CM ਭਗਵੰਤ ਮਾਨ ਦੇ ਜਨਮ ਦਿਨ ’ਤੇ ਸੂਬੇ ਭਰ 'ਚ ਹੋਵੇਗਾ ਇਹ ਨੇਕ ਕਾਰਜ

10/14/2023 5:58:25 PM

ਜਲੰਧਰ/ਹੁਸ਼ਿਆਰਪੁਰ (ਰਮਨਦੀਪ ਸਿੰਘ ਸੋਢੀ,ਰਾਜੇਸ਼ ਜੈਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਸੂਬੇ ਭਰ ਵਿਚ ਖ਼ੂਨ ਦਾਨ ਕੈਂਪ ਲਗਾਏ ਜਾ ਰਹੇ ਹਨ। ਦਰਅਸਲ ਪੰਜਾਬ ਰਾਜ ਬਲੱਡ ਟਰਾਂਸਫਿਊਜ਼ਨ ਕੌਂਸਲ ਨੇ 17 ਅਕਤੂਬਰ ਨੂੰ ਯਾਨੀ ਮੁੱਖ ਮੰਤਰੀ ਮਾਨ ਦੇ ਜਨਮ ਦਿਨ ਵਾਲੇ ਦਿਨ ਸੂਬੇ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਬਲੱਡ ਸੈਂਟਰਾਂ ਵਿਚ ਮੈਗਾ ਖ਼ੂਨਦਾਨ ਕੈਂਪ ਲਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੀ ਜਾਣਕਾਰੀ 'ਆਪ' ਪੰਜਾਬ ਦੇ ਕਾਰਕਾਰਨੀ ਪ੍ਰਧਾਨ ਬੁੱਧ ਰਾਮ ਵੱਲੋਂ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਪੇਜ 'ਤੇ ਦਿੱਤੀ ਗਈ ਜਾਣਕਾਰੀ ਵਿਚ ਕਿਹਾ ਗਿਆ ਹੈ ਕਿ ਖ਼ੂਨ ਦਾਨ ਕਰਨਾ ਸਭ ਤੋਂ ਵੱਡੀ ਸਮਾਜਿਕ ਸੇਵਾ ਹੈ, ਮੈਂ ਸਾਰੇ ਵਲੰਟੀਅਰਾਂ ਅਤੇ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਅੱਗੇ ਆਉਣ ਅਤੇ ਇਸ ਪਹਿਲ ਦਾ ਸਮਰਥਨ ਕਰਨ। 

ਇਸ ਦੇ ਇਲਾਵਾ ਕੌਂਸਲ ਵੱਲੋਂ ਸੂਬੇ ਦੇ ਸਮੂਹ ਸਿਵਲ ਸਰਜਨਾਂ ਅਤੇ ਮੈਡੀਕਲ ਕਾਲਜਾਂ ਦੇ ਮੈਡੀਕਲ ਸੁਪਰਡੈਂਟਾਂ ਨੂੰ ਇਕ ਪੱਤਰ ਰਾਹੀਂ ਇਸ ਸਬੰਧੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਲੋੜ ਹੋਵੇ ਤਾਂ ਇਸ ਦਿਨ ਖ਼ੂਨਦਾਨ ਕੇਂਦਰਾਂ ਨੂੰ ਵਾਧੂ ਸਟਾਫ਼ ਮੁਹੱਈਆ ਕਰਵਾਇਆ ਜਾਵੇ ਅਤੇ ਹਰੇਕ ਖ਼ੂਨਦਾਨ ਕੇਂਦਰ ਵਿਚ ਘੱਟੋ-ਘੱਟ 1 ਜਾਂ 2 ਕੈਂਪ ਲਾਏ ਜਾਣ। ਦੱਸ ਦੇਈਏ ਕਿ 17 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮ ਦਿਨ ਹੈ। 

ਇਹ ਵੀ ਪੜ੍ਹੋ: ਨਰਾਤਿਆਂ ਮੌਕੇ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਭਗਤਾਂ ਲਈ ਖ਼ੁਸ਼ਖਬਰੀ, ਮਿਲੇਗੀ ਖ਼ਾਸ ਸਹੂਲਤ

ਇਸ ਦੌਰਾਨ ਇੰਡੀਅਨ ਸੋਸਾਇਟੀ ਆਫ਼ ਬਲੱਡ ਟ੍ਰਾਂਸਫਿਊਜ਼ਨ ਦੇ ਪੰਜਾਬ ਚੈਪਟਰ ਦੇ ਪੈਟਰਨ ਅਤੇ 100 ਤੋਂ ਵੱਧ ਵਾਰ ਖ਼ੂਨਦਾਨ ਕਰ ਚੁੱਕੇ ਡਾਕਟਰ ਅਜੇ ਬੱਗਾ ਨੇ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਆਈ. ਐੱਸ. ਬੀ. ਟੀ. ਆਈ. ਇਸ ਵਿਚ ਆਪਣਾ ਪੂਰਾ ਸਹਿਯੋਗ ਦੇਵੇਗੀ।

ਇਹ ਵੀ ਪੜ੍ਹੋ: ਦੋਆਬੇ ਦੇ ਲੋਕਾਂ ਲਈ ਬੇਹੱਦ ਖ਼ਾਸ ਖ਼ਬਰ, ਹੁਣ ਆਦਮਪੁਰ ਤੋਂ ਇਨ੍ਹਾਂ ਰੂਟਾਂ ਲਈ ਉੱਡਣਗੀਆਂ ਫਲਾਈਟਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en&pli=1

For IOS:-  https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri