ਪਿੰਡ ਗੁਲਾਬੇਵਾਲਾ ਦੇ ਸਕੂਲ ''ਚ ਕਰਵਾਏ ਗਏ ਬਲਾਕ ਪੱਧਰੀ ਮੁਕਾਬਲੇ

Tuesday, Feb 13, 2018 - 02:15 PM (IST)

ਪਿੰਡ ਗੁਲਾਬੇਵਾਲਾ ਦੇ ਸਕੂਲ ''ਚ ਕਰਵਾਏ ਗਏ ਬਲਾਕ ਪੱਧਰੀ ਮੁਕਾਬਲੇ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ/ਸੁਖਪਾਲ ਢਿੱਲੋਂ)-ਪੜੋ ਪੰਜਾਬ, ਪੜਾਓ ਪੰਜਾਬ ਪ੍ਰੋਜੈਕਟ ਅਧੀਨ ਅੰਗਰੇਜ਼ੀ ਵਿਸ਼ੇ ਦੇ ਬਲਾਕ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬੇਵਾਲਾ ਵਿਖੇ ਪ੍ਰਿੰਸੀਪਲ ਹਰਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆਂ ਅਧਿਆਪਕ ਜਸਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ 'ਚ 43 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਜਿਸ 'ਚੋਂ ਪਹਿਲੇ ਸਥਾਨ ਤੇ ਸਰਕਾਰੀ ਹਾਈ ਸਕੂਲ ਸੱਕਾਂਵਾਲੀ ਤੇ ਦੂਜੇ ਸਥਾਨ ਤੇ ਸਰਕਾਰੀ ਹਾਈ ਸਕੂਲ ਭੰਗੇਵਾਲਾ ਅਤੇ ਤੀਜੇ ਸਥਾਨ ਸਰਕਾਰੀ ਹਾਈ ਸਕੂਲ ਕੋਟਲੀ ਦੇਵਨ ਆਇਆ। ਜੱਜਮੈਂਟ ਦੀ ਭੂਮਿਕਾ ਆਸ਼ੂ ਗੁਪਤਾ, ਰਿਸ਼ੂ ਨਾਗਪਾਲ, ਹਰਜਿੰਦਰ ਕੌਰ ਅਤੇ ਸੰਦੀਪ ਸ਼ਰਮਾਂ ਨੇ ਨਿਭਾਈ। ਇਸ ਸਮੇਂ ਚੰਦ ਸਿੰਘ, ਰਾਜੇਸ਼ ਕੁਮਾਰ, ਸੁਧੀਰ ਕੁਮਾਰ, ਹਜੂਰ ਸਿੰਘ,ਅਮਰਜੀਤ ਸਿੰਘ ਤੇ ਜਗਜੀਤ ਸਿੰਘ ਆਦਿ ਮੌਜੂਦ ਸਨ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।


Related News