ਲੰਗਾਹ ਦਾ ਪੁਤਲਾ ਫੂਕਿਆ

Friday, Oct 06, 2017 - 02:01 AM (IST)

ਲੰਗਾਹ ਦਾ ਪੁਤਲਾ ਫੂਕਿਆ

ਮੁਕੇਰੀਆਂ,  (ਨਾਗਲਾ)-  ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਮੁਕੇਰੀਆਂ ਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਵੱਲੋਂ ਜ਼ਬਰ-ਜਨਾਹ ਦੇ ਨਾਲ ਪੰਜ ਕਕਾਰਾਂ ਦੀ ਬੇਅਦਬੀ ਕਰਨ ਦੇ ਵਿਰੋਧ 'ਚ ਸਥਾਨਕ ਸਿਵਲ ਹਸਪਤਾਲ ਸਾਹਮਣੇ ਲੰਗਾਹ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਭਾਈ ਦਵਿੰਦਰ ਸਿੰਘ ਖਾਲਸਾ, ਭਾਈ ਤਰਨਜੀਤ ਸਿੰਘ, ਭਾਈ ਰਮਨਦੀਪ ਸਿੰਘ, ਭਾਈ ਲਵਦੀਪ ਸਿੰਘ ਆਦਿ ਵੱਖ-ਵੱਖ ਬੁਲਾਰਿਆਂ ਨੇ ਵੀ ਸੰਬੋਧਨ ਕਰਦੇ ਹੋਏ ਕਿਹਾ ਕਿ ਸੁੱਚਾ ਸਿੰਘ ਲੰਗਾਹ ਨੇ ਗੁਰੂ ਸਹਿਬਾਨਾਂ ਦੇ ਸਿਧਾਂਤਾਂ ਨੂੰ ਠੇਸ ਪਹੁੰਚਾਈ ਹੈ। ਜਿਸ ਨਾਲ ਸਮੁੱਚੇ ਸਿੱਖ ਭਾਈਚਾਰੇ ਦੇ ਹਿਰਦੇ ਵਲੂੰਧਰੇ ਗਏ ਹਨ।
ਉਨ੍ਹਾਂ ਇਸ ਮੌਕੇ ਕਕਾਰਾਂ ਦੀ ਬੇਅਦਬੀ ਕਰਨ ਦੇ ਵਿਰੋਧ 'ਚ ਧਾਰਾ 295ਏ ਲਾਉਣ ਦੀ ਮੰਗ ਕੀਤੀ। ਉਨ੍ਹਾਂ ਸੀ. ਬੀ. ਆਈ. ਪਾਸੋਂ ਸੁੱਚਾ ਸਿੰਘ ਲੰਗਾਹ ਦੇ ਪਿੱਛੋਕੜ ਦੀ ਜਾਂਚ ਕਰ ਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ।


Related News