ਪੰਜਾਬ 'ਚ ਲਗਾਤਾਰ ਤਿੰਨ ਧਮਾਕੇ, ਪੁਲਸ ਥਾਣੇ ਨੇੜੇ ਸੁਣਾਈ ਦਿੱਤੀ ਆਵਾਜ਼
Monday, Apr 07, 2025 - 01:14 PM (IST)

ਗੁਰਦਾਸਪੁਰ (ਗੁਰਪ੍ਰੀਤ)- ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਬਟਾਲਾ ਦੇ ਕਿਲਾ ਲਾਲ ਸਿੰਘ ਪੁਲਸ ਥਾਣੇ ਨੇੜੇ ਦੇਰ ਰਾਤ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ।ਇਸ ਮਾਮਲੇ 'ਚ ਪੁਲਸ ਜ਼ਿਲ੍ਹਾ ਬਟਾਲਾ ਦੇ ਐੱਸ. ਐੱਸ. ਪੀ. ਸੁਹੇਲ ਮੀਰ ਕਾਸਿਮ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਥਾਨਿਕ ਲੋਕਾਂ ਵੱਲੋਂ ਧਮਾਕੇ ਦੀ ਆਵਾਜ਼ ਸੁਣੀ ਤਾਂ ਉਨ੍ਹਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦੇ ਦਿੱਤੀ। ਕਿਲਾ ਲਾਲ ਸਿੰਘ ਦੇ ਵਸਨੀਕਾਂ ਨੇ ਵੀ ਪੁਸ਼ਟੀ ਕੀਤੀ ਹੈ ਕਿ ਬੀਤੀ ਰਾਤ ਤਿੰਨ ਜ਼ੋਰਦਾਰ ਧਮਾਕੇ ਸੁਣੇ ਗਏ। ਜਿਸ ਕਾਰਨ ਲੋਕਾਂ 'ਚ ਦਹਿਸ਼ਤ ਫੈਲ ਗਈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਣ ਵਾਲੀ ਗੇਅ ਪਰੇਡ ਹੋਈ ਰੱਦ
ਜਿਸ ਤੋਂ ਬਾਅਦ ਪੁਲਸ ਪਾਰਟੀ ਵੱਲੋਂ ਇਲਾਕੇ 'ਚ ਸਰਚ ਸ਼ੁਰੂ ਕਰ ਦਿੱਤੀ ਗਈ। ਪੁਲਸ ਨੇ ਦੱਸਿਆ ਕਿ ਫਿਲਹਾਲ ਅਜੇ ਤੱਕ ਧਮਾਕਾ ਹੋਣ ਦਾ ਕੋਈ ਸੁਰਾਖ ਨਹੀਂ ਮਿਲਿਆ ਪਰ ਪੁਲਸ ਵੱਲੋਂ ਲਗਾਤਾਰ ਸਰਚ ਆਪ੍ਰੇਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਐੱਸ. ਐੱਸ. ਪੀ. ਨੇ ਇਹ ਵੀ ਕਿਹਾ ਕਿ ਵਿਦੇਸ਼ 'ਚ ਬੈਠੇ ਅੱਤਵਾਦੀ ਹੈਪੀ ਪਾਸੀਅਨ ਅਤੇ ਉਸਦੇ ਸਾਥੀਆਂ ਵੱਲੋਂ ਇਸ ਹਮਲੇ ਜ਼ਿੰਮੇਵਾਰੀ ਲੈਣ ਦੀ ਇਕ ਪੋਸਟ ਵੀ ਸਾਹਮਣੇ ਆਈ ਹੈ, ਜਿਸ ਨੂੰ ਲੈ ਕੇ ਉਹਨਾਂ ਵੱਲੋਂ ਉਕਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਵੱਖ-ਵੱਖ ਪਹਿਲੂਆਂ 'ਤੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਲਗਾਤਾਰ ਦੂਜੀ ਵਾਰ ਫੜੀ ਗਈ 'ਥਾਣੇਦਾਰਨੀ', ਕਾਰਨਾਮਾ ਜਾਣ ਤੁਸੀਂ ਵੀ ਰਹਿ ਜਾਓਗੇ ਦੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8