ਮੋਗਾ ਕਚਹਿਰੀ ਦੇ ਬਾਹਰ ਦੋ ਧਿਰਾਂ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ, ਗੈਂਗਵਾਰ ਦਾ ਸ਼ੱਕ

07/05/2022 6:14:41 PM

ਮੋਗਾ (ਗੋਪੀ ਰਾਊਕੇ, ਸੰਦੀਪ ਸ਼ਰਮਾ) : ਮੋਗਾ ਦੀ ਜ਼ਿਲ੍ਹਾ ਕਚਹਿਰੀ ਦੇ ਬਾਹਰ ਅੱਜ ਉਸ ਵੇਲੇ ਮੌਹਾਲ ਖ਼ਰਾਬ ਹੋ ਗਿਆ ਜਦੋਂ ਦੋ ਧਿਰਾਂ ਦਰਮਿਆਨ ਅੰਨ੍ਹੇਵਾਹ ਗੋਲ਼ੀਆਂ ਚੱਲ ਗਈਆਂ। ਸੂਤਰਾਂ ਮੁਤਾਬਕ ਇਹ ਮਾਮਲਾ ਗੈਂਗਵਾਰ ਦਾ ਹੋ ਸਕਦਾ ਹੈ। ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਵਾਰਦਾਤ ਮੋਗਾ ਕਚਹਿਰੀਆਂ ਦੇ ਬਾਹਰ ਪਾਰਕਿੰਗ ਕੋਲ ਹੋਈ ਹੈ। ਫਿਲਹਾਲ ਪੁਲਸ ਮੌਕੇ ’ਤੇ ਹੈ।

ਇਹ ਵੀ ਪੜ੍ਹੋ : ਪੁੱਤ ਸਿੱਧੂ ਮੂਸੇਵਾਲਾ ਕਤਲ ’ਚ ਪਿਤਾ ਬਲਕੌਰ ਸਿੰਘ ਦਾ ਵੱਡਾ ਖ਼ੁਲਾਸਾ, ਦੱਸਿਆ ਕਤਲ ਦਾ ਅਸਲ ਕਾਰਨ

ਵਾਰਦਾਤ ਵਾਲੀ ਥਾਂ ’ਤੇ ਮੌਜੂਦ ਲੋਕਾਂ ਦੇ ਦੱਸਣ ਮੁਤਾਬਕ ਇਸ ਦੌਰਾਨ ਕਈ ਰਾਊਂਡ ਫਾਇਰ ਹੋਏ ਹਨ। ਫਿਲਹਾਲ ਇਸ ਗੋਲੀ ਬਾਰੀ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ ਜਦਕਿ ਇਕ ਕਾਰ ਦੇ ਸ਼ੀਸ਼ੇ ਟੁੱਟੇ ਹਨ। 

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਵੱਡਾ ਖੁਲਾਸਾ, ਸਾਬਕਾ ਅਕਾਲੀ ਮੰਤਰੀ ਦੇ ਭਤੀਜੇ ਦਾ ਨਾਂ ਆਇਆ ਸਾਹਮਣੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News