ਅੰਮ੍ਰਿਤਸਰ 'ਚ ਦੋ ਧਿਰਾਂ ਵਿਚਾਲੇ ਖੂਨੀ ਟਕਰਾਅ, ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
Tuesday, Jun 09, 2026 - 01:21 PM (IST)
ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ ਦੇ ਥਾਣਾ ਛੇਹਰਟਾ ਅਧੀਨ ਪੈਂਦੇ ਗੁਰੂ ਕੀ ਵਡਾਲੀ ਇਲਾਕੇ 'ਚ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਧਿਰਾਂ ਵਿਚਾਲੇ ਚੱਲ ਰਹੇ ਵਿਵਾਦ ਨੇ ਹਿੰਸਕ ਰੂਪ ਧਾਰਨ ਕਰ ਲਿਆ। ਝਗੜੇ ਦੌਰਾਨ ਦੋਵਾਂ ਪੱਖਾਂ ਵੱਲੋਂ ਇੱਟਾਂ-ਰੋੜੇ ਚੱਲਣ ਦੇ ਨਾਲ-ਨਾਲ ਗੋਲੀਆਂ ਚਲਾਉਣ ਦੇ ਵੀ ਦੋਸ਼ ਲਗਾਏ ਗਏ ਹਨ। ਪੀੜਤ ਪਰਿਵਾਰ ਦੇ ਮੈਂਬਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸਦਾ ਛੋਟਾ ਭਰਾ ਪ੍ਰਿੰਸ ਦੁੱਧ ਲੈਣ ਲਈ ਗਿਆ ਹੋਇਆ ਸੀ, ਜਿੱਥੇ ਕੁਝ ਨੌਜਵਾਨਾਂ ਨੇ ਉਸਦਾ ਮੋਬਾਈਲ ਫੋਨ ਖੋਹ ਲਿਆ। ਇਸ ਸਬੰਧੀ ਪੁਲਸ ਕੋਲ ਸ਼ਿਕਾਇਤ ਵੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਸ਼ਿਕਾਇਤ ਤੋਂ ਬਾਅਦ ਮੁਲਜ਼ਮਾਂ ਵੱਲੋਂ ਲਗਾਤਾਰ ਧਮਕੀਆਂ ਦਿੱਤੀਆਂ ਜਾਂਦੀਆਂ ਰਹੀਆਂ ਅਤੇ ਪਰਿਵਾਰ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ। ਉਨ੍ਹਾਂ ਦੱਸਿਆ ਕਿ ਦੇਰ ਰਾਤ ਕਥਿਤ ਤੌਰ 'ਤੇ ਕੁਝ ਨੌਜਵਾਨ ਇਕੱਠੇ ਹੋ ਕੇ ਉਨ੍ਹਾਂ ਦੇ ਘਰ ਦੇ ਬਾਹਰ ਪਹੁੰਚੇ ਅਤੇ ਫਾਇਰਿੰਗ ਕੀਤੀ। ਇਸ ਦੌਰਾਨ ਘਰ ਦੀ ਭੰਨ-ਤੋੜ ਵੀ ਕੀਤੀ ਗਈ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਪੰਜਾਬ ਦੇ ਨੌਜਵਾਨ ਦਾ ਜਰਮਨ ’ਚ ਕਤਲ
ਪੀੜਤ ਪਰਿਵਾਰ ਦਾ ਦਾਅਵਾ ਹੈ ਕਿ ਹਮਲਾਵਰਾਂ ਵੱਲੋਂ ਕਈ ਰਾਊਂਡ ਫਾਇਰ ਕੀਤੇ ਗਏ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਉਨ੍ਹਾਂ ਕਿਹਾ ਕਿ ਪੂਰੀ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਮੌਜੂਦ ਹੈ, ਜੋ ਪੁਲਸ ਨੂੰ ਸੌਂਪੀ ਜਾਵੇਗੀ। ਦੂਜੇ ਪਾਸੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਛੇਹਰਟਾ ਦੇ ਐਸਐਚਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਪ੍ਰਿੰਸ ਨਾਮਕ ਨੌਜਵਾਨ ਅਤੇ ਕੁਝ ਹੋਰ ਨੌਜਵਾਨਾਂ ਵਿਚਾਲੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਇਸੇ ਰੰਜਿਸ਼ ਕਾਰਨ ਇਹ ਘਟਨਾ ਵਾਪਰੀ ਹੈ।
ਇਹ ਵੀ ਪੜ੍ਹੋ- ਵੈਲਡਿੰਗ ਕਰਦਿਆਂ ਹੋਇਆ ਜ਼ਬਰਦਸਤ ਧਮਾਕਾ, ਮਕੈਨਿਕ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ ਮੌਤ
ਐਸਐਚਓ ਨੇ ਦੱਸਿਆ ਕਿ ਪੁਲਸ ਨੂੰ ਮੌਕੇ ਤੋਂ ਗੋਲੀਆਂ ਦੇ ਕੁਝ ਖੋਲ ਵੀ ਬਰਾਮਦ ਹੋਏ ਹਨ ਅਤੇ ਮਾਮਲੇ ਵਿੱਚ ਕੁਝ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ। ਪੁਲਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੀੜਤਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਜਾਂਚ ਦੌਰਾਨ ਜਿਨ੍ਹਾਂ ਵੀ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਵੇਗੀ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਸ ਵੱਲੋਂ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਘਟਨਾ ਦੇ ਸਾਰੇ ਪਹਿਲੂਆਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ ਮਿਜਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
