ਪਟਿਆਲਾ ’ਚ ਹੋਇਆ ਜ਼ੋਰਦਾਰ ਧਮਾਕਾ, ਦਹਿਸ਼ਤ ’ਚ ਆਏ ਲੋਕ

05/20/2023 6:12:42 PM

ਪਟਿਆਲਾ (ਬਲਜਿੰਦਰ) : ਪਟਿਆਲਾ ਦੇ 22 ਨੰਬਰ ਫਾਟਕ ਕੋਲ ਰਾਮੂ ਮੱਛੀ ਦੀ ਦੁਕਾਨ ਵਿਚ ਸਲੰਡਰ ਫਟਣ ਨਾਲ ਧਮਾਕਾ ਹੋ ਗਿਆ। ਇਸ ਧਮਾਕੇ ਤੋਂ ਬਾਅਦ ਦੁਕਾਨ ਵਿਚ ਅੱਗ ਲੱਗ ਗਈ, ਜਿਸ ਕਾਰਣ ਦੁਕਾਨ ’ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਹ ਘਟਨਾ ਅੱਜ ਸਵੇਰ ਦੀ ਹੈ। ਦੁਕਾਨ ਵਿਚ ਹੋਏ ਧਮਾਕੇ ਤੋਂ ਬਾਅਦ ਲੋਕਾਂ ਵਿਚ ਦਹਿਸ਼ਤ ਫੈਲ ਗਈ ਅਤੇ ਇਸ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਧਮਾਕੇ ਕਾਰਣ ਲੱਗੀ ਅੱਗ ’ਤੇ ਕਾਬੂ ਪਾਇਆ ਪਰ ਉਦੋਂ ਤਕ ਕਾਫੀ ਸਮਾਨ ਸੜ ਕੇ ਸੁਆਹ ਹੋ ਚੁੱਕਾ ਸੀ। 

ਇਹ ਵੀ ਪੜ੍ਹੋ : ਮੋਗਾ ’ਚ ਦੋ ਮਹੀਨੇ ਪਹਿਲਾਂ ਵਿਆਹੇ ਭਰਾ ਨੂੰ ਦਿੱਤੀ ਰੂਹ ਕੰਬਾਊ ਮੌਤ, ਪਾਣੀ ਵਾਂਗ ਵਹਾਇਆ ਖੂਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

Gurminder Singh

This news is Content Editor Gurminder Singh