ਜਲੰਧਰ ਦੇ ਜੀ.ਟੀ.ਬੀ. ਨਗਰ ’ਚ ਹੋਇਆ ਬਲਾਸਟ, ਮਚੀ ਹਫੜਾ-ਦਫੜੀ

Thursday, Jan 07, 2021 - 01:57 PM (IST)

ਜਲੰਧਰ ਦੇ ਜੀ.ਟੀ.ਬੀ. ਨਗਰ ’ਚ ਹੋਇਆ ਬਲਾਸਟ, ਮਚੀ ਹਫੜਾ-ਦਫੜੀ

ਜਲੰਧਰ (ਮਿ੍ਰਦੁਲ, ਸੋਨੂੰ)— ਇਥੋਂ ਦੇ ਜੀ. ਟੀ. ਬੀ. ਨਗਰ ’ਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇਥੇ ਇਕ ਕੋਠੀ ਵਿਚ ਗੈਸ ਸਿਲੰਡਰ ਫਟਣ ਕਾਰਨ ਧਮਾਕਾ ਹੋ ਗਿਆ। ਧਮਾਕੇ ਦੀ ਸੂਚਨਾ ਮਿਲਦੇ ਹੀ ਤੁਰੰਤ ਫਾਇਰ ਬਿ੍ਰਗੇਡ ਨੂੰ ਸੂਚਿਤ ਕੀਤਾ ਗਿਆ। 

ਇਹ ਵੀ ਪੜ੍ਹੋ : ਲੋਹੀਆਂ ਖ਼ਾਸ ’ਚ ਵੱਡੀ ਵਾਰਦਾਤ, ਲੁਟੇਰਿਆਂ ਵੱਲੋਂ ਗੂੰਗੀ ਮਾਂ ਸਣੇ ਅਪੰਗ ਪੁੱਤ ਦਾ ਬੇਰਰਿਮੀ ਨਾਲ ਕਤਲ

PunjabKesariਕੋਠੀ ਮਾਲਕ ਵਿਜੇ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ 6 ਵਜੇ ਦੇ ਕਰੀਬ ਉਨ੍ਹਾਂ ਦੀ ਰਸੋਈ ’ਚੋਂ ਧੂੰਆਂ ਨਿਕਲਦਾ ਨਜ਼ਰ ਆਇਆ। ਧੂੰਆਂ ਨਿਕਲਦਾ ਵੇਖ ਕੇ ਉਹ ਆਪਣੀ ਛੱਤ ਤੋਂ ਗੁਆਂਢੀ ਦੀ ਛੱਤ ’ਤੇ ਆ ਗਏ ਅਤੇ ਇੰਨੇ ’ਚ ਘਰ ’ਚ ਅੱਗ ਫੈਲ ਗਈ। ਕੁਝ ਦੇਰ ਬਾਅਦ ਗੈਸ ਸਿਲੰਡਰ ’ਚ ਧਮਾਕਾ ਹੋ ਗਿਆ। ਫਾਇਰ ਬਿ੍ਰਗੇਡ ਦੀਆਂ ਗੱਡੀਆਂ ਸਮੇਂ ’ਤੇ ਨਹੀਂ ਪਹੁੰਚ ਸਕੀਆਂ, ਜਿਸ ਕਾਰਨ ਅੱਗ ਲੱਗਣ ਨਾਲ ਉਨ੍ਹਾਂ ਦੇ ਘਰ ਦਾ ਕਾਫ਼ੀ ਨੁਕਸਾਨ ਹੋਇਆ ਹੈ।  

ਇਹ ਵੀ ਪੜ੍ਹੋ :  ਗੋਰਾਇਆ ’ਚ ਵੱਡੀ ਵਾਰਦਾਤ, ਲਿਫ਼ਟ ਦੇਣ ਦੇ ਬਹਾਨੇ 14 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

PunjabKesari

ਥਾਣਾ ਨੰਬਰ 6 ਦੇ ਐੱਸ. ਐੱਚ. ਓ. ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਕੰਟਰੋਲ ਰੂਮ ਤੋਂ ਫੋਨ ਆਇਆ ਸੀ ਕਿ ਗੁਰੂ ਤੇਗ ਬਹਾਦਰ ਨਗਰ ਕੋਠੀ ਨੰਬਰ 223 ’ਚ ਅੱਗ ਲੱਗ ਗਈ ਹੈ, ਉਹ ਤੁਰੰਤ ਸੂਚਨਾ ਪਾ ਕੇ ਮੌਕੇ ’ਤੇ ਪਹੁੰਚੇ ਅਤੇ ਫਾਇਰ ਬਿ੍ਰਗੇਡ ਨੂੰ ਬੁਲਾ ਕੇ ਅੱਗ ਬੁਝਾਉਣ ’ਚ ਲੱਗ ਗਏ । ਉਨ੍ਹਾਂ ਦੱਸਿਆ ਕਿ ਵਿਜੇ ਕੁਮਾਰ ਦੀ ਕੋਠੀ ’ਚ ਬਿਜਲੀ ਦੀਆਂ ਤਾਰਾਂ ਅਤੇ ਲੱਕੜੀ ਰਿਪੇਅਰ ਦਾ ਕੰਮ ਚੱਲ ਰਿਹਾ ਸੀ। ਫਾਇਰ ਬਿ੍ਰਗੇਡ ਦੇ ਕਰਮਚਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। 

ਇਹ ਵੀ ਪੜ੍ਹੋ : ਪਿਆਰ ਦਾ ਖ਼ੌਫ਼ਨਾਕ ਅੰਤ: ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ ’ਤੇ ਦੁਬਈ ਤੋਂ ਆਏ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

PunjabKesari

ਇਹ ਵੀ ਪੜ੍ਹੋ : ਪਿਓ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਹਵਸ ਮਿਟਾਉਣ ਲਈ ਧੀ ਨਾਲ ਕੀਤਾ ਜਬਰ-ਜ਼ਿਨਾਹ

ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

shivani attri

Content Editor

Related News