ਅਹਿਮ ਖ਼ਬਰ : ਪੰਜਾਬ ਸਰਕਾਰ ਅੱਖਾਂ ਦੀ ਰੌਸ਼ਨੀ ਵਾਪਸ ਪਾ ਸਕਣ ਵਾਲੇ ''ਨੇਤਰਹੀਣਾਂ'' ਦਾ ਕਰਵਾਏਗੀ ਇਲਾਜ

10/25/2021 8:53:36 AM

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨੇਤਰਹੀਣਾਂ ਦਾ ਸਰਵੇ ਕਰਵਾਇਆ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਦੀਆਂ ਅੱਖਾਂ ਰੌਸ਼ਨੀ ਵਾਪਸ ਆ ਸਕਣ ਦੀ ਕੋਈ ਵੀ ਗੁੰਜਾਇਸ਼ ਹੈ, ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇਗਾ। ਇਸ ਦਾ ਐਲਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨੇਤਰਹੀਣਾਂ ਦੇ ਇਕ ਤਿੰਨ ਮੈਂਬਰੀ ਵਫ਼ਦ ਨਾਲ ਮੁਲਾਕਾਤ ਮੌਕੇ ਕੀਤਾ ਗਿਆ। ਨੇਤਰਹੀਣਾਂ ਦੇ ਇਸ ਵਫ਼ਦ ਵੱਲੋਂ ਬਲਵਿੰਦਰ ਸਿੰਘ ਚਾਹਲ ਦੀ ਅਗਵਾਈ ਵਿੱਚ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਵਫ਼ਦ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਬਹੁਤ ਸਾਰੇ ਅਜਿਹੇ ਨੇਤਰਹੀਣ ਹਨ ਕਿ ਜੇਕਰ ਉਨ੍ਹਾਂ ਨੂੰ ਬਿਹਤਰ ਇਲਾਜ ਮਿਲੇ ਤਾਂ ਉਨ੍ਹਾਂ ਦੀਆਂ ਅੱਖਾਂ ਦੀ ਰੌਸਨੀ ਵਾਪਸ ਆ ਸਕਦੀ ਹੈ ਤਾਂ ਮੁੱਖ ਮੰਤਰੀ ਨੇ ਕਿਹਾ ਕਿ ਸਰਵੇ ਤੋਂ ਬਾਅਦ ਚੰਗੀ ਸਿਹਤ ਸੰਸਥਾ ਤੋਂ ਇਲਾਜ ਯਕੀਨੀ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ : ਜੇਲ੍ਹ ਦੇ ਵਿਹੜੇ ’ਚ ਲੱਗੀ ਮਹਿੰਦੀ, ਬੰਦੀ ਔਰਤਾਂ ਨੇ ਰੱਖਿਆ ਕਰਵਾਚੌਥ ਦਾ ਵਰਤ

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਨੇਤਰਹੀਣਾਂ ਦੀ ਇੱਕ ਹੋਰ ਮੰਗ ਬਾਰੇ ਕਿਹਾ ਕਿ ਨੇਤਰਹੀਣਾਂ ਦੀ ਪੈਨਸ਼ਨ ਨੂੰ ਰੀਵਿਊ  ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਨੇਤਰਹੀਣਾਂ ਨੂੰ 750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲਦੀ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਨੇਤਰਹੀਣਾਂ ਦੇ ਵਫ਼ਦ ਵੱਲੋਂ ਹੋਰ ਮੰਗਾਂ ਸਬੰਧੀ ਦਿਤੇ ਮੰਗ ਪੱਤਰ ਬਾਰੇ ਵੀ ਭਰੋਸਾ ਦਿਵਾਇਆ ਕਿ ਸਾਰੀਆਂ ਮੰਗਾਂ ’ਤੇ ਵਿਚਾਰ ਕਰਕੇ ਉਨ੍ਹਾਂ ਦੇ ਸਾਕਾਰਾਤਮਕ ਹੱਲ ਕੱਢੇ ਜਾਣਗੇ।

ਇਹ ਵੀ ਪੜ੍ਹੋ : ਬੈੱਡਰੂਮ 'ਚ ਟੋਆ ਪੁੱਟ ਕੇ ਕੁੜੀ ਨੂੰ ਦੱਬਣ ਵਾਲੇ ਮੰਗੇਤਰ ਦਾ ਇਕ ਹੋਰ ਖ਼ੌਫਨਾਕ ਕਾਰਨਾਮਾ ਆਇਆ ਸਾਹਮਣੇ

ਇਸ ਤੋਂ ਇਲਾਵਾ ਨੇਤਰਹੀਣਾਂ ਦੇ ਵਫ਼ਦ ਨੇ ਮੁੱਖ ਮੰਤਰੀ ਅੱਗੇ ਬੈਕਲਾਗ ਤੇ ਪ੍ਰਮੋਸ਼ਨ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਲਾਗੂ ਕਰਨ,  ਜਮਾਲਪੁਰ (ਲੁਧਿਆਣਾ) ਵਿਖੇ ਨੇਤਰਹੀਣਾਂ ਦੇ ਸਰਕਾਰੀ ਸਕੂਲ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਭਰੇ ਜਾਣ ਸਮੇਤ ਹੋਰ ਮੰਗਾਂ ਵੀ ਉਠਾਈਆਂ, ਜਿਸ ਸਬੰਧੀ ਸ. ਚੰਨੀ ਨੇ ਇਨ੍ਹਾਂ ਮੰਗਾਂ 'ਤੇ ਵੀ ਵਿਚਾਰ ਕਰਨ ਦਾ ਭਰੋਸਾ ਦਿੱਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita