ਅਜਨਾਲਾ ਵਿਖੇ 'ਵਾਰਿਸ ਪੰਜਾਬ ਦੇ' ਜਥੇਬੰਦੀ ਅਤੇ ਪੁਲਸ ਵਿਚਾਲੇ ਹੋਈ ਝੜਪ
Thursday, Feb 23, 2023 - 02:48 PM (IST)
ਅਜਨਾਲਾ (ਅਵਤਾਰ)- ਵਾਰਿਸ ਪੰਜਾਬ ਦੇ ਮੁਖੀ ਅ੍ਰੰਮਿਤਪਾਲ ਸਿੰਘ ਅੱਜ ਅਜਨਾਲਾ ਥਾਣੇ ਪਹੁੰਚੇ ਹਨ। ਇਸ ਦੌਰਾਨ ਜਥੇਬੰਦੀ ਦੇ ਕਾਰਕੁਨਾਂ ਅਤੇ ਪੁਲਸ ਵਿਚਾਲੇ ਝੜਪ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਅਧਿਕਾਰੀਆਂ ਸਣੇ ਕਈ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਬੈਰੀਕੇਡ ਤੋੜਣ ਤੋਂ ਇਲਾਵਾ ਪੁਲਸ ਮੁਲਾਜ਼ਮਾਂ ਦੀਆਂ ਗੱਡੀਆਂ ਦੀ ਵੀ ਭੰਨ ਤੋੜ ਕੀਤੀ ਗਈ ਅਤੇ ਸ਼ਰੇਆਮ ਤਲਵਾਰਾਂ ਲਹਿਰਾਉਂਦੇ ਨਜ਼ਰ ਆਏ। ਇਸ ਮੌਕੇ ਪੁਲਸ ਮੁਲਾਜ਼ਮ ਕਾਫ਼ੀ ਭੱਜ ਦੋੜ ਕਰਦੇ ਨਜ਼ਰ ਆਏ ਅਤੇ ਅੰਮ੍ਰਿਤਪਾਲ ਦੇ ਸਮਰਥਕਾਂ ਵਲੋਂ ਨਾਅਰੇ ਵੀ ਲਗਾਏ ਗਏ।
ਇਹ ਵੀ ਪੜ੍ਹੋ- ਨੌਜਵਾਨ ਦੀ ਲਾਸ਼ ਮਿਲਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਚਾਚੇ ਨੇ ਸ਼ਰਾਬ ਪਿਲਾ ਕੇ ਹੱਡਾ-ਰੋੜੀ 'ਚ ਸੁੱਟਿਆ ਸੀ ਭਤੀਜਾ
ਜ਼ਿਕਰਯੋਗ ਹੈ ਕਿ ਅ੍ਰੰਮਿਤਪਾਲ ਸਿੰਘ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਉਸ ਦੇ ਖ਼ਿਲਾਫ਼ ਕੀਤੇ ਝੂਠੇ ਕੇਸ ਨੂੰ ਰੱਦ ਨਾ ਕੀਤਾ ਗਿਆ ਤਾਂ ਉਹ ਅਜਨਾਲਾ ਵਿਖੇ ਰੋਸ ਪ੍ਰਦਰਸ਼ਨ ਕਰਨਗੇ। ਇਸ ਤੋਂ ਇਲਾਵਾ ਉਸ ਨੇ ਐਲਾਨ ਕੀਤਾ ਸੀ ਕਿ ਜੇਕਰ ਉਸ ਦੇ ਇਕ ਗ੍ਰਿਫ਼ਤਾਰ ਕੀਤੇ ਸਾਥੀ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਆਤਮ ਸਮਰਮਣ ਕਰ ਦੇਣਗੇ।
ਇਹ ਵੀ ਪੜ੍ਹੋ- ਪਾਕਿਸਤਾਨ ’ਚ ਡਿਊਟੀ ਦੌਰਾਨ ਪੁਲਸ ਕਰਮਚਾਰੀਆਂ ’ਤੇ ਮੋਬਾਇਲ ਵਰਤੋਂ ਕਰਨ ’ਤੇ ਲੱਗੀ ਰੋਕ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।