ਜੰਗ ਦਾ ਮੈਦਾਨ ਬਣੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ, ਗੈਂਗਸਟਰਾਂ ਵਿਚਾਲੇ ਹੋਈ ਖ਼ੂਨੀ ਝੜਪ

Saturday, Jan 07, 2023 - 03:58 PM (IST)

ਜੰਗ ਦਾ ਮੈਦਾਨ ਬਣੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ, ਗੈਂਗਸਟਰਾਂ ਵਿਚਾਲੇ ਹੋਈ ਖ਼ੂਨੀ ਝੜਪ

ਫਿਰੋਜ਼ਪੁਰ (ਕੁਮਾਰ)- ਕੇਂਦਰੀ ਜੇਲ੍ਹ ਫਿਰੋਜ਼ਪੁਰ 'ਚ ਅੱਜ ਗੈਂਗਸਟਰਾਂ ਵਿਚਾਲੇ ਖ਼ੂਨੀ ਝੜਪ ਹੋ ਗਈ। ਇਸ ਦੌਰਾਨ ਕੁਝ ਵਿਅਕਤੀ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਇਕ ਜ਼ਖ਼ਮੀ ਗੈਂਗਸਟਰ ਰਜਨੀਸ਼ ਦੀ ਹਾਲਤ ਨੂੰ ਵੇਖਦੇ ਹੋਏ ਨੂੰ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਭੇਜ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਅਹਿਮ ਖ਼ਬਰ: 17 ਜਨਵਰੀ ਨੂੰ ਜਲੰਧਰ ਤੋਂ ਨਿਕਲੇਗੀ 'ਭਾਰਤ ਜੋੜੋ ਯਾਤਰਾ', ਇਹ ਰਸਤੇ ਰਹਿਣਗੇ ਬੰਦ

PunjabKesari

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਫਿਰੋਜ਼ਪੁਰ ਜੇਲ੍ਹ ਦੇ ਹਾਈ ਸਕਿਓਰਿਟੀ ਜ਼ੋਨ 'ਚ ਖ਼ੂਨੀ ਝੜਪ ਹੋਈ ਸੀ, ਜਿਸ 'ਚ ਦੋ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ 'ਚ ਦਾਖ਼ਲ ਕਰਵਾਇਆ ਗਿਆ ਸੀ। ਖ਼ਬਰ ਲਿਖੇ ਜਾਣ ਤੱਕ ਜ਼ਖ਼ਮੀ ਗੈਂਗਸਟਰ ਦਾ ਇਲਾਜ ਚੱਲ ਰਿਹਾ ਹੈ ਅਤੇ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸੀਤ ਲਹਿਰ ਨੇ ਠਾਰੇ ਲੋਕ, ਇਸ ਦਿਨ ਨੂੰ ਨਿਕਲੇਗੀ ਧੁੱਪ, ਜਾਣੋ ਅਗਲੇ ਦਿਨਾਂ ਦੀ ਮੌਸਮ ਦੀ ਅਪਡੇਟ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News