ਜਲੰਧਰ ''ਚ ਗੁੰਡਾਗਰਦੀ ਦਾ ਨੰਗਾ ਨਾਚ, ਵੱਡੇ ਡਾਕਖਾਨੇ ਦੇ ਬਾਹਰ ਹੋਈ ਖ਼ੂਨੀ ਝੜਪ, ਚੱਲੇ ਤੇਜ਼ਧਾਰ ਹਥਿਆਰ

Saturday, Jun 29, 2024 - 07:06 PM (IST)

ਜਲੰਧਰ ''ਚ ਗੁੰਡਾਗਰਦੀ ਦਾ ਨੰਗਾ ਨਾਚ, ਵੱਡੇ ਡਾਕਖਾਨੇ ਦੇ ਬਾਹਰ ਹੋਈ ਖ਼ੂਨੀ ਝੜਪ, ਚੱਲੇ ਤੇਜ਼ਧਾਰ ਹਥਿਆਰ

ਜਲੰਧਰ (ਸੋਨੂੰ)- ਜਲੰਧਰ ਵਿਖੇ ਵੱਡੇ ਡਾਕਖਾਨੇ ਦੇ ਬਾਹਰ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ। ਵੱਡੇ ਡਾਕਖਾਨੇ ਦੇ ਬਾਹਰ ਖ਼ੂਨੀ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਹਮਲਾ ਕਰਨ ਆਏ ਕੁਝ ਵਿਅਕਤੀਆਂ ਨੇ ਪਹਿਲਾਂ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਜਦੋਂ ਮੁਲਜ਼ਮ ਉਥੋਂ ਭੱਜਣ ਲੱਗੇ ਤਾਂ ਇਕ ਮੁਲਜ਼ਮ ਨੂੰ ਦੂਜੀ ਧਿਰ ਨੇ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ। 

PunjabKesari

ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਉਕਤ ਵਿਅਕਤੀ ਨੇ ਦੱਸਿਆ ਕਿ ਉਨ੍ਹਾਂ ਨੂੰ ਫ਼ੋਨ 'ਤੇ ਸੂਚਨਾ ਮਿਲੀ ਸੀ ਕਿ ਡਾਕਖਾਨੇ ਦੇ ਬਾਹਰ ਲੜਾਈ ਹੋਈ ਹੈ, ਜਿਸ 'ਤੇ ਕਾਬੂ ਕੀਤੇ ਵਿਅਕਤੀ ਨੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਉਥੇ ਮੌਜੂਦ ਲੋਕਾਂ ਨੇ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਉਸ ਦੀ ਜੰਮ ਕੇ ਛਿੱਤਰ ਪਰੇਡ ਕੀਤੀ। 

ਇਹ ਵੀ ਪੜ੍ਹੋ- ਜਲੰਧਰ ਤੋਂ ਵੱਡੀ ਖ਼ਬਰ: PUBG ਦੀ ਦੀਵਾਨਗੀ ਨੇ ਲਈ 12ਵੀਂ ਦੇ ਵਿਦਿਆਰਥੀ ਦੀ ਜਾਨ, ਮਾਂ ਨੇ ਰੋਕਿਆ ਤਾਂ ਕਰ ਲਈ ਖ਼ੁਦਕੁਸ਼ੀ

PunjabKesari

ਵਿਅਕਤੀ ਨੇ ਕਿਹਾ ਕਿ ਪਬਲਿਕ ਕਾਬੂ ਕੀਤੇ ਗਏ ਵਿਅਕਤੀ ਨਾਲ ਜ਼ਿਆਦਾ ਕੁੱਟਮਾਰ ਨਾ ਕਰੇ, ਇਸ ਲਈ ਉਸ ਨੇ ਘਟਨਾ  ਦੀ ਸੂਚਨਾ ਪੁਲਸ ਨੂੰ ਦਿੱਤੀ। ਉਥੇ ਹੀ ਮੌਕੇ 'ਤੇ ਪਹੁੰਚੀ ਪੁਲਸ ਪਿਸਤੌਲ ਅਤੇ ਤਲਵਾਰ ਘਟਨਾ ਸਥਾਨ ਤੋਂ ਬਰਾਮਦ ਕੀਤੀ ਹੈ। ਹਾਦਸੇ ਵਿਚ ਦੋ ਨੌਜਵਾਨ ਜ਼ਖ਼ਮੀ ਹੋਏ ਹਨ। ਪੁਲਸ ਨੌਜਵਾਨ ਨੂੰ ਕਾਬੂ ਕਰਕੇ ਥਾਣੇ ਲੈ ਗਈ। ਘਟਨਾ ਬਾਰੇ ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਪੁਰਾਣੀ ਰੰਜਿਸ਼ ਦੇ ਚਲਦਿਆਂ ਡਾਕਖਾਨੇ ਦੇ ਬਾਹਰ ਕੋਰੀਅਰ ਸਰਵਿਸ ਕਰਨ ਵਾਲੇ ਇਕ ਲੜਕੇ 'ਤੇ 4 ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। 

ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਲੜਕੇ 'ਤੇ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਜਿਸ ਵਿਚ ਇਕ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ, ਜਦਕਿ ਦੂਜੇ ਵਿਅਕਤੀ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 4 ਹਮਲਾਵਰਾਂ 'ਚੋਂ ਇਕ ਨੂੰ ਕੁਝ ਨੌਜਵਾਨਾਂ ਨੇ ਮੌਕੇ 'ਤੇ ਹੀ ਕਾਬੂ ਕਰ ਲਿਆ, ਜਦਕਿ 3 ਹਮਲਾਵਰ ਆਲਟੋ ਕਾਰ 'ਚ ਮੌਕੇ ਤੋਂ ਫਰਾਰ ਹੋ ਗਏ। ਜਦੋਂ ਬਰਾਮਦ ਪਿਸਤੌਲ ਦੀ ਜਾਂਚ ਕੀਤੀ ਗਈ ਤਾਂ ਇਹ ਇਕ ਖਿਡੌਣਾ ਪਿਸਤੌਲ ਨਿਕਲੀ। 

ਇਹ ਵੀ ਪੜ੍ਹੋ- ਵੱਡੀ ਖ਼ਬਰ: ਜਲੰਧਰ ਪੁਲਸ ਦੀ ਇਤਿਹਾਸਕ ਪਹਿਲ, 56 ਹਥਿਆਰਬੰਦ ਲਾਇਸੈਂਸ ਕੀਤੇ ਰੱਦ, ਦਿੱਤੀ ਚਿਤਾਵਨੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News