ਬਰਫੀਲੇ ਤੂਫ਼ਾਨ ਦੀ ਲਪੇਟ ’ਚ ਆਉਣ ਨਾਲ ਬਟਾਲਾ ਦਾ ਜਵਾਨ ਸ਼ਹੀਦ, 3 ਸਾਲ ਪਹਿਲਾਂ ਹੋਇਆ ਸੀ ਫੌਜ ’ਚ ਭਰਤੀ

02/11/2022 10:27:22 AM

ਬਟਾਲਾ (ਬੇਰੀ)- ਬੀਤੇ ਦਿਨੀਂ ਅਰੁਣਾਚਲ ਪ੍ਰਦੇਸ਼ ਦੀ ਭਾਰਤ-ਚੀਨ ਸਰਹੱਦ ’ਤੇ ਗਸ਼ਤ ਦੌਰਾਨ ਬਰਫੀਲੇ ਤੂਫਾਨ ਦੀ ਲਪੇਟ ’ਚ ਆਉਣ ਨਾਲ ਫੌਜ ਦੀ 62 ਮੀਡੀਅਮ ਫੀਲਡ ਰੈਜੀਮੈਂਟ ਦਾ ਬਹਾਦਰ ਜਵਾਨ ਗੁਰਭੇਜ ਸਿੰਘ ਸ਼ਹਾਦਤ ਦਾ ਜਾਮ ਪੀ ਗਿਆ ਹੈ। ਸ਼ਹੀਦ ਹੋਇਆ ਜਵਾਨ ਗੁਰਭੇਜ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਮਸਾਣੀਆਂ ਬਟਾਲਾ ਦਾ ਰਹਿਣ ਵਾਲਾ ਹੈ, ਜਿਸ ਦੇ ਸ਼ਹੀਦ ਹੋਣ ਦੀ ਸੂਚਨਾ ਮਿਲਣ ’ਤੇ ਪਿੰਡ ’ਚ ਮਾਤਮ ਵਾਲਾ ਮਾਹੌਲ ਬਣ ਗਿਆ।

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਇੱਜ਼ਤ ਦੀ ਖਾਤਰ ਭਰਾ ਨੇ ਕੀਤਾ ਭੈਣ ਦਾ ਕਤਲ, ਜ਼ਮੀਨ ’ਚ ਦਫ਼ਨਾਈ ਲਾਸ਼

ਜਾਣਕਾਰੀ ਅਨੁਸਾਰ ਸ਼ਹੀਦ ਗੁਰਭੇਜ ਸਿੰਘ ਕਰੀਬ 3 ਸਾਲ 3 ਮਹੀਨੇ ਪਹਿਲਾਂ ਹੀ ਫੌਜ ’ਚ ਭਰਤੀ ਹੋਇਆ ਸੀ। ਬੀਤੀ 6 ਫਰਵਰੀ ਨੂੰ ਗਸ਼ਤ ਦੌਰਾਨ ਆਏ ਬਰਫੀਲੇ ਤੂਫਾਨ ਦੀ ਲਪੇਟ ’ਚ 7 ਜਵਾਨ ਆ ਗਏ ਸਨ ਅਤੇ ਲਾਪਤਾ ਸਨ। ਫੌਜ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ ਅਤੇ 9 ਫਰਵਰੀ ਨੂੰ ਇਹ ਜਵਾਨ ਬਰਫ ਦੇ ਤੋਦਿਆਂ ਹੇਠ ਦੱਬੇ ਪਾਏ ਗਏ ਸਨ, ਜੋ ਸ਼ਹਾਦਤ ਦਾ ਕਾਰਨ ਬਣਿਆ। ਸ਼ਹੀਦ ਜਵਾਨ ਗੁਰਭੇਜ ਸਿੰਘ (22) ਦੇ ਚਾਚਾ ਸੰਪੂਰਨ ਸਿੰਘ ਨੇ ਦੱਸਿਆ ਕਿ ਗੁਰਭੇਜ ਸਿੰਘ ਕੁਆਰਾ ਸੀ ਅਤੇ ਉਸ ਦੀ ਇਕ ਭੈਣ ਹੈ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪਤੰਗ ਉਡਾਉਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਗਲਾ ਵੱਢ ਕੀਤਾ ਕਤਲ

ਉਨ੍ਹਾਂ ਨੇ ਦੱਿਸਆ ਕਿ ਸ਼ਹੀਦ ਦਾ ਪਿਤਾ ਵੀ ਸਾਬਕਾ ਫੌਜੀ ਹੈ ਅਤੇ ਇਸ ਦਾ ਪਰਿਵਾਰਕ ਪਿਛੋਕੜ ਵੀ ਫੌਜ ਦੀ ਸੇਵਾ ਕਰਨ ਵਾਲਿਆਂ ਦਾ ਹੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸ਼ਹੀਦੀ ਪ੍ਰਾਪਤ ਕਰਨ ਵਾਲੇ ਗੁਰਭੇਜ ਸਿੰਘ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਸ਼ਾਮ ਜਾਂ ਸ਼ਨੀਵਾਰ ਦੀ ਸਵੇਰ ਨੂੰ ਪਿੰਡ ਮਸਾਣੀਆਂ ’ਚ ਪਹੁੰਚੇਗੀ।

ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)


rajwinder kaur

Content Editor

Related News