ਅੰਮ੍ਰਿਤਸਰ ''ਚ ਖੂਨੀ ਵਾਰਦਾਤ, ਕਿਰਾਏਦਾਰਾਂ ਨੇ ਬਜ਼ੁਰਗ ਔਰਤ ਦਾ ਕਰ''ਤਾ ਕਤਲ!
Thursday, Jan 29, 2026 - 12:55 PM (IST)
ਅੰਮ੍ਰਿਤਸਰ- ਅੰਮ੍ਰਿਤਸਰ ਦੇ ਮਜੀਠਾ ਰੋਡ ਸਥਿਤ ਇੰਦਰਾ ਕਲੋਨੀ ਵਿੱਚ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ 67 ਸਾਲਾ ਬਜ਼ੁਰਗ ਮਹਿਲਾ ਵੀਨਾ ਰਾਣੀ ਦਾ ਉਨ੍ਹਾਂ ਦੇ ਹੀ ਘਰ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਵੀਨਾ ਰਾਣੀ ਬਿਜਲੀ ਬੋਰਡ ਤੋਂ ਸੇਵਾਮੁਕਤ ਸੀ। ਉਸ ਦੀ ਲਾਸ਼ ਖੂਨ ਨਾਲ ਲੱਥਪੱਥ ਹਾਲਤ ਵਿੱਚ ਮਿਲੀ, ਜਿਸ 'ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਸਨ। ਪਰਿਵਾਰਕ ਮੈਂਬਰਾਂ ਅਨੁਸਾਰ ਇਸ ਕਤਲ ਦਾ ਮੁੱਖ ਸ਼ੱਕ ਘਰ ਵਿੱਚ ਪਿਛਲੇ ਡੇਢ-ਦੋ ਸਾਲਾਂ ਤੋਂ ਰਹਿ ਰਹੇ ਦੋ ਕਿਰਾਏਦਾਰਾਂ 'ਤੇ ਹੈ। ਇਹ ਨੌਜਵਾਨ ਸ਼ੁੱਧ ਪੰਜਾਬੀ ਬੋਲਦੇ ਸਨ ਅਤੇ ਉਨ੍ਹਾਂ ਦਾ ਵਿਵਹਾਰ ਆਮ ਸੀ, ਜਿਸ ਕਾਰਨ ਪਰਿਵਾਰ ਨੇ ਕਦੇ ਉਨ੍ਹਾਂ 'ਤੇ ਸ਼ੱਕ ਨਹੀਂ ਕੀਤਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ 31 ਜਨਵਰੀ ਨੂੰ ਪੈਣਗੇ ਗੜੇ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ, ਹੋ ਗਈ ਵੱਡੀ ਭਵਿੱਖਬਾਣੀ
ਸਰੋਤਾਂ ਮੁਤਾਬਕ, ਮੁਲਜ਼ਮਾਂ ਨੇ ਵਾਰਦਾਤ ਵਾਲੀ ਸ਼ਾਮ ਵੀਨਾ ਰਾਣੀ ਦੇ ਇੱਕ ਰਿਸ਼ਤੇਦਾਰ ਨੂੰ ਪਾਰਟੀ ਦੇ ਬਹਾਨੇ ਉੱਪਰ ਬੁਲਾਇਆ ਅਤੇ ਉਸ ਨੂੰ ਸ਼ਰਾਬ ਵਿੱਚ ਨਸ਼ੀਲਾ ਪਦਾਰਥ ਪਿਲਾ ਕੇ ਬੇਹੋਸ਼ ਕਰ ਦਿੱਤਾ। ਇਸ ਤੋਂ ਬਾਅਦ ਦੇਰ ਰਾਤ ਕਰੀਬ ਇੱਕ ਵਜੇ ਉਨ੍ਹਾਂ ਨੇ ਬਜ਼ੁਰਗ ਮਹਿਲਾ 'ਤੇ ਹਮਲਾ ਕਰਕੇ ਉਸ ਦੀ ਜਾਨ ਲੈ ਲਈ। ਅਗਲੀ ਸਵੇਰ ਜਦੋਂ ਘਰ ਦੇ ਇੱਕ ਹੋਰ ਕਿਰਾਏਦਾਰ ਨੇ ਹਲਚਲ ਦੇਖੀ ਅਤੇ ਪਰਿਵਾਰ ਨੂੰ ਸੂਚਿਤ ਕੀਤਾ, ਤਾਂ ਵੀਨਾ ਰਾਣੀ ਦੀ ਲਾਸ਼ ਬਿਸਤਰੇ 'ਤੇ ਪਈ ਮਿਲੀ।
ਇਹ ਵੀ ਪੜ੍ਹੋ- PUNJAB ਦੇ ਸਾਰੇ ਸਕੂਲਾਂ ‘ਚ ਭਲਕੇ ਛੁੱਟੀ ਦਾ ਐਲਾਨ
ਪੁਲਸ ਦੀ ਮੁਢਲੀ ਜਾਂਚ ਅਨੁਸਾਰ ਇਹ ਕਤਲ ਲੁੱਟ ਦੀ ਨੀਅਤ ਨਾਲ ਕੀਤਾ ਗਿਆ ਜਾਪਦਾ ਹੈ, ਕਿਉਂਕਿ ਘਰ ਦਾ ਸਾਮਾਨ ਖਿਲਰਿਆ ਹੋਇਆ ਸੀ ਅਤੇ ਘਰ ਵਿੱਚ ਮੌਜੂਦ ਸੋਨੇ-ਚਾਂਦੀ ਦੇ ਗਹਿਣੇ ਗਾਇਬ ਹਨ। ਵਾਰਦਾਤ ਤੋਂ ਬਾਅਦ ਦੋਵੇਂ ਸ਼ੱਕੀ ਮੁਲਜ਼ਮ ਮੌਕੇ ਤੋਂ ਫ਼ਰਾਰ ਹਨ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਜਲਦ ਇਨਸਾਫ਼ ਦੀ ਮੰਗ ਕੀਤੀ ਹੈ। ਪੁਲਸ ਨੇ ਨੇ ਦੱਸਿਆ ਕਿ ਪੁਲਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਵੱਡੇ ਸੰਕਟ 'ਚ ਪੰਜਾਬ ਦਾ ਇਹ ਜ਼ਿਲ੍ਹਾ, ਕੈਂਸਰ ਵਰਗੀਆਂ ਨਾਮੁਰਾਦ ਬੀਮਾਰੀਆਂ ਦਾ ਖ਼ਤਰਾ 90 ਫੀਸਦੀ ਫੈਲਣ ਦਾ ਡਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
