Punjab: ਸੜਕ ਕਿਨਾਰੇ ਨੌਜਵਾਨ ਦੀ ਮਿਲੀ ਖੂਨ ਨਾਲ ਲੱਥ ਪੱਥ ਲਾਸ਼

Friday, Jun 13, 2025 - 03:32 PM (IST)

Punjab: ਸੜਕ ਕਿਨਾਰੇ ਨੌਜਵਾਨ ਦੀ ਮਿਲੀ ਖੂਨ ਨਾਲ ਲੱਥ ਪੱਥ ਲਾਸ਼

ਤਰਨਤਾਰਨ (ਰਮਨ)-ਤਰਨਤਾਰਨ ਤੋਂ ਪੱਟੀ ਦੇ ਰਸਤੇ ’ਚ ਇਕ ਨੌਜਵਾਨ ਦੀ ਲਾਸ਼ ਮਿਲਣ ਦੌਰਾਨ ਇਲਾਕੇ ’ਚ ਸਨਸਨੀ ਫੈਲ ਗਈ। ਇਲਾਕਾ ਨਿਵਾਸੀਆਂ ਵੱਲੋਂ ਇਸ ਦੀ ਸੂਚਨਾ ਥਾਣਾ ਸਦਰ ਤਰਨਤਾਰਨ ਦੇ ਮੁਖੀ ਨੂੰ ਦੇਣ ਦੇ ਬਾਵਜੂਦ ਪੁਲਸ ਕਈ ਘੰਟੇ ਲੇਟ ਮੌਕੇ ’ਤੇ ਪੁੱਜੀ। ਫਿਲਹਾਲ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈਂਦੇ ਹੋਏ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਹੈ।

ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

ਮਿਲੀ ਸੂਚਨਾ ਤਹਿਤ ਵੀਰਵਾਰ ਸਵੇਰੇ ਪੱਟੀ ਰੋਡ ਉਪਰ ਮੌਜੂਦ ਪਿੰਡ ਸ਼ਹਾਬਪੁਰ ਨਜ਼ਦੀਕ ਸੜਕ ਕਿਨਾਰੇ ਇਕ ਨੌਜਵਾਨ ਵਿਅਕਤੀ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ ਵਿਚ ਸਨਸਨੀ ਭਰਿਆ ਮਾਹੌਲ ਬਣ ਗਿਆ। ਮ੍ਰਿਤਕ ਦੀ ਲਾਸ਼ ਨਜ਼ਦੀਕ ਮੋਟਰਸਾਈਕਲ ਵੀ ਡਿੱਗਾ ਪਿਆ ਸੀ। ਲੋਕਾਂ ਦੇ ਦੱਸਣਾ ਅਨੁਸਾਰ ਮ੍ਰਿਤਕ ਨੌਜਵਾਨ ਦੇ ਸਰੀਰ ਉਪਰ ਕਾਫੀ ਗੰਭੀਰ ਸੱਟਾਂ ਲੱਗੀਆਂ ਹੋਈਆਂ ਸਨ ਅਤੇ ਉਹ ਖੂਨ ਨਾਲ ਲੱਥ ਪੱਥ ਨਜ਼ਰ ਆ ਰਿਹਾ ਸੀ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਦੇ ਮੁਖੀ ਨੂੰ ਪਿੰਡ ਵਾਸੀਆਂ ਵੱਲੋਂ ਸੂਚਨਾ ਦਿੱਤੀ ਗਈ ਪ੍ਰੰਤੂ ਕਈ ਘੰਟਿਆਂ ਬਾਅਦ ਪੁਲਸ ਵੱਲੋਂ ਮੌਕੇ ’ਤੇ ਪੁੱਜ ਲਾਸ਼ ਨੂੰ ਕਬਜ਼ੇ ’ਚ ਲੈਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਬੀਤੇ 2 ਦਿਨ ਪਹਿਲਾਂ ਤੋਂ ਆਪਣੇ ਘਰੋਂ ਮੋਟਰਸਾਈਕਲ 'ਤੇ ਚਲਾ ਗਿਆ ਸੀ, ਜੋ ਘਰ ਵਾਪਸ ਨਹੀਂ ਪਰਤਿਆ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ

ਜਿਸ ਦੀ ਲਾਸ਼ ਵੀਰਵਾਰ ਸਵੇਰੇ ਸੜਕ ਕਿਨਾਰੇ ਤੋਂ ਮਿਲਣ ਉਪਰੰਤ ਪੁਲਸ ਵੱਲੋਂ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਲਵਜੀਤ ਸਿੰਘ (28) ਪੁੱਤਰ ਕੁਲਵੰਤ ਸਿੰਘ ਵਾਸੀ ਬਲੇਰ ਵਜੋਂ ਹੋਈ ਹੈ, ਜੋ ਭਿੱਖੀਵਿੰਡ ਦੇ ਇਕ ਮੈਡੀਕਲ ਸਟੋਰ ਉਪਰ ਬਤੌਰ ਕਰਮਚਾਰੀ ਵਜੋਂ ਤਾਇਨਾਤ ਸੀ। ਉਨ੍ਹਾਂ ਦੱਸਿਆ ਕਿ ਲਵਜੀਤ ਸਿੰਘ ਦੇ ਪਰਿਵਾਰ ਵੱਲੋਂ ਦੱਸੇ ਜਾਣ ਅਨੁਸਾਰ ਉਹ 2 ਦਿਨ ਪਹਿਲਾਂ ਘਰੋਂ ਬਾਹਰ ਮੋਟਰਸਾਈਕਲ 'ਤੇ ਗਿਆ ਸੀ, ਜਿਸ ਦਾ ਮੋਬਾਈਲ ਫੋਨ ਬੀਤੀ ਰਾਤ ਇਕ ਵਜੇ ਬੰਦ ਮਿਲਿਆ। ਵੀਰਵਾਰ ਸਵੇਰੇ ਸੜਕ ਕਿਨਾਰੇ ਤੋਂ ਉਸਦੀ ਖੂਨ ਨਾਲ ਲੱਥ ਪੱਥ ਲਾਸ਼ ਮਿਲਣ ਦੌਰਾਨ ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ ਹੈ। ਪੁਲਸ ਵੱਲੋਂ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਡੀ.ਐੱਸ.ਪੀ. ਨੇ ਇਸ ਨੂੰ ਸੜਕੀ ਹਾਦਸਾ ਦੇ ਸੰਕੇਤ ਵੀ ਦਿੱਤੇ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਬਣਿਆ ਕਰਫਿਊ ਵਰਗਾ ਮਾਹੌਲ, ਸੁੰਨੀਆਂ ਪਈਆਂ ਸੜਕਾਂ ਤੇ ਬਾਜ਼ਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News