ਨਾਕੇਬੰਦੀ ਦੌਰਾਨ ਪੁਲਸ ਹੱਥ ਲੱਗੀ ਸਫ਼ਲਤਾ : ਦੋ ਪਿਸਟਲਾਂ ਤੇ 3 ਜ਼ਿੰਦਾ ਰੌਂਦ ਸਣੇ 2 ਗ੍ਰਿਫ਼ਤਾਰ

Tuesday, Aug 17, 2021 - 05:40 PM (IST)

ਅਜਨਾਲਾ/ਗੁਰੂ ਕਾ ਬਾਗ (ਗੁਰਜੰਟ/ਭੱਟੀ/ਫਰਿਆਦ) - ਸਬ ਡਿਵੀਜ਼ਨ ਅਜਨਾਲਾ ਦੇ ਪੁਲਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਕੰਦੋਵਾਲੀ ਤੋਂ ਪੁਲਸ ਨੇ ਦੋ ਵਿਅਕਤੀਆਂ ਨੂੰ ਦੋ ਦੇਸੀ ਪਿਸਟਲਾਂ ਸਮੇਤ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰਦਿਆਂ ਡੀ.ਐੱਸ.ਪੀ. ਅਜਨਾਲਾ ਵਿਪਨ ਕੁਮਾਰ ਨੇ ਦੱਸਿਆ ਕਿ ਪੁਲਸ ਥਾਣਾ ਝੰਡੇਰ ਦੇ ਐੱਸ.ਐੱਚ.ਓ. ਸਬ ਇੰਸਪੈਟਰ ਹਰਪ੍ਰਕਾਸ਼ ਸਿੰਘ ਅਤੇ ਅਡੀਸ਼ਨਲ ਐੱਸ.ਐੱਚ.ਓ. ਕੁਲਦੀਪ ਸਿੰਘ ਵੱਲੋਂ ਨਾਕੇਬੰਦੀ ਕੀਤੀ ਗਈ ਸੀ।

ਪੜ੍ਹੋ ਇਹ ਵੀ ਖ਼ਬਰ - ਹੈਲੀਕਾਪਟਰ ਹਾਦਸੇ ’ਚ ਮਾਰੇ ਗਏ ਪਾਇਲਟ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ, ਧਾਹਾਂ ਮਾਰ ਰੋਈ ਪਤਨੀ ਤੇ ਪੁੱਤ (ਤਸਵੀਰਾਂ)

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਲਾਏ ਹੋਏ ਨਾਕੇ ਦੌਰਾਨ ਮੋਟਰਸਾਈਕਲ ’ਤੇ ਆ ਰਹੇ ਦੋ ਵਿਅਕਤੀਆਂ ਨੂੰ ਜਦੋਂ ਰੋਕ ਲਿਆ ਤਾਂ ਉਨ੍ਹਾਂ ਪਾਸੋਂ ਦੋ ਬੱਤੀ ਬੋਰ ਪਿਸਟਲ, 3 ਜ਼ਿੰਦਾ ਰੌਂਦ 32 ਬੋਰ ਅਤੇ ਇਕ ਮੈਗਜ਼ੀਨ ਬਰਾਮਦ ਹੋਇਆ, ਜਿਸ ਦੇ ਆਧਾਰ ’ਤੇ ਉਕਤ ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਦਬੁਰਜੀ ਅਤੇ ਹੁਸਨਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਪੈੜੇਵਾਲ ਵਜੋਂ ਹੋਈ ਹੈ। ਪੁਲਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਰਿਮਾਂਡ ਹਾਸਲ ਕਰ ਲਿਆ, ਜਿਸ ਤੋਂ ਬਾਅਦ ਪੁਲਸ ਨੂੰ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

ਪੜ੍ਹੋ ਇਹ ਵੀ ਖ਼ਬਰ -ਵੱਡੀ ਖ਼ਬਰ : ਅੰਮ੍ਰਿਤਸਰ ਦੇਹਾਤੀ ਪੁਲਸ ਨੇ ਬਰਾਮਦ ਕੀਤੇ 2 ਹੈਂਡ ਗ੍ਰਨੇਡ ਤੇ 2 ਪਿਸਤੌਲ, 2 ਸ਼ੱਕੀ ਅੱਤਵਾਦੀ ਕਾਬੂ


rajwinder kaur

Content Editor

Related News