ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਬੁਰੀ ਤਰ੍ਹਾਂ ਝੁਲਸੀ ਔਰਤ

Friday, Aug 30, 2024 - 09:30 AM (IST)

ਲੁਧਿਆਣਾ (ਖੁਰਾਨਾ): ਸਥਾਨਕ CMC ਹਸਪਤਾਲ ਨੇੜੇ ਸੰਘਣੀ ਅਬਾਦੀ ਵਾਲੇ ਰਿਹਾਇਸ਼ੀ ਇਲਾਕੇ ਹਰਗੋਵਿੰਦ ਨਗਰ ਵਿਚ ਦੇਰ ਰਾਤ ਗੈਸ ਸਿਲੰਡਰ ਵਿਚ ਹੋਏ ਜ਼ੋਰਦਾਰ ਧਮਾਕੇ ਨਾਲ ਲੋਕ ਸਹਿਮ ਗਏ। ਇਸ ਦੌਰਾਨ 55 ਸਾਲਾ ਔਰਤ ਅੱਗ ਦੀ ਲਪੇਟ ਵਿਚ ਆ ਕੇ ਬੁਰੀ ਤਰ੍ਹਾਂ ਨਾਲ ਝੁਲਸ ਗਈ, ਜਿਸ ਨੂੰ ਤੁਰੰਤ ਹਸਪਾਤਲ ਪਹੁੰਚਾਇਆ ਗਿਆ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੀ ਵਾਰਦਾਤ! ਦੋਧੀ ਦਾ ਗੋਲ਼ੀਆਂ ਮਾਰ ਕੇ ਕਤਲ

ਜਾਣਕਾਰੀ ਮੁਤਾਬਕ ਔਰਤ ਬੀਤੀ ਦੇਰ ਰਾਤ ਨੂੰ ਚਾਹ ਬਣਾ ਰਹੀ ਸੀ। ਇਸ ਦੌਰਾਨ ਗੈਸ ਸਿਲੰਡਰ ਵਿਚ ਜ਼ੋਰਦਾਰ ਧਮਾਕਾ ਹੋ ਗਿਆ, ਜਿਸ ਕਾਰਨ ਔਰਤ ਬੁਰੀ ਤਰ੍ਹਾਂ ਝੁਲਸ ਗਈ। ਪਰਿਵਾਰਕ ਮੈਂਬਰਾਂ ਨੇ ਔਰਤ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿਚ ਪਹੁੰਚਾਇਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਪੀ.ਜੀ.ਆਈ. ਚੰਡੀਗੜ੍ਹ ਵਿਚ ਰੈਫ਼ਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭਿਆਨਕ ਅੱਗ ਨਾਲ ਔਰਤ 60 ਫ਼ੀਸਦੀ ਤਕ ਝੁਲਸ ਚੁੱਕੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News