੰਚਾਇਤ ਦੀ ਸ਼ਿਕਾਇਤ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸਐੱਚਓ ਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੀ ਘਟਨਾ ਸਬੰਧੀ ਸ਼ਿਕਾਇਤ ਮਿਲੀ ਹੈ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News