ਖ਼ੂਨੀ ਚਾਈਨਾ ਡੋਰ ਦਾ ਕਹਿਰ ਜਾਰੀ, 13 ਸਾਲਾ ਬੱਚੇ ਨੇ ਹਸਪਤਾਲ ’ਚ ਤੋੜਿਆ ਦਮ

Friday, Jan 27, 2023 - 11:30 PM (IST)

ਖ਼ੂਨੀ ਚਾਈਨਾ ਡੋਰ ਦਾ ਕਹਿਰ ਜਾਰੀ, 13 ਸਾਲਾ ਬੱਚੇ ਨੇ ਹਸਪਤਾਲ ’ਚ ਤੋੜਿਆ ਦਮ

ਮੋਗਾ (ਗੋਪੀ/ਕਸ਼ਿਸ਼) : ਮੋਗਾ ’ਚ ਕੁਝ ਦਿਨ ਪਹਿਲਾਂ ਚਾਈਨਾ ਡੋਰ ਦੇ ਤਾਰਾਂ ਨਾਲ ਲੱਗਣ ਕਾਰਨ ਕਰੰਟ ਤੋਂ ਪੀੜਤ 13 ਸਾਲਾ ਲੜਕੇ ਲਵਿਸ਼ ਕੁਮਾਰ ਨੇ ਆਖ਼ਿਰਕਾਰ ਹਸਪਤਾਲ ’ਚ ਦਮ ਤੋੜ ਦਿੱਤਾ। ਜ਼ਿਕਰਯੋਗ ਹੈ ਕਿ ਮੋਗਾ ਦੇ ਕਸਬਾ ਬੇਦੀ ਦਾ ਰਹਿਣ ਵਾਲਾ ਇਹ ਲੜਕਾ ਜਦੋਂ ਆਪਣੇ ਘਰ ਦੀ ਛੱਤ ’ਤੇ ਚਾਈਨਾ ਡੋਰ ਨਾਲ ਪਤੰਗ ਉਡਾ ਰਿਹਾ ਸੀ ਤਾਂ ਅਚਾਨਕ ਚਾਈਨਾ ਡੋਰ ਦੇ ਬਿਜਲੀ ਦੀਆਂ ਤਾਰਾਂ ਨਾਲ ਲੱਗਣ ਕਾਰਨ ਕਰੰਟ ਆ ਗਿਆ ਤੇ ਇਸ ਕਾਰਨ ਲੜਕੀ ਦੀ ਬਾਂਹ ’ਤੇ ਕਰੰਟ ਲੱਗ ਗਿਆ।

ਇਹ ਖ਼ਬਰ ਵੀ ਪੜ੍ਹੋ : ਖ਼ੁਸ਼ੀਆਂ ਆਉਣ ਤੋਂ ਪਹਿਲਾਂ ਹੀ ਘਰ ’ਚ ਪਏ ਵੈਣ, ਢਾਈ ਸਾਲਾ ਬੱਚੀ ਦੀ ਇੰਝ ਗਈ ਜਾਨ

ਉਸ ਨੂੰ ਤੁਰੰਤ ਪਹਿਲਾਂ ਮੋਗਾ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਅਤੇ ਫਿਰ ਮੈਡੀਕਲ ਕਾਲਜ ਫਰੀਦਕੋਟ ਲਈ ਰੈਫਰ ਕਰ ਦਿੱਤਾ ਗਿਆ ਸੀ। ਫੋਕਲ ਪੁਆਇੰਟ ਚੌਕੀ ਦੇ ਇੰਚਾਰਜ ਮੋਹਕਮ ਸਿੰਘ ਨੇ ਦੱਸਿਆ ਕਿ ਲੜਕੇ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਉਨ੍ਹਾਂ ਇਸ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਮੰਦਭਾਗੀ ਘਟਨਾ ਕਾਰਨ ਇਲਾਕੇ ’ਚ ਸੋਗ ਦੀ ਲਹਿਰ ਹੈ।

ਇਹ ਖ਼ਬਰ ਵੀ ਪੜ੍ਹੋ : IND Vs NZ Ist T20 : ਨਿਊਜ਼ੀਲੈਂਡ ਨੇ ਭਾਰਤ ਨੂੰ 21 ਦੌੜਾਂ ਨਾਲ ਹਰਾਇਆ 


author

Manoj

Content Editor

Related News