ਨਾਕੇਬੰਦੀ ਦੌਰਾਨ ਕਾਰ ਸਵਾਰ 3 ਨਸ਼ਾ ਸਮੱਗਲਰਾਂ ਤੋਂ ਪੁਲਸ ਨੇ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
Wednesday, May 01, 2024 - 05:39 PM (IST)

ਫਿਰੋਜ਼ਪੁਰ/ਤਲਵੰਡੀ ਭਾਈ (ਕੁਮਾਰ, ਖੁੱਲਰ, ਪਰਮਜੀਤ, ਪਾਲ, ਗੁਲਾਟੀ) – ਜ਼ਿਲ੍ਹਾ ਫਿਰੋਜ਼ਪੁਰ ਵਿਖੇ ਐੱਸ. ਐੱਸ. ਪੀ. ਸੌਮਿਆ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਸਮੱਗਲਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਤਲਵੰਡੀ ਭਾਈ ਪੁਲਸ ਨੇ ਐੱਸ. ਐੱਚ. ਓ. ਸਬ-ਇੰਸਪੈਕਟਰ ਚਰਨ ਸਿੰਘ ਦੀ ਅਗਵਾਈ ਹੇਠ ਕਾਰ ’ਤੇ ਆਉਂਦੇ 3 ਕਥਿਤ ਨਸ਼ਾ ਸਮੱਗਲਰਾਂ ਨੂੰ ਇਕ ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ - Bank Holiday: ਜਲਦੀ ਪੂਰੇ ਕਰ ਲਓ ਜ਼ਰੂਰੀ ਕੰਮ, ਮਈ ਦੇ ਮਹੀਨੇ 14 ਦਿਨ ਬੰਦ ਰਹਿਣਗੇ ਬੈਂਕ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਥਾਣਾ ਤਲਵੰਡੀ ਭਾਈ ਦੀ ਪੁਲਸ ਸਬ ਇੰਸਪੈਕਟਰ ਚਰਨ ਸਿੰਘ ਦੀ ਅਗਵਾਈ ਹੇਠ ਪਿੰਡ ਹਰਾਜ ਨੇੜੇ ਇੱਕ ਬੰਦ ਗੋਦਾਮ ਕੋਲ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪੁਲਸ ਪਾਰਟੀ ਨੇ ਪੰਜਾਬ ਨੰਬਰ ਦੀ ਹੌਂਡਾ ਸਿਟੀ ਕਾਰ ਆਉਂਦੀ ਦੇਖੀ ਅਤੇ ਪੁਲਸ ਪਾਰਟੀ ਨੇ ਕਾਰ ਚਾਲਕ ਨੂੰ ਰੁਕਣ ਦਾ ਇਸ਼ਾਰਾ ਕੀਤਾ। ਇਸ ਦੌਰਾਨ ਕਾਰ ਚਾਲਕ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਪਾਰਟੀ ਨੇ ਮੌਕੇ 'ਤੇ ਉਸ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ - LPG ਗੈਸ ਸਿਲੰਡਰ ਤੋਂ ਲੈ ਕੇ ਬੈਂਕ ਖਾਤਿਆਂ ਦੇ ਨਿਯਮਾਂ 'ਚ 1 ਮਈ ਤੋਂ ਹੋਣ ਜਾ ਰਿਹਾ ਬਦਲਾਅ, ਜੇਬ 'ਤੇ ਪਵੇਗਾ ਅਸਰ
ਇਸ ਦੌਰਾਨ ਪੁਲਸ ਨੇ ਕਾਰ ’ਚ ਬੈਠੇ 3 ਵਿਅਕਤੀਆਂ ਤੋਂ ਪੁੱਛਗਿੱਛ ਕੀਤੀ, ਜਿਨ੍ਹਾ ਨੇ ਆਪਣੇ ਨਾਂ ਨਛੱਤਰ ਸਿੰਘ ਉਰਫ਼ ਸੱਤੀ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਦੁੰਨੇ ਕੇ, ਪ੍ਰਦੀਪ ਸਿੰਘ ਉਰਫ਼ ਨੂਰੀ ਵਾਸੀ ਗੱਜਣ ਵਾਲਾ ਅਤੇ ਗੁਰਮੀਤ ਸਿੰਘ ਉਰਫ਼ ਗੋਲੂ ਵਾਸੀ ਬਾਬਾ ਜੀਵਨ ਸਿੰਘ ਨਗਰ ਮੋਗਾ ਦੱਸਿਆ। ਪੁਲਸ ਨੇ ਜਦੋਂ ਉਕਤ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਉਹਨਾਂ ਤੋਂ ਇੱਕ ਕਿੱਲੋ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ - ਬਾਬਾ ਰਾਮਦੇਵ ਨੂੰ ਵੱਡਾ ਝਟਕਾ, ਉੱਤਰਾਖੰਡ ਸਰਕਾਰ ਨੇ ਪਤੰਜਲੀ ਦੇ 14 ਉਤਪਾਦਾਂ 'ਤੇ ਲਾਈ ਪਾਬੰਦੀ
ਪੁਲਸ ਨੇ ਦੱਸਿਆ ਕਿ ਫੜੇ ਗਏ ਨਸ਼ਾ ਤਸਕਰਾਂ ਖ਼ਿਲਾਫ਼ ਥਾਣਾ ਤਲਵੰਡੀ ਭਾਈ ਵਿੱਚ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲਾ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਫਾਰਵਡ ਤੇ ਬੈਕਵਰਡ ਲਿੰਕ ਦੀ ਜਾਂਚ ਕਰਕੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਇਹ ਹੈਰੋਇਨ ਕਿਥੋਂ ਲੈ ਕੇ ਆਏ ਸਨ ਅਤੇ ਅੱਗੇ ਕਿੱਥੇ ਸਪਲਾਈ ਕੀਤੀ ਜਾਣੀ ਸੀ? ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ।
ਇਹ ਵੀ ਪੜ੍ਹੋ - ਸੋਨੇ ਦੀਆਂ ਕੀਮਤਾਂ 'ਚ ਗਿਰਾਵਟ, ਚਾਂਦੀ ਵੀ ਹੋਈ ਸਸਤੀ, ਖਰੀਦਦਾਰੀ ਤੋਂ ਪਹਿਲਾਂ ਚੈੱਕ ਕਰੋ ਅੱਜ ਦਾ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8