ਪੰਜਾਬ ''ਚ ਹੋ ਗਿਆ ਵੱਡਾ ਧਮਾਕਾ! ਕੰਬ ਗਿਆ ਪੂਰਾ ਇਲਾਕਾ
Wednesday, Dec 31, 2025 - 01:20 PM (IST)
ਬਟਾਲਾ (ਗੁਰਪ੍ਰੀਤ) : ਬਟਾਲਾ ਨੇੜਲੇ ਪਿੰਡ ਅਲੋਵਾਲ ਵਿਚ ਸਿਲੰਡਰ ਫੱਟਣ ਨਾਲ ਭਾਜੜਾਂ ਪੈ ਗਈਆਂ। ਸਲੰਡਰ ਫਟਣ ਨਾਲ ਹੋਏ ਜ਼ੋਰਦਾਰ ਧਮਾਕੇ ਵਿਚ ਪੰਜ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ ਤਿੰਨ ਲੋਕ ਇਕੋ ਪਰਿਵਾਰ ਦੇ ਜਿਨ੍ਹਾਂ ਵਿਚ ਪਤੀ-ਪਤਨੀ ਅਤੇ ਬੱਚਾ ਹੈ ਜਦਕਿ ਦੋ ਸਕੇ ਭਰਾ ਹਨ, ਜਿਨ੍ਹਾਂ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀਆਂ ਵਿਚ ਕੁਝ ਦੀ ਹਾਲਤ ਜ਼ਿਆਦਾ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ 'ਚ ਝੁਲਸੇ ਵਿਅਕਤੀ ਨੇ ਦੱਸਿਆ ਕਿ ਉਹ ਦਿਹਾੜੀਦਾਰ ਹੈ ਤੇ ਕੰਮ 'ਤੇ ਜਾਣ ਲਈ ਚੌਲ ਬਣਾ ਰਹੇ ਸੀ ਕਿ ਤੁਰੰਤ ਗੈਸ ਲੀਕ ਹੋਣ ਕਰਕੇ ਸਲੰਡਰ ਨੂੰ ਅੱਗ ਲੱਗ ਗਈ। ਸਲੰਡਰ ਚੁੱਕ ਕੇ ਬਾਹਰ ਖੁੱਲੇ ਵਿਚ ਸੁੱਟਿਆ ਤਾਂ ਸਲੰਡਰ ਫਟ ਗਿਆ ਅਤੇ ਜ਼ੋਰਦਾਰ ਧਮਾਕਾ ਹੋਇਆ।
ਇਹ ਵੀ ਪੜ੍ਹੋ : ਸ਼ਰਾਬ ਨੂੰ ਲੈ ਕੇ ਪੰਜਾਬ 'ਚ ਨਵੇਂ ਹੁਕਮ ਜਾਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
ਇਸ ਨਾਲ ਪੰਜ ਲੋਕ ਅੱਗ ਦੀ ਚਪੇਟ ਵਿਚ ਆ ਗਏ ਅਤੇ ਝੁਲਸ ਗਏ। ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਲਿਆਂਦਾ ਗਿਆ। ਇਸ ਮੌਕੇ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੁੱਲ ਪੰਜ ਲੋਕ ਜ਼ਖਮੀ ਹੋਏ ਹਨ, ਜਿਨਾਂ 'ਚੋਂ ਕੁਝ ਦੀ ਹਾਲਤ ਗੰਭੀਰ ਬਣੀ ਹੋਈ ਹੈ ਜਿਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਵਧਣਗੀਆਂ ਛੁੱਟੀਆਂ! ਉਠਣ ਲੱਗੀ ਮੰਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
