ਵੱਡੀ ਖ਼ਬਰ : PM ਮੋਦੀ ਦੇ ਦੌਰੇ ਤੋਂ ਪਹਿਲਾਂ ਚੰਡੀਗੜ੍ਹ 'ਚ ਧਮਾਕੇ, ਮਚੀ ਹਫੜਾ-ਦਫੜੀ
Tuesday, Nov 26, 2024 - 09:56 AM (IST)
ਚੰਡੀਗੜ੍ਹ (ਵੈੱਬ ਡੈਸਕ, ਸੁਸ਼ੀਲ) : ਇੱਥੇ ਸੋਮਵਾਰ ਦੇਰ ਰਾਤ ਕਰੀਬ ਸਾਢੇ 3 ਵਜੇ ਸੈਕਟਰ-26 ਪੁਲਸ ਥਾਣੇ ਅਤੇ ਆਪਰੇਸ਼ਨ ਸੈੱਲ ਦੇ ਨੇੜੇ 2 ਕਲੱਬਾਂ ਦੇ ਬਾਹਰ ਧਮਾਕਿਆਂ ਕਾਰਨ ਸਨਸਨੀ ਫੈਲ ਗਈ। ਇਨ੍ਹਾਂ ਧਮਾਕਿਆਂ ਕਾਰਨ ਕਲੱਬਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਦੇ ਸ਼ੀਸੇ ਟੁੱਟ ਗਏ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਲਿਆ। ਪੁਲਸ ਨੇ ਤੁਰੰਤ ਫਾਰੈਂਸਿਕ ਟੀਮ ਨੂੰ ਬੁਲਾ ਕੇ ਘਟਨਾ ਵਾਲੇ ਸਥਾਨ ਦਾ ਮੁਆਇਆ ਕਰਵਾਇਆ।
ਇਹ ਵੀ ਪੜ੍ਹੋ : ਪੰਜਾਬ 'ਚ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਹੋਰ ਅਦਾਰੇ ਰਹਿਣਗੇ ਬੰਦ
ਸ਼ੁਰੂਆਤੀ ਜਾਂਚ 'ਚ ਇਹ ਮਾਮਲਾ ਫ਼ਿਰੌਤੀ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਜਿਨ੍ਹਾਂ ਕਲੱਬਾਂ ਦੇ ਬਾਹਰ ਧਮਾਕੇ ਹੋਏ ਹਨ, ਉਨ੍ਹਾਂ 'ਚੋਂ ਇਕ ਕਲੱਬ ਮਸ਼ਹੂਰ ਸਿੰਗਰ ਅਤੇ ਰੈਪਰ ਦਾ ਦੱਸਿਆ ਜਾ ਰਿਹਾ ਹੈ। ਪੁਲਸ ਅਧਿਕਾਰੀਆਂ ਦੇ ਮੁਤਾਬਕ ਘਟਨਾ ਵਾਲੀ ਥਾਂ 'ਤੇ ਕਈ ਸੁਰਾਗ ਮਿਲੇ ਹਨ ਅਤੇ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਫ਼ਸਲਾਂ ਨਾਲ ਜੁੜੀ ਵੱਡੀ ਖ਼ਬਰ, ਜਾਰੀ ਹੋ ਗਏ ਸਖ਼ਤ ਹੁਕਮ
ਆਸ-ਪਾਸ ਦੇ ਸੀ. ਸੀ. ਟੀ. ਵੀ. ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦਾ ਪਤਾ ਲਾਇਆ ਜਾ ਸਕੇ। ਪੁਲਸ ਨੇ ਦੱਸਿਆ ਕਿ ਇਹ ਹਮਲਾ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ ਹੋ ਸਕਦਾ ਹੈ। ਸਥਾਨਕ ਲੋਕਾਂ 'ਚ ਇਸ ਘਟਨਾ ਤੋਂ ਬਾਅਦ ਡਰ ਦਾ ਮਾਹੌਲ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤ ਰਹਿਣ ਅਤੇ ਜਾਂਚ 'ਚ ਸਹਿਯੋਗ ਕਰਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8