ਬਲਾਕ ’ਚ ਕੋਰੋਨਾ ਦੀ ਰਫ਼ਤਾਰ ਤੇਜ਼, ਦੋ ਦਿਨਾਂ ’ਚ 6 ਵਿਅਕਤੀਆਂ ਦੀ ਮੌਤ

Wednesday, May 19, 2021 - 05:23 PM (IST)

ਬਲਾਕ ’ਚ ਕੋਰੋਨਾ ਦੀ ਰਫ਼ਤਾਰ ਤੇਜ਼, ਦੋ ਦਿਨਾਂ ’ਚ 6 ਵਿਅਕਤੀਆਂ ਦੀ ਮੌਤ

ਭਵਾਨੀਗੜ੍ਹ (ਕਾਂਸਲ) - ਸਥਾਨਕ ਇਲਾਕੇ ’ਚ ਜਿਥੇ ਇਕ ਪਾਸੇ ਕੋਰੋਨਾ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ, ਉਥੇ ਦੂਜੇ ਪਾਸੇ ਸ਼ਹਿਰ ਦੇ ਬਜ਼ਾਰਾਂ ’ਚ ਭੀੜ ਘੱਟ ਹੋਣ ਦਾ ਨਾਮ ਨਹੀਂ ਲੈ ਰਹੀ। ਸਥਾਨਕ ਸ਼ਹਿਰ ਵਿਖੇ ਅੱਜ ਅਤੇ ਬੀਤੇ ਕੱਲ ਦੋ ਦਿਨਾਂ ’ਚ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਕੋਰੋਨਾ ਸੰਬੰਧੀ ਰਿਪੋਰਟ ’ਚ ਮਿਤੀ 18 ਮਈ ਨੂੰ 4 ਵਿਅਕਤੀਆਂ ਅਤੇ 19 ਮਈ ਦੋ ਵਿਅਕਤੀਆਂ ਦੀ ਮੌਤ ਸਮੇਤ ਕੁੱਲ 6 ਵਿਅਕਤੀਆਂ ਦੀ ਮੌਤ ਹੋ ਜਾਣ ਅਤੇ ਦੋਵੇ ਦਿਨਾਂ ’ਚ 9-9 ਨਵੇ ਮਾਮਲੇ ਆਉਣ ਕਾਰਨ ਕੁੱਲ 18 ਨਵੇ ਮਾਮਲੇ ਸਾਹਮਣੇ ਆਉਣ ਦੀ ਪੁਸ਼ਟੀ ਹੋਈ ਹੈ। ਇਸ ਤੋਂ ਸਿੱਧ ਹੁੰਦਾ ਹੈ ਕਿ ਬਲਾਕ ’ਚ ਕੋਰੋਨਾ ਦੇ ਪ੍ਰਕੋਪ ਦੀ ਰਫ਼ਤਾਰ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖਬਰ - ਪਹਿਲਾਂ ਕੀਤਾ ‘ਪਿਆਰ’ ਫਿਰ ਵਿਆਹ ਤੋਂ ਕੀਤਾ ‘ਇਨਕਾਰ’, ਕੁੜੀ ਤੋਂ ਪਰੇਸ਼ਾਨ ਮੁੰਡੇ ਨੇ ਮਾਰੀ ਖੁਦ ਨੂੰ ‘ਗੋਲ਼ੀ

ਸਿਹਤ ਵਿਭਾਗ ਦੀ ਸੂਚੀ ਅਨੁਸਾਰ ਬਲਾਕ ਅੰਦਰ ਕੁੱਲ ਮਾਮਲਿਆਂ ਦਾ ਅੰਕੜਾ 700 ਤੋਂ ਪਾਰ ਹੋ ਚੁੱਕਾ ਹੈ। ਇਸ ਸਮੇਂ 701 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਸ ’ਚੋਂ 532 ਵਿਅਕਤੀ ਮਿਸ਼ਨ ਫਤਿਹ ਤਹਿਤ ਕੋਰੋਨਾ ਤੋਂ ਜੰਗ ਜਿੱਤ ਦੇ ਘਰ ਪਰਤ ਚੁੱਕੇ ਹਨ ਅਤੇ 129 ਵਿਅਕਤੀ ਇਲਾਜ਼ ਅਧੀਨ ਹਨ। 49 ਦੇ ਕਰੀਬ ਵਿਅਕਤੀ ਕੋਰੋਨਾ ਹੱਥੋਂ ਜੰਗ ਹਾਰ ਜਾਣ ਕਾਰਨ ਮੌਤ ਦਾ ਸ਼ਿਕਾਰ ਹੋ ਚੁੱਕੇ ਹਨ। ਬਲਾਕ ’ਚ ਕੋਰੋਨਾ ਮਹਾਮਾਰੀ ਦੇ ਵੱਧਦੇ ਪ੍ਰਕੋਪ ਦੇ ਚਲਦਿਆਂ ਸ਼ਹਿਰ ਦੇ ਬਜ਼ਾਰਾਂ ’ਚ ਭੀੜ ਘੱਟ ਹੋਣ ਦਾ ਨਾਮ ਨਹੀਂ ਲੈ ਰਹੀ। 

ਪੜ੍ਹੋ ਇਹ ਵੀ ਖਬਰ - ਹੈਵਾਨੀਅਤ ਦੀ ਹੱਦ ਪਾਰ : 15 ਸਾਲਾ ਕੁੜੀ ਦਾ ਸਮੂਹਿਕ ਜਬਰ-ਜ਼ਿਨਾਹ ਤੋਂ ਬਾਅਦ ਕਤਲ, ਬਿਨਾ ਸਿਰ ਤੋਂ ਮਿਲੀ ਲਾਸ਼

ਕੋਰੋਨਾ ਦੇ ਦੌਰ ’ਚ ਬਜ਼ਾਰਾਂ ’ਚ ਭੀੜ ਹੋਣ ਕਰਕੇ ਲੋਕਾਂ ਵੱਲੋਂ ਸਮਾਜਿਕ ਦੂਰੀ ਦੇ ਨਿਯਮਾਂ ਦੀਆਂ ਖੁੱਲੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਸਨ ਅਤੇ ਮਸਾਕ ਦੀ ਵਰਤੋਂ ਵੀ ਨਾ ਮਾਤਰ ਨਜ਼ਰ ਆ ਰਹੀ ਸੀ। ਸ਼ਹਿਰ ਦੇ ਬਜ਼ਾਰਾਂ ’ਚ ਭੀੜ ਨੂੰ ਘੱਟ ਕਰਨ ਸਬੰਧੀ ਪ੍ਰਸ਼ਾਸਨ ਵੀ ਹੱਥ ਖੜੇ ਕਰਦਾ ਹੋਇਆ ਨਜ਼ਰ ਆ ਰਿਹਾ ਹੈ, ਕਿਉਂਕਿ ਕੋਰੋਨਾ ਦੇ ਵੱਧਦੇ ਪ੍ਰਕੋਪ ਦੇ ਚਲਦਿਆਂ ਸ਼ਹਿਰ ਦੇ ਬਜ਼ਾਰਾਂ ’ਚ ਵੱਧਦੀ ਭੀੜ ਦੀ ਚਿੰਤਾ ਦਾ ਮੁੱਦਾ ਡੀ.ਸੀ ਸੰਗਰੂਰ ਦੇ ਅੱਗੇ ਉਠਾਉਣ ’ਤੇ ਉਨ੍ਹਾਂ ਸਾਫ਼ ਕਿਹਾ ਕਿ ਪ੍ਰਸ਼ਾਸਨ ਇਸ ’ਚ ਕੀ ਕਰੇ। ਲੋਕ ਖੁੱਦ ਇਸ ਬਾਰੇ ਸੋਚਣ ਅਤੇ ਲੋੜ ਅਨੁਸਾਰ ਆਪਣੇ ਘਰਾਂ ਤੋਂ ਬਾਹਰ ਨਿਕਲਣ। 

ਪੜ੍ਹੋ ਇਹ ਵੀ ਖਬਰ - ਕੱਪੜੇ ਸੁੱਕਣੇ ਪਾਉਣ ਨੂੰ ਲੈ ਕੇ ਦੋ ਜਨਾਨੀਆਂ 'ਚ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, 1 ਦੀ ਮੌਤ (ਤਸਵੀਰਾਂ)

ਬੁੱਧੀਜੀਵੀਆਂ ਦਾ ਕਹਿਣਾ ਹੈ ਇਸ ਤੋਂ ਇਹੀ ਸਿੱਧ ਹੁੰਦਾ ਹੈ ਕਿ ਪ੍ਰਸ਼ਾਸਨ ਅਤੇ ਸਰਕਾਰ ਲੋਕਾਂ ਨੂੰ ਆਪਣੇ ਹਾਲ ਉਪਰ ਛੱਡ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦੋ ਦਿਨਾਂ ’ਚ 6 ਵਿਅਕਤੀਆਂ ਦੀ ਮੌਤ ਹੋ ਜਾਣਾ ਕੋਈ ਆਮ ਗੱਲ ਨਹੀਂ ਅਤੇ ਇਸ ਨੂੰ ਇਨ੍ਹਾਂ ਹਲਕੇ ’ਚ ਨਹੀਂ ਲੈਣਾ ਚਾਹੀਦਾ ਇਸ ਲਈ ਲੋਕਾਂ ਨੂੰ ਬਲਾਕ ’ਚ ਕੋਰੋਨਾ ਦੇ ਵੱਧਦੇ ਪ੍ਰਕੋਪ ਤੋਂ ਹੁਣ ਖੁੱਦ ਚਿੰਤਤ ਹੋ ਕੇ ਆਪਣਾ ਬਚਾਅ ਕਰਨਾ ਚਾਹੀਦਾ ਹੈ।

ਪੜ੍ਹੋ ਇਹ ਵੀ ਖਬਰ ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ (ਵੀਡੀਓ) 


author

rajwinder kaur

Content Editor

Related News