ਤਪਦੀ ਗਰਮੀ ਵਿਚਾਲੇ AC ਨੂੰ ਲੱਗ ਗਈ ਅੱਗ, ਗੈਸ ਸਿਲੰਡਰ 'ਚ ਬਲਾਸਟ ਹੋਣ ਮਗਰੋਂ ਮਚੇ ਭਾਂਬੜ

06/19/2024 2:54:13 PM

ਪਟਿਆਲਾ (ਕੰਵਲਜੀਤ): ਪਟਿਆਲਾ ਦੇ ਤ੍ਰਿਵੈਣੀ ਬਾਜ਼ਾਰ 'ਚ ਬਣੇ ਲਾਲਾ ਜੀ ਦੇ ਢਾਬੇ ਉੱਪਰ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਅੰਦਰ ਪਏ ਗੈਸ ਸਿਲੰਡਰ 'ਚ ਵੀ ਬਲਾਸਟ ਹੋ ਗਿਆ। ਇਸ ਧਮਾਕੇ ਨਾਲ ਆਲੇ-ਦੁਆਲੇ ਦੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਅੱਗ ਲੱਗਣ ਦਾ ਕਾਰਨ ਤਪਦੀ ਗਰਮੀ ਨੂੰ ਮੰਨਿਆ ਜਾ ਰਿਹਾ ਹੈ। ਕਿਉਂਕਿ ਢਾਬੇ ਦੇ ਅੰਦਰ AC ਲੱਗਿਆ ਹੋਇਆ ਸੀ, ਜਿਸ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ। ਅੱਗ ਨੇ ਪੂਰੇ ਢਾਬੇ 'ਚ ਭਾਂਬੜ ਮਚਾ ਦਿੱਤੇ। ਇਸ ਵਿਚ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। 

ਇਹ ਖ਼ਬਰ ਵੀ ਪੜ੍ਹੋ - ਬੈਂਕ 'ਚ ਵੀ ਸੁਰੱਖਿਅਤ ਨਹੀਂ ਪੈਸਾ! ICICI ਬੈਂਕ ਦੇ ਮੈਨੇਜਰ ਦਾ ਕਾਂਡ ਸੁਣ ਨਹੀਂ ਹੋਵੇਗਾ ਯਕੀਨ

ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਅੱਗ ਉੱਪਰ ਕਾਬੂ ਪਾਇਆ ਗਿਆ। ਫਾਇਰ ਬ੍ਰਿਗੇਡ ਨੂੰ ਅੱਗ ਬੁਝਾਉਣ ਲਈ ਤਕਰੀਬਨ 1 ਘੰਟੇ ਤੋਂ ਵੱਧ ਸਮਾਂ ਲੱਗ ਗਿਆ। ਇਸ ਮੌਕੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਇੰਸਪੈਕਟਰ ਰਜਿੰਦਰ ਕੌਸ਼ਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਾਰਟ ਸਰਕਟ ਕਾਰਨ ਇਹ ਅੱਗ ਲੱਗੀ ਹੈ। ਦੁਕਾਨ ਦੇ ਅੰਦਰ 3 ਗੈਸ ਸਿਲੰਡਰ ਮੌਜੂਦ ਸੀ, ਜਿਨ੍ਹਾਂ ਵਿਚੋਂ 1 ਗੈਸ ਸਿਲੰਡਰ ਬਲਾਸਟ ਹੋ ਗਿਆ, ਬਾਕੀ 2 ਗੈਸ ਸਿਲੰਡਰ ਅਸੀਂ ਬਾਹਰ ਕੱਢ ਲਏ। ਉਨ੍ਹਾਂ ਕਿਹਾ ਕਿ ਅੱਗ ਦੇ ਉੱਪਰ ਕਾਬੂ ਪਾ ਲਿਆ ਗਿਆ ਹੈ ਤੇ ਹੁਣ ਸਥਿਤੀ ਕੰਟਰੋਲ ਵਿਚ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News