ਵੱਡੀ ਖ਼ਬਰ : ਲੁਧਿਆਣਾ ਦੀ ਅਦਾਲਤ 'ਚ ਵੱਡਾ ਧਮਾਕਾ, 2 ਲੋਕਾਂ ਦੀ ਮੌਤ ਦੀ ਖ਼ਬਰ (ਤਸਵੀਰਾਂ)

12/23/2021 1:26:35 PM

ਲੁਧਿਆਣਾ (ਰਾਜ) : ਇੱਥੇ ਸਥਾਨਕ ਅਦਾਲਤ 'ਚ ਵੀਰਵਾਰ ਨੂੰ ਵੱਡਾ ਧਮਾਕਾ ਹੋ ਗਿਆ, ਜਿਸ ਕਾਰਨ ਲੋਕਾਂ 'ਚ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ। ਇਸ ਧਮਾਕੇ ਦੌਰਾਨ 2 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਦੋਂ ਕਿ ਧਮਾਕੇ ਦੌਰਾਨ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕਚਹਿਰੀ ਦੀ ਪੂਰੀ ਇਮਾਰਤ ਹੀ ਕੰਬਣ ਲੱਗ ਪਈ।

ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਵਿਭਾਗ ਦੀ ਚਿਤਾਵਨੀ, ਸੀਤ ਲਹਿਰ ਦੇ ਮੱਦੇਨਜ਼ਰ ਆਰੇਂਜ ਅਲਰਟ ਜਾਰੀ

PunjabKesari

ਇਹ ਵੀ ਪਤਾ ਲੱਗਾ ਹੈ ਕਿ ਇਹ ਧਮਾਕਾ ਕਚਹਿਰੀ ਦੀ ਤੀਜੀ ਮੰਜ਼ਿਲ 'ਤੇ ਹੋਇਆ ਹੈ। ਫਿਲਹਾਲ ਖ਼ਬਰ ਲਿਖੇ ਜਾਣ ਤੱਕ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵੱਲੋਂ ਇਸ ਦੀ ਛਾਣਬੀਣ ਕੀਤੀ ਜਾ ਰਹੀ ਹੈ। ਘਟਨਾ ਵਾਲੀ ਥਾਂ 'ਤੇ ਪੁਲਸ ਦੇ ਵੱਡੇ ਅਧਿਕਾਰੀ ਪਹੁੰਚੇ ਚੁੱਕੇ ਹਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ 'ਬਲੈਕ ਆਊਟ' ਦਾ ਖ਼ਤਰਾ ਟਲਿਆ, ਸਰਕਾਰ ਨੂੰ ਮਿਲੀ ਰਾਹਤ

PunjabKesari

ਇਸ ਘਟਨਾ ਤੋਂ ਬਾਅਦ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। 

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News