ਗੁਰਦੁਆਰਾ ਸਾਹਿਬ ਦੇ ਬਾਹਰ ਖੂਨੀ ਝੜਪ! ਤਲਵਾਰਾਂ ਅਤੇ ਬਰਛਿਆਂ ਨਾਲ ਹਮਲਾ; ਪੰਜ ਜਖ਼ਮੀ, ਤਿੰਨ ਗ੍ਰਿਫ਼ਤਾਰ

Sunday, Mar 08, 2026 - 07:30 PM (IST)

ਗੁਰਦੁਆਰਾ ਸਾਹਿਬ ਦੇ ਬਾਹਰ ਖੂਨੀ ਝੜਪ! ਤਲਵਾਰਾਂ ਅਤੇ ਬਰਛਿਆਂ ਨਾਲ ਹਮਲਾ; ਪੰਜ ਜਖ਼ਮੀ, ਤਿੰਨ ਗ੍ਰਿਫ਼ਤਾਰ

ਬਠਿੰਡਾ (ਵਿਜੇ ਵਰਮਾ) : ਥਾਣਾ ਕੈਂਟ ਖੇਤਰ ਦੀ ਫੂਸ ਮੰਡੀ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਧਿਰਾਂ ਵਿਚਾਲੇ ਹੋਇਆ ਝਗੜਾ ਉਸ ਸਮੇਂ ਖੂਨੀ ਝੜਪ ਵਿੱਚ ਬਦਲ ਗਿਆ ਜਦੋਂ ਇੱਕ ਧਿਰ ਵੱਲੋਂ ਤਲਵਾਰਾਂ ਅਤੇ ਬਰਛਿਆਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿੱਚ ਪੰਜ ਵਿਅਕਤੀ ਗੰਭੀਰ ਤੌਰ ‘ਤੇ ਜਖ਼ਮੀ ਹੋ ਗਏ। ਜਖ਼ਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਬਠਿੰਡਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਘਟਨਾ ਉਸ ਵੇਲੇ ਵਾਪਰੀ ਜਦੋਂ ਕੁਝ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਗੁਰਦੁਆਰਾ ਸਾਹਿਬ ਅੰਦਰ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਪਿੰਡ ਦੇ ਕੁਝ ਲੋਕਾਂ ਨੇ ਉਨ੍ਹਾਂ ਨੂੰ ਗੁਰਦੁਆਰਾ ਪਰਿਸਰ ਵਿੱਚ ਜਾਣ ਤੋਂ ਰੋਕ ਦਿੱਤਾ। ਇਸ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਪਹਿਲਾਂ ਤਕਰਾਰ ਹੋਈ ਜੋ ਦੇਖਦੇ ਹੀ ਦੇਖਦੇ ਝਗੜੇ ਵਿੱਚ ਤਬਦੀਲ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਵਿਵਾਦ ਵਧਣ ‘ਤੇ ਇੱਕ ਧਿਰ ਦੇ ਲੋਕਾਂ ਨੇ ਤਲਵਾਰਾਂ ਅਤੇ ਬਰਛਿਆਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਗੁਰਸੇਵਕ ਸਿੰਘ, ਹਰਵਿੰਦਰ ਸਿੰਘ ਅਤੇ ਜਸਵੰਤ ਸਿੰਘ ਸਮੇਤ ਕੁੱਲ ਪੰਜ ਲੋਕ ਗੰਭੀਰ ਜਖ਼ਮੀ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਸਥਾਨਕ ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਅਤੇ ਜਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ।

ਥਾਣਾ ਕੈਂਟ ਦੇ ਐੱਸਐੱਚਓ ਰਘੁਵੀਰ ਸਿੰਘ ਨੇ ਦੱਸਿਆ ਕਿ 7 ਮਾਰਚ ਨੂੰ ਡੀਸੀਆਰ ਰਾਹੀਂ ਝਗੜੇ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ। ਜਾਂਚ ਦੌਰਾਨ ਸਾਹਮਣੇ ਆਇਆ ਕਿ ਗੁਰਸੇਵਕ ਸਿੰਘ, ਹਰਵਿੰਦਰ ਸਿੰਘ ਅਤੇ ਜਸਵੰਤ ਸਿੰਘ ਨੂੰ ਤਲਵਾਰਾਂ ਅਤੇ ਬਰਛਿਆਂ ਨਾਲ ਜਖ਼ਮੀ ਕੀਤਾ ਗਿਆ ਹੈ।

ਪੁਲਸ ਨੇ ਇਸ ਮਾਮਲੇ ਵਿੱਚ ਅੱਠ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕੀਤਾ ਹੈ। ਕਾਰਵਾਈ ਕਰਦੇ ਹੋਏ ਤਿੰਨ ਮੁਲਜ਼ਮ ਨਿਹਾਲ ਸਿੰਘ, ਪਲਵਿੰਦਰ ਸਿੰਘ ਉਰਫ਼ ਕਾਲਾ ਅਤੇ ਸੁਖਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਪੂਰੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਹੋਰ ਮੁਲਜ਼ਮਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News