ਨਗਰ ਕੀਰਤਨ ਧਮਾਕੇ ''ਚ ਮਾਰੇ ਗਏ ਬੱਚਿਆਂ ਦਾ ਹੋਇਆ ਸਸਕਾਰ, ਪਰਿਵਾਰ ਰੋ-ਰੋ ਬੇਹਾਲ

Sunday, Feb 09, 2020 - 06:25 PM (IST)

ਤਰਨਤਾਰਨ (ਵਿਜੇ) : ਪਿੰਡ ਡਾਲੇਕੇ ਵਿਖੇ ਨਗਰ ਕੀਰਤਨ ਦੌਰਾਨ ਹੋਏ ਧਮਾਕੇ ਵਿਚ ਮਾਰੇ ਗਏ ਗੁਰਪ੍ਰੀਤ ਸਿੰਘ (11) ਅਤੇ ਮਨਦੀਪ ਸਿੰਘ (14) ਦਾ ਅੰਤਿਮ ਸੰਸਕਾਰ ਪਿੰਡ ਪਹੁਵਿੰਡ ਵਿਖੇ ਅਤਿ ਗਮਗੀਨ ਮਾਹੌਲ 'ਚ ਕਰ ਦਿੱਤਾ ਗਿਆ। ਦੋਵਾਂ ਬੱਚਿਆਂ ਦੇ ਪਰਿਵਾਰਾਂ ਦੇ ਰੋ-ਰੋ ਕੇ ਬੁਰਾ ਹਾਲ ਸੀ। ਇਸ ਹਾਦਸੇ ਵਿਚ ਮਾਰੇ ਗਏ ਦੋਵੇਂ ਬੱਚੇ ਆਪਣੇ ਮਾਪਿਆਂ ਇਕਲੌਤੇ ਪੁੱਤ ਸਨ।

PunjabKesari

ਇਸ ਮੌਕੇ ਨਗਰ ਕੀਰਤਨ ਵਿਚ ਸ਼ਾਮਲ ਲੋਕਾਂ ਦਾ ਕਹਿਣਾ ਹੈ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕਾਫੀ ਦੇਰ ਤਕ ਲੋਕਾਂ ਨੂੰ ਪਤਾ ਹੀ ਨਹੀਂ ਲੱਗਿਆ ਕਿ ਹੋਇਆ ਕੀ ਹੈ ਅਤੇ ਜਦੋਂ ਪਤਾ ਲੱਗਾ ਤਾਂ ਦੇਖਿਆ ਕਿ ਚਾਰੇ ਪਾਸੇ ਹਾਹਾਕਾਰ ਮਚੀ ਹੋਈ ਸੀ ਅਤੇ ਬੱਚਿਆਂ ਦੇ ਚਿੱਥੜੇ ਉੱਡ ਚੁੱਕੇ ਸਨ ਜਿਨ੍ਹਾਂ ਵਿਚੋਂ 9 ਦੇ ਕਰੀਬ ਨੌਜਵਾਨ ਗੰਭੀਰ ਜ਼ਖ਼ਮੀ ਹਨ। 

PunjabKesari

ਇਸ ਦੁੱਖ ਦੀ ਘੜੀ ਵਿਚ ਪਹੁੰਚੇ ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਗੁਰਚੇਤ ਸਿੰਘ ਭੁੱਲਰ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਸਾਬਕਾ ਵਿਧਾਇਕ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਅਤੇ ਬਾਬਾ ਬਿਧੀ ਚੰਦ ਗੁਰਦੁਆਰਾ ਸਾਹਿਬ ਸੁਰ ਸਿੰਘ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਇਸ ਘਟਨਾ ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਨੂੰ ਆਤਿਸ਼ਬਾਜ਼ੀ 'ਤੇ ਰੋਕ ਲਗਾਉਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਅਜਿਹੀ ਘਟਨਾ ਨਾ ਵਾਪਰ ਸਕੇ।

PunjabKesari


Gurminder Singh

Content Editor

Related News