ਬੇਅਦਬੀ ਦੀ ਇਕ ਹੋਰ ਘਟਨਾ ਆਈ ਸਾਹਮਣੇ, ਨੌਜਵਾਨ ਨੰਗੇ ਸਿਰ ਜੁੱਤੀ ਸਣੇ ਗੁਰਦੁਆਰਾ ਸਾਹਿਬ ’ਚ ਹੋਇਆ ਦਾਖਲ

Thursday, May 18, 2023 - 01:29 AM (IST)

ਬੇਅਦਬੀ ਦੀ ਇਕ ਹੋਰ ਘਟਨਾ ਆਈ ਸਾਹਮਣੇ, ਨੌਜਵਾਨ ਨੰਗੇ ਸਿਰ ਜੁੱਤੀ ਸਣੇ ਗੁਰਦੁਆਰਾ ਸਾਹਿਬ ’ਚ ਹੋਇਆ ਦਾਖਲ

ਰਾਜਪੁਰਾ (ਮਸਤਾਨਾ) : ਸਥਾਨਕ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ’ਚ ਉਦੋਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਨੌਜਵਾਨ ਨੰਗੇ ਸਿਰ ਅਤੇ ਜੁੱਤੇ ਉਤਾਰੇ ਬਿਨਾਂ ਸਿੱਧਾ ਦਰਬਾਰ ਸਾਹਿਬ ’ਚ ਦਾਖਲ ਹੋ ਗਿਆ। ਪੁਲਸ ਨੇ ਉਕਤ ਨੌਜਵਾਨ ਖ਼ਿਲਾਫ਼ ਧਾਰਾ 295-ਏ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਕੈਨੇਡਾ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਪੰਜਾਬੀ ਨੌਜਵਾਨਾਂ ਦੀ ਮੌਤ

ਜਾਣਕਾਰੀ ਅਨੁਸਾਰ ਮੌਕੇ ’ਤੇ ਪੁੱਜੇ ਡੀ. ਐੱਸ. ਪੀ. ਰਾਜਪੁਰਾ ਸੁਰਿੰਦਰ ਮੋਹਨ, ਐੱਸ. ਡੀ. ਐੱਮ. ਡਾ. ਸੰਜੀਵ ਕੁਮਾਰ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਰਿੰਦਰ ਸਿੰਘ ਕੰਗ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਲਗਭਗ ਸਵਾ 7 ਵਜੇ ਇਕ 30-35 ਸਾਲਾ ਨੌਜਵਾਨ ਪੈਰਾਂ ’ਚ ਜੁੱਤੇ ਪਾਏ ਤੇ ਨੰਗੇ ਸਿਰ ਅਚਾਨਕ ਹੀ ਦਰਬਾਰ ਸਾਹਿਬ 'ਚ ਦਾਖਲ ਹੋ ਗਿਆ। ਮੌਕੇ ’ਤੇ ਖੜ੍ਹੇ ਸੇਵਾਦਾਰਾਂ ਨੇ ਉਸ ਨੂੰ ਪਹਿਲਾਂ ਕਿਸੇ ਤਰ੍ਹਾਂ ਬਾਹਰ ਕੱਢ ਦਿੱਤਾ ਪਰ ਫਿਰ ਉਹ ਨੌਜਵਾਨ ਅੰਦਰ ਵੜਨ ਲੱਗਾ ਤਾਂ ਮੌਕੇ ’ਤੇ ਖੜ੍ਹੇ ਸੇਵਾਦਾਰਾਂ ਨੇ ਉਸ ਨੂੰ ਕਾਬੂ ਕਰ ਲਿਆ।

ਇਹ ਵੀ ਪੜ੍ਹੋ : ਹਾਲਾਤ ਦੇ ਮਾਰੇ ਬੰਦੇ ਨੂੰ ਹੋਰ ਤੰਗ ਕਰਦੇ ਸਨ ਦਫ਼ਤਰ ਦੇ ਮੁਲਾਜ਼ਮ, ਪ੍ਰੇਸ਼ਾਨ ਹੋਏ ਨੇ ਚੁੱਕ ਲਿਆ ਖੌਫ਼ਨਾਕ ਕਦਮ

ਸੂਚਨਾ ਮਿਲਦੇ ਹੀ ਐੱਸ. ਡੀ. ਐੱਮ. ਰਾਜਪੁਰਾ ਤੇ ਡੀ. ਐੱਸ. ਪੀ. ਰਾਜਪੁਰਾ ਅਤੇ ਥਾਣਾ ਸਿਟੀ ਮੁਖੀ ਪੁਲਸ ਫੋਰਸ ਸਮੇਤ ਮੌਕੇ ’ਤੇ ਪੁੱਜੇ ਤੇ ਉਕਤ ਨੌਜਵਾਨ ਨੂੰ ਹਿਰਾਸਤ 'ਚ ਲੈ ਕੇ ਉਸ ਦੇ ਖ਼ਿਲਾਫ਼ ਧਾਰਾ 295-ਏ ਅਧੀਨ ਮਾਮਲਾ ਦਰਜ ਕਰ ਲਿਆ। ਉਕਤ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਨੌਜਵਾਨ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜੇਕਰ ਹੋਰ ਕੋਈ ਵੀ ਮਾਮਲਾ ਜਾਂ ਗੱਲ ਸਾਹਮਣੇ ਆਉਂਦੀ ਹੈ ਤਾਂ ਉਸ ’ਤੇ ਪੂਰੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News