ਪੰਜਾਬ ''ਚ ਵੱਡਾ ਹਾਦਸਾ, ਥਾਰ ਤੇ ਬੁਲਟ ਦੀ ਟੱਕਰ ਦੌਰਾਨ ਹੋਇਆ ਬਲਾਸਟ, ਮੁੰਡੇ ਦੀ ਮੌਕੇ ''ਤੇ ਮੌਤ
Sunday, Jun 01, 2025 - 11:44 AM (IST)

ਗੁਰਦਾਸਪੁਰ- ਬੀਤੀ ਰਾਤ ਫਤਿਹਗੜ੍ਹ ਚੂੜੀਆਂ ਦੇ ਪਿੰਡ ਸਮਰਾਏ ਦੇ ਮੁੰਡੇ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸੁਖਮਨਪ੍ਰੀਤ ਸਿੰਘ (16) ਪੁੱਤਰ ਮੇਜਰ ਸਿੰਘ ਗਿਆਰਵੀਂ ’ਚ ਪੜ੍ਹਦਾ ਸੀ। ਜਾਣਕਾਰੀ ਅਨੁਸਾਰ ਬੁਲੇਟ ਦੀ ਥਾਰ ਨਾਲ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਵੱਡਾ ਬਲਾਸਟ ਹੋਣ ਕਾਰਨ ਅੱਗ ਲੱਗ ਗਈ ਅਤੇ ਸੁਖਮਨਪ੍ਰੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਸੁਖਮਨਪ੍ਰੀਤ ਦਸਵੀਂ ਕਲਾਸ ਵਿੱਚ ਫਸਟ ਕਲਾਸ ਡਿਵੀਜ਼ਨ ਨਾਲ ਪਾਸ ਹੋਣ ਤੋਂ ਬਾਅਦ ਪੀ. ਟੀ. ਈ. ਦੀਆਂ ਕਲਾਸਾਂ ਲਾਉਣ ਲਈ ਅੰਮ੍ਰਿਤਸਰ ਜਾਂਦਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਜੂਨ ਦੀ ਸ਼ੁਰੂਆਤ ਮੀਂਹ ਨਾਲ, ਮੌਸਮ ਵਿਭਾਗ ਵੱਲੋਂ ਜਾਰੀ ਵੱਡੀ Update
ਇਸ ਸਬੰਧੀ ਸੁਖਮਨਪ੍ਰੀਤ ਦੇ ਚਾਚਾ ਜਸਵਿੰਦਰ ਸਿੰਘ ਅਤੇ ਪਿੰਡ ਸਮਰਾਏ ਦੇ ਸਰਪੰਚ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਸੁਖਮਨਪ੍ਰੀਤ ਸਿੰਘ ਆਪਣੇ ਬੁਲਟ ਮੋਟਰਸਾਈਕਲ 'ਤੇ ਰਾਤ 9 ਵਜੇ ਦੇ ਕਰੀਬ ਪਿੰਡ ਸਮਾਰਏ ਤੋਂ ਅਮ੍ਰਿਤਸਰ ਵਾਲੇ ਪਾਸੇ ਪਿੰਡ ਬੱਲ ਕਲਾਂ ਆਪਣੇ ਰਿਸ਼ਤੇਦਾਰਾਂ ਕੋਲ ਜਾ ਰਿਹਾ ਸੀ, ਜਦ ਉਹ ਪਿੰਡ ਸੋਹੀਆਂ ਦੇ ਅੱਡੇ ਨਜ਼ਦੀਕ ਪਹੁੰਚਿਆ ਤਾਂ ਅੱਗਿਓਂ ਆ ਰਹੀ ਥਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਨਾਲ ਇਕ ਜ਼ੋਰਦਾਰ ਧਮਾਕਾ ਹੋ ਗਿਆ ਤੇ ਬੁਲਟ ਮੋਟਰਸਾਈਕਲ ਨੂੰ ਅੱਗ ਲੱਗ ਗਈ ਅਤੇ ਸੁਖਮਨਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਰਾਜ਼ੀਨਾਮੇ ਲਈ ਬੁਲਾ ਕੇ ਨੌਜਵਾਨ ਦਾ 6 ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8