ਵੱਡੀ ਵਾਰਦਾਤ ! ਕੁਹਾੜੀ ਨਾਲ ਵੱਢ''ਤਾ ਬਲਾਕ ਕਾਂਗਰਸ ਪ੍ਰਧਾਨ, ਹੋ ਗਈ ਮੌਤ

Sunday, Mar 29, 2026 - 08:12 PM (IST)

ਵੱਡੀ ਵਾਰਦਾਤ ! ਕੁਹਾੜੀ ਨਾਲ ਵੱਢ''ਤਾ ਬਲਾਕ ਕਾਂਗਰਸ ਪ੍ਰਧਾਨ, ਹੋ ਗਈ ਮੌਤ

ਮਾਛੀਵਾੜਾ ਸਾਹਿਬ (ਟੱਕਰ): ਮਾਛੀਵਾੜਾ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਤੇ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ’ਤੇ ਅੱਜ ਸ਼ਾਮ 6.30 ਵਜੇ 2 ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਹਸਪਤਾਲ 'ਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। 

ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਪਰਮਿੰਦਰ ਤਿਵਾੜੀ ਜਿਨ੍ਹਾਂ ਦੇ ਪਿੰਡ ਹਾੜੀਆਂ ਵਿਖੇ ਕੁਆਰਟਰ ਬਣਾਏ ਹੋਏ ਹਨ ਉੱਥੇ ਕੁਰਸੀ ਉੱਪਰ ਬੈਠੇ ਫੋਨ ’ਤੇ ਗੱਲਬਾਤ ਕਰ ਰਹੇ ਸਨ। ਚਸ਼ਮਦੀਦਾਂ ਅਨੁਸਾਰ 2 ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਜਿਨ੍ਹਾਂ ’ਚੋਂ ਇੱਕ ਨੇ ਹੱਥ ਵਿਚ ਕੁਹਾੜੀ ਫੜੀ ਹੋਈ ਸੀ, ਜਿਸ ਨੇ ਆਉਂਦੇ ਸਾਰ ਸਿਰ ਉੱਪਰ ਕੁਹਾੜੀ ਨਾਲ ਵਾਰ ਕਰਨੇ ਸ਼ੁਰੂ ਕਰ ਦਿੱਤੇ। ਇਸ ਹਮਲੇ ਵਿਚ ਉਹ ਬੁਰੀ ਤਰ੍ਹਾਂ ਲਹੂ-ਲਹਾਨ ਹੋ ਗਏ ਅਤੇ ਕੁਰਸੀ ਤੋਂ ਵੀ ਹੇਠਾਂ ਗਿਰ ਗਏ। ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰਾਂ ਵਲੋਂ ਉਨ੍ਹਾਂ ਨੂੰ ਤੁਰੰਤ ਮਾਛੀਵਾੜਾ ਹਸਪਤਾਲ ਲਿਆਂਦਾ ਗਿਆ ਜਿੱਥੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਦੇਖਦਿਆਂ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ ਹੈ। ਦੂਸਰੇ ਪਾਸੇ ਹਾੜੀਆਂ ਚੌਕ ਵਿਚ ਕਾਂਗਰਸੀ ਆਗੂ ਉੱਪਰ ਕਾਤਲਾਨਾ ਹਮਲੇ ਤੋਂ ਬਾਅਦ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News