ਮੋਗਾ 'ਚ ਖ਼ੂਨੀ ਵਾਰਦਾਤ: ਦੁਕਾਨ ਬਾਹਰ ਬੈਠੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਇੱਕੋ ਪਰਿਵਾਰ ਦੇ 2 ਜੀਆਂ ਦੀ ਮੌਤ
Monday, Oct 26, 2026 - 09:31 AM (IST)
ਮੋਗਾ (ਆਜ਼ਾਦ, ਗੋਪੀ) : ਮੋਗਾ ’ਚ ਐਤਵਾਰ ਦੇਰ ਰਾਤ ਅੰਗਦਪੁਰਾ ਮੁਹੱਲੇ ’ਚ ਇੱਕ ਦੁਕਾਨ ਦੇ ਬਾਹਰ ਬੈਠੇ ਨੌਜਵਾਨਾਂ 'ਤੇ ਕਾਲੇ ਰੰਗ ਦੀ ਸਕਾਰਪੀਓ ਗੱਡੀ 'ਚ ਆਏ ਹਮਲਾਵਰਾਂ ਵੱਲੋਂ ਤਾਬੜਤੋੜ ਫਾਇਰਿੰਗ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਖੂਨੀ ਵਾਰਦਾਤ ਵਿੱਚ 5 ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇਲਾਜ ਦੌਰਾਨ ਇੱਕੋ ਪਰਿਵਾਰ ਦੇ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ 3 ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ।
ਇੱਕੋ ਪਰਿਵਾਰ ਦੇ 2 ਨੌਜਵਾਨਾਂ ਦੀ ਮੌਤ
ਮ੍ਰਿਤਕਾਂ ਦੀ ਪਛਾਣ ਗਗਨ ਜਿੰਦਲ (30) ਅਤੇ ਸਾਹਿਲ ਜਿੰਦਲ (40) ਵਜੋਂ ਹੋਈ ਹੈ, ਜੋ ਕਿ ਇੱਕੋ ਪਰਿਵਾਰ ਨਾਲ ਸਬੰਧਤ ਸਨ। ਜਾਣਕਾਰੀ ਅਨੁਸਾਰ ਘਟਨਾ ਸਮੇਂ 4-5 ਨੌਜਵਾਨ ਦੁਕਾਨ ਦੇ ਬਾਹਰ ਬੈਠੇ ਹੋਏ ਸਨ। ਇਸੇ ਦੌਰਾਨ ਸਕਾਰਪੀਓ ਸਵਾਰ ਹਮਲਾਵਰਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਫਾਇਰਿੰਗ ਦੌਰਾਨ ਇੱਕ ਨੌਜਵਾਨ ਦੇ ਸਿਰ, ਦੋ ਦੇ ਪੇਟ ਅਤੇ ਇੱਕ ਦੇ ਬਾਂਹ 'ਚ ਗੋਲੀ ਲੱਗੀ, ਜਦਕਿ ਇੱਕ ਹੋਰ ਛਰ੍ਹੇ ਲੱਗਣ ਨਾਲ ਜ਼ਖ਼ਮੀ ਹੋ ਗਿਆ। ਘਟਨਾ ਦਾ ਕਾਰਨ ਦੋਵਾਂ ਧਿਰਾਂ ਵਿਚਕਾਰ ਪੁਰਾਣੀ ਰੰਜਿਸ਼ ਮੰਨਿਆ ਜਾ ਰਿਹਾ ਹੈ।
The shooting incident in Moga in broad daylight is absolutely horrifying, Angadpura turns into a warzone as gangsters fire indiscriminately. Innocents are left critically injured and battling for life. Guru-Dokhi @BhagwantMann, is this your Rangla Punjab? You have pushed the state into absolute breakdown of law & order. Criminals roam free with impunity while law enforcement is reduced to a helpless spectator. Punjab is bleeding.
— Sukhbir Singh Badal (@officeofssbadal) October 25, 2026
ਪੁਲਸ ਵੱਲੋਂ ਸੀ.ਸੀ.ਟੀ.ਵੀ. ਦੀ ਜਾਂਚ, ਪਰਿਵਾਰ ਨੇ ਦੱਸੇ ਸ਼ੱਕੀਆਂ ਦੇ ਨਾਂ
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ। ਮੋਗਾ ਦੇ ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪੁਲਸ ਨੇ ਇਲਾਕੇ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ ਅਤੇ ਫੋਰੈਂਸਿਕ ਟੀਮ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਵੱਲੋਂ ਕੁਝ ਸ਼ੱਕੀ ਵਿਅਕਤੀਆਂ ਦੇ ਨਾਮ ਦੱਸੇ ਗਏ ਹਨ, ਜਿਨ੍ਹਾਂ ਦੇ ਆਧਾਰ 'ਤੇ ਬਿਆਨ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
Deeply disturbing to learn about the open firing in Moga. The tragic state of affairs in Punjab is not just a law and order issue, but a reflection of the deepening crisis of governance, public safety, and accountability that demands urgent attention. @INCPunjab @INCIndia
— Sachin Pilot (@SachinPilot) October 25, 2026
ਸਿਆਸੀ ਹਲਕਿਆਂ 'ਚ ਤਰਥੱਲੀ, ਵਿਰੋਧੀਆਂ ਨੇ ਘੇਰੀ ਸਰਕਾਰ
ਇਸ ਘਟਨਾ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਤਿੱਖੀ ਪ੍ਰਤੀਕਿਰਿਆ ਦੇਖਣ ਨੂੰ ਮਿਲੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਚਰਮਰਾ ਗਈ ਹੈ ਅਤੇ ਅਪਰਾਧੀ ਬੇਖੌਫ ਘੁੰਮ ਰਹੇ ਹਨ। ਉਧਰ, ਕਾਂਗਰਸੀ ਨੇਤਾ ਸਚਿਨ ਪਾਇਲਟ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਮੋਗਾ ਦੀ ਘਟਨਾ ਪੰਜਾਬ ਵਿੱਚ ਜਨਤਕ ਸੁਰੱਖਿਆ ਅਤੇ ਸ਼ਾਸਨ ਦੇ ਡੂੰਘੇ ਹੋ ਰਹੇ ਸੰਕਟ ਨੂੰ ਦਰਸਾਉਂਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
