ਅੰਮ੍ਰਿਤਸਰ: ਮੰਦਰ ਦੇ ਬਾਹਰ ਖੂਨੀ ਝੜਪ, ਦਰਜਨ ਨੌਜਵਾਨ ਆਪਸ ''ਚ ਭਿੜੇ, ਰਾਡਾਂ ਨਾਲ ਹਮਲਾ
Monday, Jun 08, 2026 - 11:39 AM (IST)
ਅੰਮ੍ਰਿਤਸਰ- ਅੰਮ੍ਰਿਤਸਰ ਦੇ 100 ਫੁੱਟ ਰੋਡ 'ਤੇ ਸਥਿਤ ਹਨੂੰਮਾਨ ਮੰਦਰ ਬਾਹਰ ਨੌਜਵਾਨਾਂ ਦੀਆਂ ਦੋ ਧਿਰਾਂ 'ਚ ਆਪਸ 'ਚ ਭਿੜ ਗਈਆਂ। ਲੜਾਈ ਦੌਰਾਨ ਐਕਟਿਵਾ ਦੀ ਦੀ ਤੋੜ-ਭੰਨ ਵੀ ਕੀਤੀ ਗਈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਹਨੂੰਮਾਨ ਮੰਦਰ ਵਿੱਚ ਆਰਤੀ ਚੱਲ ਰਹੀ ਸੀ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ। ਇਸੇ ਦੌਰਾਨ ਅਚਾਨਕ ਮੰਦਰ ਦੇ ਬਾਹਰ ਹਫੜਾ-ਦਫੜੀ ਮਚ ਗਈ ਅਤੇ ਨੌਜਵਾਨਾਂ ਵਿਚਕਾਰ ਹਿੰਸਕ ਝੜਪ ਹੋ ਗਈ। ਜਿਥੇ ਕਿ ਲਗਭਗ ਇੱਕ ਦਰਜਨ ਨੌਜਵਾਨ ਪਹੁੰਚੇ ਅਤੇ ਤਿੰਨ ਨੌਜਵਾਨਾਂ 'ਤੇ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ- ਤਰਨਤਾਰਨ: ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਦੋਸਤ ਵੱਲੋਂ ਵਿਆਹ...
ਮੁੱਢਲੀ ਜਾਣਕਾਰੀ ਅਨੁਸਾਰ ਇਹ ਝਗੜਾ ਪੁਰਾਣੀ ਰੰਜਿਸ਼ ਕਾਰਨ ਹੋਇਆ ਹੈ। ਚਸ਼ਮਦੀਦਾਂ ਦੇ ਅਨੁਸਾਰ ਕੁਝ ਨੌਜਵਾਨ ਆਪਣੀ ਜਾਨ ਬਚਾਉਣ ਲਈ ਮੰਦਰ ਦੇ ਅੰਦਰ ਭੱਜ ਗਏ, ਪਰ ਹਮਲਾਵਰਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ। ਦੋਸ਼ ਹੈ ਕਿ ਨੌਜਵਾਨਾਂ ਨੂੰ ਮੰਦਰ ਤੋਂ ਬਾਹਰ ਖਿੱਚ ਕੇ ਕੱਢਿਆ ਗਿਆ ਅਤੇ ਰਾਡਾਂ ਨਾਲ ਹਮਲਾ ਕੀਤਾ ਗਿਆ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਏ। ਲੋਕਾਂ ਦਾ ਕਹਿਣਾ ਹੈ ਕਿ ਧਾਰਮਿਕ ਸਥਾਨ ਦੇ ਬਾਹਰ ਅਜਿਹੀ ਹਿੰਸਕ ਘਟਨਾ ਬਹੁਤ ਚਿੰਤਾਜਨਕ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ ਇਨ੍ਹਾਂ ਜ਼ਿਲ੍ਹਿਆਂ 'ਚ...
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ 'ਚ ਕਰ ਲਿਆ। ਪੁਲਸ ਇਸ ਵੇਲੇ ਮਾਮਲੇ ਦੀ ਜਾਂਚ ਕਰ ਰਹੀ ਹੈ। ਡਿਵੀਜ਼ਨ ਬੀ ਪੁਲਸ ਸਟੇਸ਼ਨ ਦੇ ਸਟੇਸ਼ਨ ਹਾਊਸ ਅਫਸਰ (ਐਸਐਚਓ) ਬਲਜਿੰਦਰ ਸਿੰਘ ਔਲਖ ਨੇ ਦੱਸਿਆ ਕਿ ਜਾਂਚ ਜਾਰੀ ਹੈ ਅਤੇ ਜਲਦੀ ਹੀ ਪੂਰੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਚੋਰਾਂ ਨੇ ਲੁੱਟ ਲਿਆ ਕਿਸਾਨ ਦਾ ਘਰ, ਕਰੀਬ 40 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ 'ਤੇ ਕੀਤਾ ਹੱਥ ਸਾਫ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
