ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ’ਚ 2 ਧਿਰਾਂ ਵਿਚਾਲੇ ਹੋਈ ਖੂਨੀ ਝੜਪ, 9 ਜ਼ਖ਼ਮੀ

Thursday, Sep 15, 2022 - 10:17 AM (IST)

ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ’ਚ 2 ਧਿਰਾਂ ਵਿਚਾਲੇ ਹੋਈ ਖੂਨੀ ਝੜਪ, 9 ਜ਼ਖ਼ਮੀ

ਗੁਰਦਾਸਪੁਰ (ਜੀਤ ਮਠਾਰੂ, ਜ. ਬ.) - ਕੇਂਦਰੀ ਜੇਲ੍ਹ ਗੁਰਦਾਸਪੁਰ ’ਚ ਬੀਤੇ ਦਿਨ ਦੋ ਧਿਰਾਂ ਦੇ ਹਵਾਲਾਤੀਆਂ ਵਿਚਕਾਰ ਖੂਨੀ ਝੜਪ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਲੜਾਈ ਦੌਰਾਨ ਕਰੀਬ 9 ਹਵਾਲਾਤੀ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ : ਸਕੂਲ ਨੂੰ ‘ਸੀ-4 ਬੰਬ’ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਬੱਚਿਆਂ ਨੂੰ ਲੈ ਕੇ ਪੁਲਸ ਦਾ ਨਵਾਂ ਖ਼ੁਲਾਸਾ

ਇਸ ਸਬੰਧੀ ਡੀ. ਐੱਸ. ਪੀ. ਰਿਪੁਤਪਨ ਸਿੰਘ ਸੰਧੂ ਨੇ ਦੱਸਿਆ ਕਿ 2 ਦਿਨ ਪਹਿਲਾਂ ਹਵਾਲਾਤੀਆਂ ਦੀਆਂ 2 ਧਿਰਾਂ ਦਰਮਿਆਨ ਝਗੜਾ ਹੋਇਆ ਸੀ। ਇਸੇ ਝਗੜੇ ਕਾਰਨ ਬੀਤੇ ਦਿਨ ਫਿਰ ਉਨ੍ਹਾਂ ਹਵਾਲਾਤੀਆਂ ਵਿਚਕਾਰ ਖੂਨੀ ਝੜਪ ਹੋ ਗਈ। ਇਸ ਝੜਪ ਦੌਰਾਨ ਇਕ ਧਿਰ ਦੇ 7 ਅਤੇ ਦੂਸਰੀ ਧਿਰ ਦੇ 2 ਹਵਾਲਾਤੀ ਜ਼ਖ਼ਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ ਝੜਪ ਦੌਰਾਨ ਜਗਜੀਤ ਸਿੰਘ, ਸੁਖਜੀਤ ਸਿੰਘ, ਨਿਰਮਲ ਸਿੰਘ, ਬਲਵਾਨ ਸਿੰਘ, ਸੁਖਚੈਨ ਸਿਘ, ਹਰੀਸ਼ ਕੁਮਾਰ, ਅਸ਼ੀਸ਼ ਕੁਮਾਰ ਸਮੇਤ ਕਰੀਬ 9 ਹਵਾਲਾਤੀ ਜ਼ਖ਼ਮੀ ਹੋਏ ਹਨ।

ਪੜ੍ਹੋ ਇਹ ਵੀ ਖ਼ਬਰ : ਪ੍ਰੈੱਸ ਕਾਨਫਰੰਸ ’ਚ ਪਾਰਟੀ ਵਰਕਰ ਦਾ ਵੱਜਿਆ ਮੋਬਾਇਲ ਤਾਂ ਭੜਕੇ ਸਿਮਰਨਜੀਤ ਮਾਨ ਨੇ ਕਿਹਾ-Get Out (ਵੀਡੀਓ)


author

rajwinder kaur

Content Editor

Related News